12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਕਿਸਾਨਾਂ-ਮਜ਼ਦੂਰਾਂ ਦੀ ਜ਼ਿੰਦਗੀ ਦੇ ਹਾਲਾਤ ਬਦਲਣ ਲਈ ਸਿਰੜੀ ਸੰਘਰਸ਼ਾਂ ਦੀ ਲੋੜ-ਧਨੇਰ

ਬੋਹਾ, 11 ਅਕਤੂਬਰ (ਰਮੇਸ਼ ਤਾਂਗੜੀ)- ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਵਲੋਂ ਕਿਸਾਨ ਆਗੂ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ 16ਵੀਂ ਬਰਸੀ ਪਿੰਡ ਚੱਕ ਅਲੀਸ਼ੇਰ ਵਿਖੇ ਮਨਾਈ ਗਈ। ਸਮਾਗਮ ’ਚ ਪੰਜਾਬ ਦੇ 13 ਜ਼ਿਲ੍ਹਿਆਂ ਤੋਂ ਕਿਸਾਨਾਂ-ਮਜ਼ਦੂਰਾਂ ਅਤੇ ਔਰਤਾਂ ਨੇ ਵਰ੍ਹਦੇ ਮੀਂਹ ’ਚ ਇਨਕਲਾਬੀ ਜੋਸ਼ ਨਾਲ ਭਾਗ ਲਿਆ।

Ad Position 21
No active advertisement
ਪਿੰਡ ਚੱਕ ਅਲੀਸ਼ੇਰ ਵਿਖੇ ਕਿਸਾਨ ਆਗੂ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ ਬਰਸੀ ਮਨਾਉਣ ਉਪਰੰਤ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਜਥੇਬੰਦੀ ਦੇ ਆਗੂ ਤੇ ਕਾਰਕੁਨ। ਅਜੀਤ ਤਸਵੀਰ 12-10-2026
ਬੋਹਾ, 11 ਅਕਤੂਬਰ (ਰਮੇਸ਼ ਤਾਂਗੜੀ)- ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਵਲੋਂ ਕਿਸਾਨ ਆਗੂ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ 16ਵੀਂ ਬਰਸੀ ਪਿੰਡ ਚੱਕ ਅਲੀਸ਼ੇਰ ਵਿਖੇ ਮਨਾਈ ਗਈ। ਸਮਾਗਮ ’ਚ ਪੰਜਾਬ ਦੇ 13 ਜ਼ਿਲ੍ਹਿਆਂ ਤੋਂ ਕਿਸਾਨਾਂ-ਮਜ਼ਦੂਰਾਂ ਅਤੇ ਔਰਤਾਂ ਨੇ ਵਰ੍ਹਦੇ ਮੀਂਹ ’ਚ ਇਨਕਲਾਬੀ ਜੋਸ਼ ਨਾਲ ਭਾਗ ਲਿਆ। ਸਵੇਰ ਤੋਂ ਹੀ ਪਿੰਡ ਚੱਕ ਅਲੀਸ਼ੇਰ ਨੂੰ ਜਾਣ ਵਾਲੀਆਂ ਸੜਕਾਂ ’ਤੇ ਹਰੇ ਝੰਡਿਆਂ ਵਾਲੀਆਂ ਗੱਡੀਆਂ ਰਾਹੀਂ ਹਰੀਆਂ ਪੱਗਾਂ ਅਤੇ ਚੁੰਨੀਆਂ ਵਾਲੇ ਕਾਫ਼ਲੇ ਬਰਸੀ ਸਮਾਗਮ ਵੱਲ ਆਉਣੇ ਸ਼ੁਰੂ ਹੋ ਗਏ ਸਨ। ਬਰਸੀ ਸਮਾਗਮ ਦੀ ਸ਼ੁਰੂਆਤ ਕਰਦਿਆਂ ਸ਼ਹੀਦੀ ਗੇਟ ’ਤੇ ਜਥੇਬੰਦੀ ਦਾ ਝੰਡਾ ਲਹਿਰਾਇਆ ਗਿਆ। ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਆਗੂ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ ਸ਼ਹਾਦਤ ਨਾਲ ਅਨੇਕਾਂ ਕਿਸਾਨਾਂ ਦੀਆਂ ਜ਼ਮੀਨਾਂ ਕੁਰਕ ਹੋਣ ਤੋਂ ਬਚ ਗਈਆਂ ਅਤੇ ਜਥੇਬੰਦੀ ਉਨ੍ਹਾਂ ਦੀ ਸ਼ਹਾਦਤ ਨੂੰ ਸਲਾਮ ਕਰਦਿਆਂ ਅੱਗੇ ਤੋਂ ਵੀ ਕਿਸੇ ਕਿਸਾਨ ਦੀ ਜ਼ਮੀਨ ਨੂੰ ਕੁਰਕ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀ ਜ਼ਿੰਦਗੀ ਦੇ ਹਾਲਾਤ ਬਦਲਣ ਲਈ ਸਿਰੜੀ ਸੰਘਰਸ਼ਾਂ ਦੀ ਲੋੜ ਹੈ। ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਜਥੇਬੰਦਕ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ ਆਦਿ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਅਤੇ ਸ਼ਾਹੂਕਾਰਾਂ ਦੀਆਂ ਕੁਰਕੀਆਂ ਤੋਂ ਜ਼ਮੀਨਾਂ ਦੀ ਰਾਖੀ ਲਈ ਕੋਈ ਵੀ ਕੁਰਬਾਨੀ ਕਰਨ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ। ਉਨ੍ਹਾਂ ਨੇ ਪਿੰਡ ਕੁੱਲਰੀਆਂ ਦੇ ਕਿਸਾਨਾਂ ਦੀ ਜ਼ਮੀਨ ਦੇ ਮਾਲਕੀ ਹੱਕ ਬਹਾਲ ਕਰਵਾਉਣ ਲਈ ਹਰ ਪੱਧਰ ਦੀ ਲੜਾਈ ਲੜਨ ਦਾ ਅਹਿਦ ਕੀਤਾ। ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਅਤੇ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ ਨੇ ਕਿਹਾ ਕਿ ਪੰਜਾਬ ਸਰਕਾਰ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਸਾਰੀਆਂ ਸਿਫ਼ਾਰਿਸ਼ਾਂ ਨੂੰ ਲਾਗੂ ਕਰ ਕੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਰੀ ਦਾ ਇੰਤਜ਼ਾਮ ਕਰੇ ਜਾਂ ਨਕਦ ਸਹਾਇਤਾ ਦੇਵੇ। ਲੋਕ ਗਾਇਕ ਅਜਮੇਰ ਅਕਲੀਆ ਨੇ ਸ਼ਰਧਾਂਜਲੀ ਦਾ ਗੀਤ ਪੇਸ਼ ਕੀਤਾ। ਸਮਾਗਮ ਦੌਰਾਨ ਸ਼ਹੀਦ ਪ੍ਰਿਥੀਪਾਲ ਸਿੰਘ ਦੀ ਧਰਮ ਪਤਨੀ, ਲਛਮਣ ਸਿੰਘ ਚੱਕ ਅਲੀਸ਼ੇਰ ਅਤੇ ਤਰਸੇਮ ਸਿੰਘ ਚੱਕ ਅਲੀਸ਼ੇਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਬਰਸੀ ਸਮਾਗਮ ਨੂੰ ਮੱਖਣ ਸਿੰਘ ਭੈਣੀਬਾਘਾ, ਗੁਰਦੇਵ ਸਿੰਘ ਮਾਂਗੇਵਾਲ, ਲਖਵੀਰ ਸਿੰਘ ਅਕਲੀਆ, ਗੁਰਨਾਮ ਸਿੰਘ ਮਹਿਰਾਜ, ਕੁਲਵੰਤ ਸਿੰਘ ਮਾਨ, ਅਜੀਤ ਸਿੰਘ ਧਾਂਦਰਾ, ਜਗਤਾਰ ਸਿੰਘ ਦੁੱਗਾਂ, ਪ੍ਰਦੀਪ ਮੁਸਾਹਿਬ, ਰਵਿੰਦਰ ਜੀਤ ਸਿੰਘ ਢੈਪਈ, ਗੁਰਦੀਪ ਸਿੰਘ ਖੁੱਡੀਆਂ, ਸੁਖਚੈਨ ਸਿੰਘ ਰਾਜੂ, ਬੂਟਾ ਖਾਨ ਮਲੇਰ ਕੋਟਲਾ, ਹਰਵਿੰਦਰ ਸਿੰਘ ਕੋਟਲੀ, ਜਸਕਰਨ ਸਿੰਘ ਮੋਰਾਂਵਾਲੀ, ਤਾਰਾ ਚੰਦ ਬਰੇਟਾ, ਨਰਾਇਣ ਦੱਤ, ਰਾਮਪਾਲ ਸਿੰਘ ਚੱਕ ਅਲੀਸ਼ੇਰ, ਲਛਮਣ ਸਿੰਘ ਚੱਕ ਅਲੀਸ਼ੇਰ, ਗੁਰਮੀਤ ਸਿੰਘ ਸੁਖਪੁਰ ਆਦਿ ਨੇ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਾਨਸਾ ਜ਼ਿਲ੍ਹੇ ਦੇ ਕਈ ਹਿੱਸਿਆਂ ’ਚ ਪਏ ਮੀਂਹ ਨੇ ਕਿਸਾਨਾਂ ਨੂੰ ਚਿੰਤਾ ’ਚ ਪਾਇਆ ਸ਼ਹਿਰ ’ ਚ ਸੀਵਰੇਜ ਪ੍ਰਬੰਧਾਂ ਦੀ ਖੁੱਲ੍... ਅਗਲੀ ਖ਼ਬਰ ਸੀ.ਬੀ.ਐੱਸ.ਈ. ਵਲੋਂ ਜਿੰਦਲ ਇੰਟਰਨੈਸ਼ਨਲ ਸਕੂਲ ਵਿਖੇ ਮੁੱਲਵਾਨ ਸਿੱਖਿਆ ਵਿਸ਼ੇ ’ਤੇ ਵਰਕਸ਼ਾਪ
Ad Position 24