20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮਾਈ ਭਾਗੋ ਕਾਲਜ ਰੱਲਾ ਵਲੋਂ ਯੂਥ ਫੈਸਟੀਵਲ ’ਚ ਸ਼ਾਨਦਾਰ ਪ੍ਰਦਰਸ਼ਨ

ਜੋਗਾ, 19 ਅਕਤੂਬਰ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਕਾਲਜ ਰੱਲਾ ਦੇ ਵਿਦਿਆਰਥੀਆਂ ਨੇ ਸ਼ਿਵ ਸ਼ਕਤੀ ਕਾਲਜ ਆਫ਼ ਐਜੂਕੇਸ਼ਨ ਭੀਖੀ ਵਿਖੇ ਯੁਵਕ ਭਲਾਈ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅਗਵਾਈ ਹੇਠ ਆਯੋਜਿਤ ਜ਼ੋਨਲ ਯੂਥ ਫੈਸਟੀਵਲ ਮਾਨਸਾ ਜ਼ੋਨ ’ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਯੂਥ ਕੋਆਰਡੀਨੇਟਰ ਅਸਿ.

Ad Position 21
No active advertisement
ਅਜੀਤ ਡੈਸਕ 20-10-2026
ਜੋਗਾ, 19 ਅਕਤੂਬਰ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਕਾਲਜ ਰੱਲਾ ਦੇ ਵਿਦਿਆਰਥੀਆਂ ਨੇ ਸ਼ਿਵ ਸ਼ਕਤੀ ਕਾਲਜ ਆਫ਼ ਐਜੂਕੇਸ਼ਨ ਭੀਖੀ ਵਿਖੇ ਯੁਵਕ ਭਲਾਈ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅਗਵਾਈ ਹੇਠ ਆਯੋਜਿਤ ਜ਼ੋਨਲ ਯੂਥ ਫੈਸਟੀਵਲ ਮਾਨਸਾ ਜ਼ੋਨ ’ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਯੂਥ ਕੋਆਰਡੀਨੇਟਰ ਅਸਿ. ਪ੍ਰੋਫੈਸਰ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਪਹਿਰਾਵਾ ਪ੍ਰਦਰਸ਼ਨੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ। ਭਾਸ਼ਣ ਮੁਕਾਬਲੇ ’ਚ ਨੇ ਪਹਿਲਾ ਅਤੇ ਕਾਲਜ ਆਫ਼ ਐਜੂਕੇਸ਼ਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੋਕ ਗੀਤ (ਲੰਮੀਆਂ ਹੇਕਾਂ) ਅਤੇ ਸੱਭਿਆਚਾਰਕ ਪ੍ਰਸ਼ਨੋਤਰੀ ਮੁਕਾਬਲੇ ’ਚ ਤੀਜਾ ਸਥਾਨ ਮੱਲਿਆ। ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਦਫ਼ਤਰ ਪ੍ਰਬੰਧਕ ਲਵਪ੍ਰੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਜਨਗਣਨਾ 2027 ਦੇ ਦੂਜੇ ਪੜਾਅ ਲਈ 3 ਰੋਜ਼ਾ ਸਿਖਲਾਈ ਦਿੱਤੀ ਅਗਲੀ ਖ਼ਬਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ 20 ਹਜ਼ਾਰ 814 ਮੀਟ੍ਰਿਕ ਟਨ ਝੋਨੇ ਦੀ ਆਮਦ- ਡੀ.ਸੀ.
Ad Position 24