11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮਿਡ-ਡੇ-ਮੀਲ ਤੇ ਸਫ਼ਾਈ ਵਰਕਰਜ਼ ਯੂਨੀਅਨ (ਆਜ਼ਾਦ) ਵਲੋਂ ਸੰਘਰਸ਼ ਦੀ ਚਿਤਾਵਨੀ

ਮਾਨਸਾ, 10 ਅਕਤੂਬਰ (ਧਾਲੀਵਾਲ)- ਮਿਡ-ਡੇ-ਮੀਲ ਤੇ ਸਫ਼ਾਈ ਵਰਕਰਜ਼ ਯੂਨੀਅਨ (ਆਜ਼ਾਦ) ਦੀ ਮੀਟਿੰਗ ਸਥਾਨਕ ਬਾਲ ਭਵਨ ਵਿਖੇ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਬੋਹਾ ਤੇ ਜ਼ਿਲ੍ਹਾ ਪ੍ਰਧਾਨ ਨਸੀਬ ਕੌਰ ਪੈਰੋਂ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਕਾਰਨ ਸਮੁੱਚੇ ਭਾਈਚਾਰੇ ’ਚ ਰੋਸ ਫੈਲਿਆ ਹੋਇਆ ਹੈ। ‘ਆਪ’ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਮਿਡ-ਡੇ-ਮੀਲ ਤੇ ਸਫ਼ਾਈ ਵਰਕਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਪੂਰੀਆਂ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸਰਕਾਰ ਦੇ ਸਾਢੇ 4 ਸਾਲ ਬੀਤਣ ਉਪਰੰਤ ਵੀ ਮੰਗਾਂ ਨਹੀਂ ਮੰਨੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 11-10-2026
ਮਾਨਸਾ, 10 ਅਕਤੂਬਰ (ਧਾਲੀਵਾਲ)- ਮਿਡ-ਡੇ-ਮੀਲ ਤੇ ਸਫ਼ਾਈ ਵਰਕਰਜ਼ ਯੂਨੀਅਨ (ਆਜ਼ਾਦ) ਦੀ ਮੀਟਿੰਗ ਸਥਾਨਕ ਬਾਲ ਭਵਨ ਵਿਖੇ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਬੋਹਾ ਤੇ ਜ਼ਿਲ੍ਹਾ ਪ੍ਰਧਾਨ ਨਸੀਬ ਕੌਰ ਪੈਰੋਂ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਕਾਰਨ ਸਮੁੱਚੇ ਭਾਈਚਾਰੇ ’ਚ ਰੋਸ ਫੈਲਿਆ ਹੋਇਆ ਹੈ। ‘ਆਪ’ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਮਿਡ-ਡੇ-ਮੀਲ ਤੇ ਸਫ਼ਾਈ ਵਰਕਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਪੂਰੀਆਂ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸਰਕਾਰ ਦੇ ਸਾਢੇ 4 ਸਾਲ ਬੀਤਣ ਉਪਰੰਤ ਵੀ ਮੰਗਾਂ ਨਹੀਂ ਮੰਨੀਆਂ ਗਈਆਂ। ਉਨ੍ਹਾਂ ਮੰਗ ਕੀਤੀ ਕਿ ਵਰਕਰਾਂ ਨਾਲ 8 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਲਾਗੂ ਕੀਤਾ ਜਾਵੇ ਅਤੇ ਬੈਂਕ ਵਲੋਂ ਕਟੌਤੀ ਕੀਤੇ 300 ਰੁਪਏ ਵਾਪਸ ਕਰਵਾਉਣ ਸਮੇਤ ਸਾਰੀਆਂ ਮੰਗਾਂ ਮੰਨੀਆਂ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਜਸਵਿੰਦਰ ਕੌਰ ਗਾਮੀਵਾਲਾ, ਰੌਸ਼ਨੀ ਦੇਵੀ ਦਿਆਲਪੁਰਾ, ਗੁਰਮੀਤ ਕੌਰ ਬੀਰ ਖ਼ੁਰਦ, ਰਾਣੀ ਕੌਰ ਬੋਹਾ, ਜਰਨੈਲ ਸਿੰਘ ਮਾਨਸਾ, ਸੁਖਵੀਰ ਸਿੰਘ ਖਾਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿੱਦਿਅਕ ਸੰਸਥਾਵਾਂ ਨਸ਼ੇ ਖਿਲਾਫ਼ ਜਾਗਰੂਕ ਕਰਨ ਲਈ ਸਾਰਥਿਕ ਭੂਮਿਕਾ ਨਿਭਾਉਣ-ਗਰੇਵਾਲ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਹਲਕਾ ਸਰਦੂਲਗੜ੍ਹ ਵਿਖੇ ਚੋਣ ਦਫ਼ਤਰ ਦਾ ਉਦਘਾਟਨ
Ad Position 24