11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਲਿਬਰੇਸ਼ਨ ਵਲੋਂ ਅੰਦੋਲਨਕਾਰੀਆਂ ਨੂੰ ਅੰਨ੍ਹੇਵਾਹ ਗ੍ਰਿਫ਼ਤਾਰ ਕਰਨ ਦੀ ਨਿੰਦਾ

ਮਾਨਸਾ, 10 ਅਕਤੂਬਰ (ਧਾਲੀਵਾਲ)- ਸੀ. ਪੀ.

Ad Position 21
No active advertisement
ਅਜੀਤ ਡੈਸਕ 11-10-2026
ਮਾਨਸਾ, 10 ਅਕਤੂਬਰ (ਧਾਲੀਵਾਲ)- ਸੀ.ਪੀ.ਆਈ.(ਐਮ.ਐਲ.) ਲਿਬਰੇਸ਼ਨ ਵਲੋਂ ਵੋਟ ਚੋਰੀ ਖਿਲਾਫ ਦਿੱਲੀ ਵਿਖੇ ਸ਼ਾਂਤੀਪੂਰਨ ਅੰਦੋਲਨ ਨੂੰ ਰੋਕਣ 250 ਟ੍ਰੇਨਾਂ ਤੇ ਦਿੱਲੀ ਮੈਟਰੋ ਦੇ ਦਰਜਨਾਂ ਸਟੇਸ਼ਨ ਬੰਦ ਕਰਨ ਅਤੇ ਵੋਟ ਚੋਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਲਈ ਜੰਤਰ ਮੰਤਰ ’ਤੇ ਪਹੁੰਚ ਰਹੇ ਹਜ਼ਾਰਾਂ ਅੰਦੋਲਨਕਾਰੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਨਿੰਦਾ ਕੀਤੀ ਹੈ। ਇੱਥੇ ਜਾਰੀ ਕੀਤੇ ਬਿਆਨ ’ਚ ਆਗੂਆਂ ਨੇ ਦੱਸਿਆ ਕਿ ਪਾਰਟੀ ਦੇ ਕੌਮੀ ਜਨਰਲ ਸਕੱਤਰ ਕਾ. ਦੀਪਾਂਕਰ ਭੱਟਾਚਾਰੀਆ, ਆਇਸਾ ਦੀ ਕੌਮੀ ਪ੍ਰਧਾਨ ਕਾ. ਨੇਹਾ ਬੋਰਾ, ਇਨਕਲਾਬੀ ਨੌਜਵਾਨ ਸਭਾ, ਆਇਸਾ, ਪੰਜਾਬ ਸਟੂਡੈਂਟਸ ਯੂਨੀਅਨ ਦੇ ਵਰਕਰਾਂ ਸਮੇਤ ਹਜ਼ਾਰਾਂ ਜਨਤਕ ਅਤੇ ਸਿਆਸੀ ਆਗੂਆਂ ਨੂੰ ਗ੍ਰਿਫ਼ਤਾਰ ਕਰ ਕੇ ਆਰਜ਼ੀ ਜੇਲ੍ਹਾਂ ’ਚ ਬੰਦ ਕੀਤਾ ਗਿਆ ਹੈ, ਜੋ ਕੇਂਦਰ ਸਰਕਾਰ ਦੀ ਲੋਕ ਵਿਰੋਧੀ ਕਾਰਵਾਈ ਹੈ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਆਪਣੀ ਕਠਪੁਤਲੀ ਮੁੱਖ ਚੋਣ ਕਮਿਸ਼ਨਰ ਨੂੰ ਬਚਾਉਣ ਲਈ ਹਰ ਹਿਲਾ ਵਰਤ ਰਹੇ ਹਨ, ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸੂਬਾ ਇੰਚਾਰਜ ਕਾ. ਪ੍ਰਸ਼ੋਤਮ ਸ਼ਰਮਾ, ਕੇਂਦਰੀ ਕਮੇਟੀ ਮੈਂਬਰ ਰਾਜਵਿੰਦਰ ਸਿੰਘ ਰਾਣਾ, ਨਛੱਤਰ ਸਿੰਘ ਖੀਵਾ, ਸੁਖਦਰਸ਼ਨ ਸਿੰਘ ਨੱਤ, ਗੁਲਜ਼ਾਰ ਸਿੰਘ ਬਟਾਲਾ, ਗੋਬਿੰਦ ਸਿੰਘ ਛਾਂਜਲੀ, ਜਸਬੀਰ ਕੌਰ ਨੱਤ, ਬਲਵਿੰਦਰ ਕੌਰ ਖਾਰਾ, ਸੁਰਿੰਦਰ ਪਾਲ ਸ਼ਰਮਾ, ਗੁਰਮੀਤ ਸਿੰਘ ਨੰਦਗੜ੍ਹ, ਹਰਮਨਦੀਪ ਸਿੰਘ ਹਿੰਮਤਪੁਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਬਜ਼ੁਰਗਾਂ ਦੀ ਸਿਹਤ ਸੰਭਾਲ ਹਫ਼ਤਾ ਮਨਾਇਆ ਅਗਲੀ ਖ਼ਬਰ ਯੂਥ ਫ਼ੈਸਟੀਵਲ ਨੌਜਵਾਨਾਂ ਦੀ ਛੁਪੀ ਪ੍ਰਤਿਭਾ ਤੇ ਕਲਾ ਨੂੰ ਨਿਖਾਰਦੇ ਹਨ- ਗਰੇਵਾਲ
Ad Position 24