12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸੀ.ਬੀ.ਐੱਸ.ਈ. ਵਲੋਂ ਜਿੰਦਲ ਇੰਟਰਨੈਸ਼ਨਲ ਸਕੂਲ ਵਿਖੇ ਮੁੱਲਵਾਨ ਸਿੱਖਿਆ ਵਿਸ਼ੇ ’ਤੇ ਵਰਕਸ਼ਾਪ

ਬੁਢਲਾਡਾ, 11 ਅਕਤੂਬਰ (ਸਵਰਨ ਸਿੰਘ ਰਾਹੀ)- ਸੀ. ਬੀ.

Ad Position 21
No active advertisement
ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਵਿਖੇ ਵਰਕਸ਼ਾਪ ਮੌਕੇ ਮੁੱਖ ਬੁਲਾਰੇ ਅਤੇ ਅਧਿਆਪਕ ਸਾਹਿਬਾਨ। ਅਜੀਤ ਤਸਵੀਰ 12-10-2026
ਬੁਢਲਾਡਾ, 11 ਅਕਤੂਬਰ (ਸਵਰਨ ਸਿੰਘ ਰਾਹੀ)- ਸੀ.ਬੀ.ਐੱਸ.ਈ. ਵਲੋਂ ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਵਿਖੇ ਮੁੱਲਵਾਨ ਸਿੱਖਿਆ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ, ਜਿਸ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਨੈਤਿਕ ਕਦਰਾਂ-ਕੀਮਤਾਂ, ਚੰਗੇ ਸੰਸਕਾਰਾਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਮੁੱਲ ਸਿੱਖਿਆ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ। ਵਰਕਸ਼ਾਪ ਵਿਚ ਸਰੋਤ ਵਿਅਕਤੀਆਂ ਵਜੋਂ ਮਮਤਾ ਅਨੰਤ ਪ੍ਰਿੰਸੀਪਲ ਨੈਸ਼ਨਲ ਪਬਲਿਕ ਸਕੂਲ ਛਾਜਲੀ ਅਤੇ ਪ੍ਰੀਤੀ ਗਰੋਵਰ ਪ੍ਰਿੰਸੀਪਲ ਅਕਾਲ ਅਕੈਡਮੀ ਭਦੌੜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਦੋਵਾਂ ਸਰੋਤ ਵਿਅਕਤੀਆਂ ਨੇ ਆਪਣੇ ਕੀਮਤੀ ਵਿਚਾਰਾਂ ਅਤੇ ਤਜਰਬਿਆਂ ਰਾਹੀਂ ਅਧਿਆਪਕਾਂ ਨੂੰ ਮੁੱਲਵਾਨ ਸਿੱਖਿਆ ਦੇ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਇਆ। ਵਰਕਸ਼ਾਪ ’ਚ ਹੋਰ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਤੀਨਿਧੀਆਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ। ਵਰਕਸ਼ਾਪ ਦੀ ਸ਼ੁਰੂਆਤ ਮੌਕੇ ਜਿੰਦਲ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਰਾਜਨ ਖੁਰਾਨਾ ਨੇ ਸਰੋਤ ਵਿਅਕਤੀਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਉਦੇਸ਼ ਕੇਵਲ ਵਿਦਿਆਰਥੀਆਂ ਨੂੰ ਅਕਾਦਮਿਕ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ’ਚ ਇਮਾਨਦਾਰੀ, ਅਨੁਸ਼ਾਸਨ, ਸਹਿਣਸ਼ੀਲਤਾ, ਆਪਸੀ ਸਤਿਕਾਰ, ਜ਼ਿੰਮੇਵਾਰੀ ਅਤੇ ਮਨੁੱਖਤਾ ਵਰਗੇ ਗੁਣਾਂ ਦਾ ਵਿਕਾਸ ਕਰਨਾ ਵੀ ਹੈ। ਸਰੋਤ ਵਿਅਕਤੀਆਂ ਨੇ ਦੱਸਿਆ ਕਿ ਮੁੱਲਵਾਨ ਸਿੱਖਿਆ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ’ਚ ਅਹਿਮ ਭੂਮਿਕਾ ਨਿਭਾਉਂਦੀ ਹੈ। ਅਧਿਆਪਕ ਆਪਣੇ ਵਿਹਾਰ, ਸੋਚ ਅਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਚੰਗੀਆਂ ਕਦਰਾਂ-ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕਰ ਸਕਦੇ ਹਨ। ਉਨ੍ਹਾਂ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਬੱਚਿਆਂ ਨੂੰ ਇਕ ਚੰਗਾ ਵਿਦਿਆਰਥੀ ਬਣਾਉਣ ਦੇ ਨਾਲ-ਨਾਲ ਇਕ ਜ਼ਿੰਮੇਵਾਰ, ਸੰਵੇਦਨਸ਼ੀਲ ਅਤੇ ਆਦਰਸ਼ ਨਾਗਰਿਕ ਬਣਾਉਣਾ ਵੀ ਸਿੱਖਿਆ ਪ੍ਰਣਾਲੀ ਦਾ ਮਹੱਤਵਪੂਰਨ ਉਦੇਸ਼ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਨਿਸ਼ਾਤ ਜੈਨ ਤੇ ਚੇਅਰਮੈਨ ਪ੍ਰਦੀਪ ਜਿੰਦਲ ਨੇ ਵਰਕਸ਼ਾਪ ਨੂੰ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਵੱਲ ਮਹੱਤਵਪੂਰਨ ਕਦਮ ਦੱਸਿਆ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ-ਮਜ਼ਦੂਰਾਂ ਦੀ ਜ਼ਿੰਦਗੀ ਦੇ ਹਾਲਾਤ ਬਦਲਣ ਲਈ ਸਿਰੜੀ ਸੰਘਰਸ਼ਾਂ ਦੀ ਲੋੜ-ਧਨੇਰ ਅਗਲੀ ਖ਼ਬਰ ਬਾਰਿਸ਼ ਨਾਲ ਮੰਡੀਆਂ ’ਚ ਪਈ ਝੋਨੇ ਦੀ ਫ਼ਸਲ ਗਿੱਲੀ ਹੋਣ ਕਰ ਕੇ ਖ਼ਰੀਦ ਹੋਵੇਗੀ ਪ੍ਰਭਾਵਿਤ
Ad Position 24