ਮੈਡੀਕਲ ਨਸ਼ਿਆਂ ਨੂੰ ਰੋਕਣ ’ਚ ਪੰਜਾਬ ਸਰਕਾਰ ਅਸਫਲ-ਕਾ. ਅਰਸ਼ੀ
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸੂਬੇ ’ਚ ਮੈਡੀਕਲ ਨਸ਼ਿਆਂ ਦੀ ਧੜੱਲੇ ਨਾਲ ਹੋ ਰਹੀ ਵਿੱਕਰੀ ਨੂੰ ਰੋਕਣ ’ਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਇਹ ਦੋਸ਼ ਸੀ.
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸੂਬੇ ’ਚ ਮੈਡੀਕਲ ਨਸ਼ਿਆਂ ਦੀ ਧੜੱਲੇ ਨਾਲ ਹੋ ਰਹੀ ਵਿੱਕਰੀ ਨੂੰ ਰੋਕਣ ’ਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਇਹ ਦੋਸ਼ ਸੀ. ਪੀ. ਆਈ. ਦੇ ਕੌਮੀ ਕੌਂਸਲ ਮੈਂਬਰ ਤੇ ਸਾਬਕਾ ਵਿਧਾਇਕ ਕਾ. ਹਰਦੇਵ ਸਿੰਘ ਅਰਸ਼ੀ ਨੇ ਪਰਵਿੰਦਰ ਸਿੰਘ ਝੋਟਾ ਇਨਸਾਫ਼ ਕਮੇਟੀ ਦੇ ਸੱਦੇ ’ਤੇ ਧਰਨੇ ਨੂੰ ਸੰਬੋਧਨ ਕਰਦਿਆਂ ਲਗਾਏ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ੇ ਦੇ ਮੁੱਦੇ ਨੂੰ ਲੈ ਕੇ ਸੱਤਾ ’ਚ ਆਈ ਸੀ ਪਰ ਨਸ਼ੇ ਖ਼ਤਮ ਹੋਣ ਦੀ ਬਜਾਏ ਹੋਰ ਵਧ ਗਏ ਹਨ। ਉਨ੍ਹਾਂ ਆਖਿਆ ਕਿ ਪੰਜਾਬ ’ਚ ਨਸ਼ਿਆਂ ਤੋਂ ਇਲਾਵਾ ਅਮਨ ਕਾਨੂੰਨ ਦੀ ਸਥਿਤੀ ਗੜਬੜਾਈ ਹੋਈ ਹੈ। ਉਨ੍ਹਾਂ ਕਿਹਾ ਕਿ ਮਾਰੂ ਨਸ਼ਿਆਂ ਤੋਂ ਇਲਾਵਾ ਪੰਜਾਬ ’ਚ ਮੈਡੀਕਲ ਨਸ਼ਾ ਵੀ ਧੜੱਲੇ ਨਾਲ ਵਿਕ ਰਿਹਾ ਹੈ, ਜਿਸ ਦੀ ਪੁਸ਼ਤ ਪਨਾਹੀ ਡਰੱਗ ਇੰਸਪੈਕਟਰ ਤੇ ਪੁਲਿਸ ਵਲੋਂ ਕੀਤੀ ਜਾ ਰਹੀ ਹੈ, ਮੋਹਾਲੀ ਵਰਗੇ ਸ਼ਹਿਰਾਂ ਤੋਂ ਸਾਰੇ ਪੰਜਾਬ ਵਿਚ ਸਪਲਾਈ ਹੋ ਰਹੀ ਹੈ, ਇਸ ਗੋਰਖਧੰਦੇ ’ਚ ਸਿਹਤ ਮੰਤਰੀ ਨੂੰ ਬਰੀ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਨਸ਼ਿਆਂ ਤੋਂ ਦੂਰ ਰਹਿਣ ਅਤੇ ਇਸ ਅਲਾਮਤ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਜਾਰੀ ਰੱਖਣ।