ਗ੍ਰਹਿ ਮੰਤਰੀ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਵੀ ਕਰਨ- ਬਰਨ
ਮਾਨਸਾ, 19 ਅਕਤੂਬਰ (ਵਿ. ਪ੍ਰਤੀ.)
ਮਾਨਸਾ, 19 ਅਕਤੂਬਰ (ਵਿ.ਪ੍ਰਤੀ.)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਦੇ ਨਾਲ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਵੀ ਕਰਨ। ਇਹ ਮੰਗ ਲੋਕਲ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘਵੀਰ ਸਿੰਘ ਬਰਨ ਨੇ ਕਰਦਿਆਂ ਦੱਸਿਆ ਕਿ 20 ਅਕਤੂਬਰ ਨੂੰ ਗ੍ਰਹਿ ਮੰਤਰੀ ਪੰਜਾਬ ਫੇਰੀ ਦੌਰਾਨ ਮਾਨਸਾ ਵਿਖੇ ਆਉਣਗੇ। ਉਨ੍ਹਾਂ ਕਿਹਾ ਕਿ ਝੋਟਾ ਸਿਰਫ਼ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਲਈ ਹੀ ਨਹੀਂ ਸੰਘਰਸ਼ ਕਰਦਾ ਸੀ, ਸਗੋਂ ਉਹ ਪਿਛਲੇ ਕਾਫ਼ੀ ਸਮੇਂ ਤੋਂ ਜੇਲ੍ਹਾਂ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਸੰਘਰਸ਼ ਕਰਦਾ ਆ ਰਿਹਾ ਸੀ।