23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਫ਼ਸਲੀ ਰਹਿੰਦ-ਖੂੰਹਦ ਨੂੰ ਸਾੜਨ ’ਤੇ ਠੱਲ੍ਹ ਪਾ ਕੇ ‘ਜ਼ੀਰੋ ਬਰਨਿੰਗ’ ਦੇ ਟੀਚੇ ਨੂੰ ਹਾਸਿਲ ਕੀਤਾ ਜਾਵੇਗਾ-ਏ.ਡੀ.ਸੀ.

ਮਾਨਸਾ, 23 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹੇ ’ਚ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਸਾੜਨ ’ਤੇ ਪੂਰੀ ਤਰ੍ਹਾਂ ਠੱਲ੍ਹ ਪਾ ਕੇ ‘ਜ਼ੀਰੋ ਬਰਨਿੰਗ’ ਦੇ ਟੀਚੇ ਨੂੰ ਹਾਸਲ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕ੍ਰਿਤਿਕਾ ਗੋਇਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੇ ਪਰਾਲੀ ਪ੍ਰਬੰਧਨ ਤੇ ਵਾਤਾਵਰਣ ਸੁਰੱਖਿਆ ਸਬੰਧੀ ਬੇਲਰ ਐਸੋਸੀਏਸ਼ਨਾਂ, ਪੈਲੇਟ ਇਕਾਈਆਂ, ਥਰਮਲ ਪਲਾਂਟ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 24-10-2026
ਮਾਨਸਾ, 23 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹੇ ’ਚ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਸਾੜਨ ’ਤੇ ਪੂਰੀ ਤਰ੍ਹਾਂ ਠੱਲ੍ਹ ਪਾ ਕੇ ‘ਜ਼ੀਰੋ ਬਰਨਿੰਗ’ ਦੇ ਟੀਚੇ ਨੂੰ ਹਾਸਲ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕ੍ਰਿਤਿਕਾ ਗੋਇਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੇ ਪਰਾਲੀ ਪ੍ਰਬੰਧਨ ਤੇ ਵਾਤਾਵਰਣ ਸੁਰੱਖਿਆ ਸਬੰਧੀ ਬੇਲਰ ਐਸੋਸੀਏਸ਼ਨਾਂ, ਪੈਲੇਟ ਇਕਾਈਆਂ, ਥਰਮਲ ਪਲਾਂਟ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸੀ.ਏ.ਕਿਊ.ਐੱਮ. ਦੀਆਂ ਵਿਸ਼ੇਸ਼ ਟੀਮਾਂ ਵਲੋਂ ਜ਼ਿਲ੍ਹੇ ’ਚ ਪਰਾਲੀ ਪ੍ਰਬੰਧਨ ’ਤੇ ਤਿੱਖੀ ਚੌਕਸੀ ਰੱਖੀ ਜਾ ਰਹੀ ਹੈ, ਇਸ ਲਈ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਪੂਰੀ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਬੇਲਰ ਐਸੋਸੀਏਸ਼ਨਾਂ, ਇੱਟ-ਭੱਠਾ ਮਾਲਕਾਂ ਤੇ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੀਆਂ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਨੂੰ ਆਪਸੀ ਤਾਲਮੇਲ ਮਜ਼ਬੂਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਖੇਤਾਂ ’ਚੋਂ ਪਰਾਲੀ ਦੀਆਂ ਗੱਠਾਂ ਬਣਾ ਕੇ ਨਾਲੋ-ਨਾਲ ਚੁੱਕਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਦੇ ਖੇਤ ਸਮੇਂ ਸਿਰ ਖ਼ਾਲੀ ਹੋ ਸਕਣ ਅਤੇ ਅਗਲੀ ਫ਼ਸਲ ਦੀ ਬਿਜਾਈ ’ਚ ਕੋਈ ਦੇਰੀ ਨਾ ਹੋਵੇ। ਏ. ਡੀ. ਸੀ. ਨੇ ਇੱਟ-ਭੱਠਾ ਮਾਲਕਾਂ ਨੂੰ ਹਦਾਇਤ ਕੀਤੀ ਕਿ ਇੱਟਾਂ ਦੀ ਤਿਆਰੀ ਦੌਰਾਨ ਬਾਲਣ ਵਜੋਂ 30 ਫ਼ੀਸਦੀ ਪਰਾਲੀ ਦੇ ਪੈਲੇਟਸ ਦੀ ਵਰਤੋਂ ਕਰਨਾ ਲਾਜ਼ਮੀ ਬਣਾਇਆ ਗਿਆ ਹੈ ਅਤੇ ਇਸ ਨਿਯਮ ਦੀ ਪਾਲਣਾ ਨਾ ਕਰਨ ਵਾਲੇ ਭੱਠਾ ਮਾਲਕਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਬਲਜੀਤ ਕੌਰ, ਹਰਜਿੰਦਰ ਸਿੰਘ ਜੱਸਲ, ਗੁਰਮੀਤ ਕੁਮਾਰ ਐਸ. ਡੀ. ਐਮ. ਕ੍ਰਮਵਾਰ ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ, ਹਰਵਿੰਦਰ ਸਿੰਘ ਸਿੱਧੂ ਮੁੱਖ ਖੇਤੀਬਾੜੀ ਅਫ਼ਸਰ, ਹਰਮਨ ਸਿੰਘ ਐਸ. ਡੀ. ਓ. ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਵਲੋਂ ਰੋਸ ਧਰਨਾ, ਰਾਸ਼ਟਰਪਤੀ ਦੇ ਨਾਂਅ ਐਸ.ਡੀ.ਐਮ. ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ 21 ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਨਮਾਨ
Ad Position 24