ਵਧੀਆ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਅਮਨਦੀਪ ਕੌਰ, ਅਕੰਸ਼ੀ ਗੋਇਲ, ਯਾਦਵਿੰਦਰ ਕੌਰ, ਹਰਮਨਦੀਪ ਕੌਰ, ਨੈਨਸੀ
ਨੈਸ਼ਨਲ ਕਾਲਜ ਭੀਖੀ ਦਾ ਬੀ.ਲਿਬ. ਦਾ ਨਤੀਜਾ ਸ਼ਾਨਦਾਰ
ਭੀਖੀ, 17 ਅਕਤੂਬਰ (ਸਹੋਤਾ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਲਿਬ.
ਭੀਖੀ, 17 ਅਕਤੂਬਰ (ਸਹੋਤਾ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਲਿਬ. ਸਮੈਸਟਰ ਦੂਜਾ ਦੇ ਨਤੀਜੇ ਵਿਚ ਨੈਸ਼ਨਲ ਕਾਲਜ ਭੀਖੀ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਪ੍ਰਿੰਸੀਪਲ ਡਾ. ਐਮ.ਕੇ. ਮਿਸ਼ਰਾ ਨੇ ਦੱਸਿਆ ਕਿ ਅਮਨਦੀਪ ਕੌਰ ਤੇ ਅਕੰਸ਼ੀ ਗੋਇਲ ਨੇ 80 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਯਾਦਵਿੰਦਰ ਕੌਰ, ਹਰਮਨਦੀਪ ਕੌਰ ਤੇ ਨੈਨਸੀ ਨੇ 78 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ। ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਵਿਭਾਗ ਮੁਖੀ ਪ੍ਰੋ. ਬਲਜਿੰਦਰ ਕੌਰ, ਪ੍ਰੋ. ਕਰਮਜੀਤ ਕੌਰ, ਪ੍ਰੋ. ਅਵਤਾਰ ਸਿੰਘ, ਪ੍ਰੋ. ਲਖਵਿੰਦਰ ਸਿੰਘ, ਨਿਰਮਲ ਸਿੰਘ ਆਦਿ ਹਾਜ਼ਰ ਸਨ।