23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਮੋਮਬੱਤੀ ਮਾਰਚ ਕੱਢਿਆ

ਬਰੇਟਾ, 23 ਅਕਤੂਬਰ (ਪਾਲ ਸਿੰਘ ਮੰਡੇਰ)- ਪਿੰਡ ਮੰਡੇਰ ਦੇ ਨੌਜਵਾਨਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਤੇ ਪੰਜਾਬ ਸਰਕਾਰ ਵਲੋਂ ਇਸ ਮਾਮਲੇ ’ਚ ਵਰਤੀ ਗਈ ਢਿੱਲ ਦੇ ਰੋਸ ਵਜੋਂ ਮੋਮਬੱਤੀ ਮਾਰਚ ਕੀਤਾ ਗਿਆ। ਇਹ ਮਾਰਚ ਗੁਰਦੁਆਰਾ ਸਾਹਿਬ ਅਰਦਾਸ ਕਰਨ ਉਪਰੰਤ ਸ਼ੁਰੂ ਕੀਤਾ ਗਿਆ ਤੇ ਸਾਰੇ ਨਗਰ ਨੇ ਇਸ ਮਾਰਚ ਵਿਚ ਵਧ ਚੜ੍ਹ ਕੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 24-10-2026
ਬਰੇਟਾ, 23 ਅਕਤੂਬਰ (ਪਾਲ ਸਿੰਘ ਮੰਡੇਰ)- ਪਿੰਡ ਮੰਡੇਰ ਦੇ ਨੌਜਵਾਨਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਤੇ ਪੰਜਾਬ ਸਰਕਾਰ ਵਲੋਂ ਇਸ ਮਾਮਲੇ ’ਚ ਵਰਤੀ ਗਈ ਢਿੱਲ ਦੇ ਰੋਸ ਵਜੋਂ ਮੋਮਬੱਤੀ ਮਾਰਚ ਕੀਤਾ ਗਿਆ। ਇਹ ਮਾਰਚ ਗੁਰਦੁਆਰਾ ਸਾਹਿਬ ਅਰਦਾਸ ਕਰਨ ਉਪਰੰਤ ਸ਼ੁਰੂ ਕੀਤਾ ਗਿਆ ਤੇ ਸਾਰੇ ਨਗਰ ਨੇ ਇਸ ਮਾਰਚ ਵਿਚ ਵਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਭਾਕਿਯੂ ਡਕੌਂਦਾ ਦੇ ਜ਼ਿਲ੍ਹਾ ਸਕੱਤਰ ਤਾਰਾ ਚੰਦ, ਡੀ. ਟੀ. ਐਫ. ਦੇ ਆਗੂ ਮਾ: ਅਸ਼ਵਨੀ ਕੁਮਾਰ, ਇਨਕਲਾਬੀ ਕੇਂਦਰ ਦੇ ਆਗੂ ਭੀਮ ਸਿੰਘ, ਬਾਬੂ ਸਿੰਘ ਅਤੇ ਪਿੰਡ ਦੇ ਨੌਜਵਾਨ ਜਤਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਪਿਆਰ ਸਿੰਘ , ਪਰਮਿੰਦਰ ਸਿੰਘ, ਸੱਤਪਾਲ ਸਿੰਘ ਆਦਿ ਸ਼ਾਮਿਲ ਰਹੇ ਤੇ ਸਮਾਪਤੀ ਦੇ ਸਮੇਂ ਪਿੰਡ ਵਾਸੀਆਂ ਨੇ ਪ੍ਰਣ ਕੀਤਾ ਕਿ ਪਿੰਡ ’ਚ ਕਿਸੇ ਵੀ ਤਰ੍ਹਾਂ ਦਾ ਨਸ਼ਾ ਤਸਕਰ ਜਾਂ ਨਸ਼ਾ ਕਰਨ ਵਾਲਾ ਵਿਅਕਤੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹਾ ਮਿਲਣ ’ਤੇ ਉਸ ਦੀ ਰਿਪੋਰਟ ਕਰਨ ਉਪਰੰਤ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਨਾਂਅ ’ਤੇ ਰੱਖਿਆ ਜਾਵੇ ਖ਼ਾਲਸਾ ਕ੍ਰਿਕਟ ਗਰਾਊਂਡ ਦਾ ਨਾਂਅ- ਆਗਰਾ ਅਗਲੀ ਖ਼ਬਰ ਡੀ. ਏ. ਵੀ. ਸਕੂਲ ’ਚ ਮੁਕਾਬਲੇ ਕਰਵਾਏ
Ad Position 24