19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸਿੱਖਿਆ ਨੀਤੀ 2020 ਦੇ ਸਿੱਖਿਆ ਵਿਰੋਧੀ ਕਿਰਦਾਰ ਨੂੰ ਉਜਾਗਰ ਕਰਨ ਲਈ ਸੈਮੀਨਾਰ

ਰਾਮਪੁਰਾ ਫੂਲ, 18 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਸ਼ਹੀਦ ਬੇਰੁਜ਼ਗਾਰ ਅਧਿਆਪਕ ਯਾਦਗਾਰ ਟਰੱਸਟ ਵਲੋਂ ਸ਼ਹੀਦ ਬੇਰੁਜ਼ਗਾਰ ਅਧਿਆਪਕਾਂ ਦੀ ਯਾਦ ’ਚ ਰਾਮਪੁਰਾ ਫੂਲ ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਨਵੀਂ ਸਿੱਖਿਆ ਨੀਤੀ 2020 ਦੇ ਸਿੱਖਿਆ ਵਿਰੋਧੀ ਕਿਰਦਾਰ ਨੂੰ ਉਜਾਗਰ ਕਰਨਾ ਅਤੇ ਇਸ ਦੇ ਵੱਖ-ਵੱਖ ਪਹਿਲੂਆਂ ਉੱਤੇ ਵਿਚਾਰ-ਚਰਚਾ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 19-10-2026
ਰਾਮਪੁਰਾ ਫੂਲ, 18 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਸ਼ਹੀਦ ਬੇਰੁਜ਼ਗਾਰ ਅਧਿਆਪਕ ਯਾਦਗਾਰ ਟਰੱਸਟ ਵਲੋਂ ਸ਼ਹੀਦ ਬੇਰੁਜ਼ਗਾਰ ਅਧਿਆਪਕਾਂ ਦੀ ਯਾਦ ’ਚ ਰਾਮਪੁਰਾ ਫੂਲ ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਨਵੀਂ ਸਿੱਖਿਆ ਨੀਤੀ 2020 ਦੇ ਸਿੱਖਿਆ ਵਿਰੋਧੀ ਕਿਰਦਾਰ ਨੂੰ ਉਜਾਗਰ ਕਰਨਾ ਅਤੇ ਇਸ ਦੇ ਵੱਖ-ਵੱਖ ਪਹਿਲੂਆਂ ਉੱਤੇ ਵਿਚਾਰ-ਚਰਚਾ ਕਰਨਾ ਸੀ। ਇਸ ਮੌਕੇ ਡਾ. ਕੁਲਦੀਪ ਪੁਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਿੱਖਿਆ ਨੀਤੀ 2020 ਨੂੰ ਬਿਨਾਂ ਕਿਸੇ ਵਿਆਪਕ ਵਿਚਾਰ-ਚਰਚਾ ਦੇ ਲਾਗੂ ਕਰ ਦਿੱਤਾ ਗਿਆ, ਜਦਕਿ ਇਸ ਤੋਂ ਪਹਿਲਾਂ ਬਣੀਆਂ ਸਿੱਖਿਆ ਨੀਤੀਆਂ ਉੱਤੇ ਲੰਬੀਆਂ ਵਿਚਾਰ-ਚਰਚਾਵਾਂ ਤੋਂ ਬਾਅਦ ਫ਼ੈਸਲੇ ਲਏ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਨੀਤੀ ਸਿੱਖਿਆ ਦੇ ਵਪਾਰੀਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਦੀ ਹੈ ਅਤੇ ਸਿੱਖਿਆ ਪ੍ਰਣਾਲੀ ਦੇ ਕੇਂਦਰੀਕਰਨ ਨੂੰ ਵਧਾਉਂਦੀ ਹੈ। ਉਨ੍ਹਾਂ ਅਨੁਸਾਰ, ਨੀਤੀ ਵਿਚ ਧਰਮ ਨਿਰਪੱਖਤਾ ਦੇ ਸਿਧਾਂਤਾਂ ਨੂੰ ਬਣਦਾ ਮਹੱਤਵ ਨਹੀਂ ਦਿੱਤਾ ਗਿਆ। ਸੈਮੀਨਾਰ ’ਚ ਯਸ਼ਪਾਲ ਨੇ ਕਿਹਾ ਕਿ ਸਿੱਖਿਆ ਨੀਤੀ ਵਿਚ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨ ਦੀਆਂ ਗੱਲਾਂ ਮਹਿਜ਼ ਹਾਥੀ ਦੇ ਦਿਖਾਉਣ ਵਾਲੇ ਦੰਦਾਂ ਵਾਂਗ ਹਨ। ਅਮਲ ਵਿਚ ਇਸ ਦੇ ਉਲਟ ਵਿਗਿਆਨਕ ਨਜ਼ਰੀਏ ਨੂੰ ਕਮਜ਼ੋਰ ਕਰਨ ਵਾਲੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਨੁੱਖੀ ਵਿਕਾਸ ਬਾਰੇ ਡਾਰਵਿਨ ਦੀ ਵਿਕਾਸਵਾਦੀ ਥਿਊਰੀ ਵਰਗੇ ਵਿਗਿਆਨਕ ਸਿਧਾਂਤਾਂ ਨੂੰ ਪਾਠਕ੍ਰਮਾਂ ਵਿਚੋਂ ਬਾਹਰ ਕਰਨਾ ਵਿਦਿਆਰਥੀਆਂ ਵਿਚ ਤਰਕਸ਼ੀਲ ਅਤੇ ਵਿਗਿਆਨਕ ਸੋਚ ਵਿਕਸਤ ਕਰਨ ਦੇ ਉਦੇਸ਼ ਦੇ ਉਲਟ ਹੈ। ਉਨ੍ਹਾਂ ਸਿੱਖਿਆ ਬਜਟ ਬਾਰੇ ਕਿਹਾ ਕਿ ਜੀ ਡੀ ਪੀ ਦਾ 6 ਫ਼ੀਸਦੀ ਸਿੱਖਿਆ ਉੱਤੇ ਖ਼ਰਚ ਕਰਨ ਦੀ ਗੱਲ ਕੀਤੀ ਜਾਂਦੀ ਹੈ, ਪਰ ਅਮਲ ਵਿਚ ਇਹ ਖਰਚਾ ਲਗਭਗ 2 ਫ਼ੀਸਦੀ ਹੀ ਰਹਿ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੇ ਖ਼ਾਤਮੇ ਲਈ ਭਾਜਪਾ ਪ੍ਰਤੀਬੱਧ–ਮੰਗਤ ਰਾਮ ਬਾਂਸਲ ਕਿਹਾ , ਵਰਕਰ ਨਸ਼ਾ ਤਸਕਰਾਂ ਸਬੰਧੀ ਪਾਰਟੀ ਪਲੇਟਫ਼ਾਰਮ ’ ਤੇ ਜਾਣਕਾ... ਅਗਲੀ ਖ਼ਬਰ ਕਿਸਾਨ ਪਰਾਲੀ ਨਾ ਸਾੜ ਕੇ ਸੁਚੱਜਾ ਪ੍ਰਬੰਧ ਕਰਨ-ਖੇਤੀ ਮਾਹਿਰ
Ad Position 24