19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਮਿਤ ਸ਼ਾਹ ਦੱਸਣ, ਕਿ ਨਸ਼ਿਆਂ ਦੀ ਸਪਲਾਈ ਰੋਕਣ ਲਈ ਕੇਂਦਰ ਨੇ ਕੀ ਕੀਤਾ- ਨੀਲ ਗਰਗ

ਬਠਿੰਡਾ, 18 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਬੁਲਾਰੇ ਅਤੇ ਪੰਜਾਬ ਮੀਡੀਅਮ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪ੍ਰਸਤਾਵਿਤ ਪੰਜਾਬ ਦੌਰੇ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਸਿਆਸੀ ਭਾਸ਼ਣਾਂ ਅਤੇ ਵੱਡੇ-ਵੱਡੇ ਦਾਅਵਿਆਂ ਦੀ ਬਜਾਏ ਨਸ਼ਿਆਂ ਵਿਰੁੱਧ ਠੋਸ ਕਾਰਵਾਈ ਅਤੇ ਜਵਾਬਦੇਹੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਸੂਬੇ ਦੇ ਲੋਕਾਂ ਸਾਹਮਣੇ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਨਸ਼ਿਆਂ ਦੀ ਸਪਲਾਈ ਰੋਕਣ ਲਈ ਕੇਂਦਰ ਸਰਕਾਰ ਨੇ ਹੁਣ ਤੱਕ ਕੀ ਕਦਮ ਚੁੱਕੇ ਹਨ ਅਤੇ ਇਨ੍ਹਾਂ ਦੇ ਕੀ ਨਤੀਜੇ ਸਾਹਮਣੇ ਆਏ ਹਨ।

Ad Position 21
No active advertisement
ਕਿਹਾ, ਨਸ਼ਿਆਂ ਦੀ ਤਸਕਰੀ ਰੋਕਣ ਲਈ ਠੋਸ ਕਦਮਾਂ ਦਾ ਵੇਰਵਾ ਦੇਵੇ ਕੇਂਦਰ ਸਰਕਾਰ 19-10-2026
ਬਠਿੰਡਾ, 18 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਬੁਲਾਰੇ ਅਤੇ ਪੰਜਾਬ ਮੀਡੀਅਮ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪ੍ਰਸਤਾਵਿਤ ਪੰਜਾਬ ਦੌਰੇ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਸਿਆਸੀ ਭਾਸ਼ਣਾਂ ਅਤੇ ਵੱਡੇ-ਵੱਡੇ ਦਾਅਵਿਆਂ ਦੀ ਬਜਾਏ ਨਸ਼ਿਆਂ ਵਿਰੁੱਧ ਠੋਸ ਕਾਰਵਾਈ ਅਤੇ ਜਵਾਬਦੇਹੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਸੂਬੇ ਦੇ ਲੋਕਾਂ ਸਾਹਮਣੇ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਨਸ਼ਿਆਂ ਦੀ ਸਪਲਾਈ ਰੋਕਣ ਲਈ ਕੇਂਦਰ ਸਰਕਾਰ ਨੇ ਹੁਣ ਤੱਕ ਕੀ ਕਦਮ ਚੁੱਕੇ ਹਨ ਅਤੇ ਇਨ੍ਹਾਂ ਦੇ ਕੀ ਨਤੀਜੇ ਸਾਹਮਣੇ ਆਏ ਹਨ। ਨੀਲ ਗਰਗ ਨੇ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਦੀ ਸੁਰੱਖਿਆ ਅਤੇ ਸਰਹੱਦ ਪਾਰੋਂ ਹੋਣ ਵਾਲੀ ਤਸਕਰੀ ਨੂੰ ਰੋਕਣ ਵਿਚ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ਼.) ਦੀ ਅਹਿਮ ਭੂਮਿਕਾ ਹੈ। ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ੀਲੇ ਪਦਾਰਥ ਭੇਜਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਨੂੰ ਆਪਣੀ ਰਣਨੀਤੀ ਅਤੇ ਕਾਰਵਾਈ ਦੇ ਨਤੀਜਿਆਂ ਬਾਰੇ ਸਪੱਸ਼ਟ ਜਾਣਕਾਰੀ ਦੇਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ ਬੰਨ੍ਹ ਕੇ ਸੰਘਰਸ਼ ਜਾਰੀ ਰੱਖਾਂਗੇ - ਨਕੱਈ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਸਿਹਤ ਸੇਵਾਵਾਂ ਦਾ ਪ੍ਰਬੰਧ ਕੀਤਾ
Ad Position 24