15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪੰਜਾਬ ਬੰਦ ਦਾ ਸਮਰਥਨ ਰੋਸ ਮੁਜ਼ਾਹਰਾ ਕਰਕੇ ਦਿੱਤਾ ਧਰਨਾ

ਮੌੜ ਮੰਡੀ, 15 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਮਾਨਸਾ ਜ਼ਿਲ੍ਹੇ ਵਿਚ ਇਕ ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਵਲੋਂ ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰ ਰਹੇ ਪਰਮਿੰਦਰ ਸਿੰਘ ਝੋਟਾ ਦਾ ਸ਼ਰੇਆਮ ਬਾਜ਼ਾਰ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਝੋਟੇ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਾ ਕੇ ਸਜ਼ਾਵਾਂ ਦਿਵਾਉਣ ਅਤੇ ਇਹਨਾਂ ਦੋਸ਼ੀਆਂ ਨੂੰ ਨਸ਼ੇ ਵੇਚਣ ਦੀ ਖੁੱਲ ਦੇਣ ਵਾਲੇ ਪੁਲਿਸ ਅਫ਼ਸਰ ਤੇ ਹੋਰ ਸਿਆਸੀ ਲੀਡਰਾਂ ਦਾ ਪਰਦਾਫਾਸ਼ ਕਰਕੇ ਉਨ੍ਹਾਂ ਨੂੰ ਸਜਾਵਾਂ ਦਿਵਾਉਣ ਲਈ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਲਾਗੂ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੌੜ ਵਲੋਂ ਮੌੜ ਮੰਡੀ ਵਿਚ ਰੋਸ ਮੁਜ਼ਾਹਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 16-10-2026
ਮੌੜ ਮੰਡੀ, 15 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਮਾਨਸਾ ਜ਼ਿਲ੍ਹੇ ਵਿਚ ਇਕ ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਵਲੋਂ ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰ ਰਹੇ ਪਰਮਿੰਦਰ ਸਿੰਘ ਝੋਟਾ ਦਾ ਸ਼ਰੇਆਮ ਬਾਜ਼ਾਰ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਝੋਟੇ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਾ ਕੇ ਸਜ਼ਾਵਾਂ ਦਿਵਾਉਣ ਅਤੇ ਇਹਨਾਂ ਦੋਸ਼ੀਆਂ ਨੂੰ ਨਸ਼ੇ ਵੇਚਣ ਦੀ ਖੁੱਲ ਦੇਣ ਵਾਲੇ ਪੁਲਿਸ ਅਫ਼ਸਰ ਤੇ ਹੋਰ ਸਿਆਸੀ ਲੀਡਰਾਂ ਦਾ ਪਰਦਾਫਾਸ਼ ਕਰਕੇ ਉਨ੍ਹਾਂ ਨੂੰ ਸਜਾਵਾਂ ਦਿਵਾਉਣ ਲਈ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਲਾਗੂ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੌੜ ਵਲੋਂ ਮੌੜ ਮੰਡੀ ਵਿਚ ਰੋਸ ਮੁਜ਼ਾਹਰਾ ਕੀਤਾ ਗਿਆ।ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਰਨਲ ਸਕੱਤਰ ਹਰਜਿੰਦਰ ਸਿੰਘ ਬੱਗੀ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ ਅਤੇ ਬਲਾਕ ਆਗੂ ਗੁਰਜੀਤ ਸਿੰਘ ਬੰਗੇਹਰ ਨੇ ਕਿਹਾ ਕਿ ਇਨਸਾਫ਼ ਲਈ ਸੰਘਰਸ਼ ਕਰਨ ਦੇ ਨਾਲ ਨਾਲ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕਰਕੇ ਰਾਜਗੱਦੀ ’ਤੇ ਆਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਰਾਜ ਵਿਚ ਸ਼ਰੇਆਮ ਨਸ਼ੇ ਦਾ ਕਾਰੋਬਾਰ ਵਧ ਰਿਹਾ ਹੈ ਨਸ਼ਿਆਂ ਨਾਲ ਨਿਤ ਦਿਨ ਨੌਜਵਾਨ ਮਰ ਰਹੇ ਹਨ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਆਪੋ ਆਪਣੇ ਕਾਰੋਬਾਰ ਅਤੇ ਨੌਜਵਾਨੀ ਨੂੰ ਬਚਾਉਣ ਲਈ ਚੱਲ ਰਹੇ ਸੰਘਰਸ਼ਾਂ ਦੇ ਮੈਦਾਨਾਂ ਵਿਚ ਵੱਧ ਤੋਂ ਵੱਧ ਸ਼ਾਮਿਲ ਹੋਣ ਕਿਉਂਕਿ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਵਾਪਸ ਕਰਵਾ ਕੇ ਆਪੋ ਆਪਣੇ ਕਾਰੋਬਾਰ ਬਚਾਉਣ ਅਤੇ ਨਸ਼ਿਆਂ ਦੇ ਵੱਡੇ ਵਪਾਰੀਆਂ ਤੇ ਉਨ੍ਹਾਂ ਦੇ ਨੂੰ ਸ਼ਹਿ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਕੇ ਨਸ਼ੇ ਬੰਦ ਕਰਾਉਣ ਦਾ ਇਕੋ ਇੱਕ ਰਾਹ ਏਕਾ ਅਤੇ ਸੰਘਰਸ਼ ਹੀ ਹੈ। ਅੱਜ ਦੇ ਇਕੱਠ ਨੂੰ ਤਲਵੰਡੀ ਸਾਬੋ ਬਲਾਕ ਦੇ ਪ੍ਰਧਾਨ ਬਹੱਤਰ ਸਿੰਘ ਨੰਗਲਾ, ਜਰਨਲ ਸਕੱਤਰ ਹਰਪ੍ਰੀਤ ਸਿੰਘ ਚੱਠੇਵਾਲਾ, ਰਣਜੋਧ ਸਿੰਘ ਮਾਹੀਨੰਗਲ, ਸਿਕੰਦਰ ਸਿੰਘ ਘੁੰਮਣ, ਕਲਕੱਤਾ ਸਿੰਘ ਮਾਣਕ ਖਾਨਾਂ, ਭੋਲਾ ਸਿੰਘ ਮਾੜੀ, ਗੁਰਦੀਪ ਸਿੰਘ ਮਾਈਸਰਖਾਨਾ ਅੰਮ੍ਰਿਤ ਸਿੰਘ ਮੌੜ ਚੜ੍ਹਤ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਾਨਸਾ ਜ਼ਿਲ੍ਹੇ ’ਚ ਬੰਦ ਨੂੰ ਮਿਲਿਆ ਮੁਕੰਮਲ ਹੁੰਗਾਰਾ, ਲੋਕ ਆਪ ਮੁਹਾਰੇ ਧਰਨਿਆਂ ’ਚ ਪਹੁੰਚੇ ਬੱਸ ਆਵਾਜਾਈ ਬੰਦ ਰਹੀ, ਨਿੱ... ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਜਿ: ਰਾਮਪੁਰਾ ਫੂਲ ਵਲੋਂ ਮਹੀਨਾਵਾਰ ਮੀਟਿੰਗ
Ad Position 24