23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਫੂਸ ਮੰਡੀ ਦੇ ਪਰਮਜੀਤ ਸਿੰਘ ਨੇ ਸੁਪਰ ਸੀਡਰ ਨਾਲ ਪਰਾਲੀ ਖੇਤ ਵਿੱਚ ਮਿਲਾ ਕੇ ਕੀਤੀ ਕਣਕ ਦੀ ਬਿਜਾਈ

ਬਠਿੰਡਾ, 23 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪਿੰਡ ਫੂਸ ਮੰਡੀ ਦੇ ਅਗਾਂਹਵਧੂ ਕਿਸਾਨ ਪਰਮਜੀਤ ਸਿੰਘ ਪੁੱਤਰ ਮਹਿਮਾ ਸਿੰਘ ਵਲੋਂ ਆਪਣੇ ਖੇਤ ਵਿਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਤਿੰਨ ਏਕੜ ਰਕਬੇ ਵਿਚ ਸੁਪਰ ਸੀਡਰ ਮਸ਼ੀਨ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤਾਂ ਵਿਚ ਹੀ ਵਾਹ ਕੇ ਕਣਕ ਦੀ ਬਿਜਾਈ ਕੀਤੀ ਗਈ। ਇਸ ਉਪਰਾਲੇ ਨਾਲ ਉਹ ਇਲਾਕੇ ਦੇ ਹੋਰ ਕਿਸਾਨਾਂ ਲਈ ਇਕ ਮਿਸਾਲ ਬਣ ਕੇ ਸਾਹਮਣੇ ਆਏ ਹਨ।

Ad Position 21
No active advertisement
ਪਿੰਡ ਫੂਸ ਮੰਡੀ ਦੇ ਕਿਸਾਨ ਪਰਮਜੀਤ ਸਿੰਘ ਵਲੋਂ ਪਰਾਲੀ ਨੂੰ ਖੇਤਾਂ ਵਿਚ ਵਾਹ ਕੇ ਸੁਪਰ ਸੀਡਰ ਮਸ਼ੀਨ ਦੀ ਵਰਤੋਂ ਨਾਲ ਕਣਕ ਦੀ ਬਿਜਾਈ ਕੀਤੇ ਜਾਣ ਮੌਕੇ ਖੇਤੀਬਾੜੀ ਅਧਿਕਾਰੀ। ਅਜੀਤ ਤਸਵੀਰ 24-10-2026
ਬਠਿੰਡਾ, 23 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪਿੰਡ ਫੂਸ ਮੰਡੀ ਦੇ ਅਗਾਂਹਵਧੂ ਕਿਸਾਨ ਪਰਮਜੀਤ ਸਿੰਘ ਪੁੱਤਰ ਮਹਿਮਾ ਸਿੰਘ ਵਲੋਂ ਆਪਣੇ ਖੇਤ ਵਿਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਤਿੰਨ ਏਕੜ ਰਕਬੇ ਵਿਚ ਸੁਪਰ ਸੀਡਰ ਮਸ਼ੀਨ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤਾਂ ਵਿਚ ਹੀ ਵਾਹ ਕੇ ਕਣਕ ਦੀ ਬਿਜਾਈ ਕੀਤੀ ਗਈ। ਇਸ ਉਪਰਾਲੇ ਨਾਲ ਉਹ ਇਲਾਕੇ ਦੇ ਹੋਰ ਕਿਸਾਨਾਂ ਲਈ ਇਕ ਮਿਸਾਲ ਬਣ ਕੇ ਸਾਹਮਣੇ ਆਏ ਹਨ। ਇਸ ਮੌਕੇ ਹਾਜ਼ਰ ਡਾ. ਹਰਪ੍ਰੀਤ ਪਾਲ ਕੌਰ, ਮੁੱਖ ਖੇਤੀਬਾੜੀ ਅਫ਼ਸਰ, ਬਠਿੰਡਾ ਨੇ ਕਿਸਾਨ ਪਰਮਜੀਤ ਸਿੰਘ ਦੀ ਸ਼ਲਾਘਾ ਕਰਦਿਆਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਕਿਸਾਨ ਵਾਂਗ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਹੀ ਰਲਾਉਣ। ਇਸ ਮੌਕੇ ਕਿਸਾਨ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ 12 ਏਕੜ ਰਕਬਾ ਖੇਤੀ ਜ਼ਮੀਨ ਹੇਠਾਂ ਹੈ। ਇਸ ਸੀਜ਼ਨ ਦੌਰਾਨ ਉਨ੍ਹਾਂ ਹੁਣ ਤੱਕ 3 ਏਕੜ ਰਕਬੇ ’ਚ ਹੈਪੀ ਸੀਡਰ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕੀਤੀ ਹੈ ਤੇ ਜਲਦ ਹੀ ਉਹ ਬਾਕੀ ਰਹਿੰਦੇ 9 ਏਕੜ ਚ ਵੀ ਮਸ਼ੀਨ ਰਾਹੀਂ ਹੀ ਬਿਜਾਈ ਕਰਨਗੇ। ਉਨ੍ਹਾਂ ਦੱਸਿਆ ਕਿ ਸੁਪਰ ਸੀਡਰ ਮਸ਼ੀਨ ਰਾਹੀਂ ਕੀਤੀ ਜਾਂਦੀ ਬਿਜਾਈ ਤੋਂ ਬਾਅਦ ਉਨ੍ਹਾਂ ਦੀ ਕਣਕ ਦਾ ਝਾੜ ਪਹਿਲਾਂ ਵਾਂਗ ਹੀ ਬਰਕਰਾਰ ਹੈ। ਇਸ ਮੌਕੇ ਡਾ. ਹਰਪ੍ਰੀਤ ਪਾਲ ਕੌਰ, ਮੁੱਖ ਖੇਤੀਬਾੜੀ ਅਫ਼ਸਰ, ਬਠਿੰਡਾ ਨੇ ਦੱਸਿਆ ਕਿ ਪਰਾਲੀ ਖੇਤ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ। ਉਨ੍ਹਾਂ ਪਰਮਜੀਤ ਸਿੰਘ ਵਰਗੇ ਅਗਾਂਹਵਧੂ ਕਿਸਾਨਾਂ ਨੂੰ ਵੀ ਕਿਹਾ ਕਿ ਉਹ ਹੋਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਅਤੇ ਉਤਸ਼ਾਹਿਤ ਕਰਨ।
Ad Position 22
No active advertisement
ਪਿਛਲੀ ਖ਼ਬਰ ਮਾਲਵਾ ਕਾਲਜ ਵਿਖੇ ਸਵੀਪ ਅਧੀਨ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਨਾਂਅ ’ਤੇ ਰੱਖਿਆ ਜਾਵੇ ਖ਼ਾਲਸਾ ਕ੍ਰਿਕਟ ਗਰਾਊਂਡ ਦਾ ਨਾਂਅ- ਆਗਰਾ
Ad Position 24