ਏ.ਡੀ.ਸੀ. (ਪੇਂਡੂ ਵਿਕਾਸ) ਨੇ ਪਿੰਡ ਭੈਣੀਬਾਘਾ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ
ਮਾਨਸਾ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਅਤੇ ਐਸ. ਪੀ.
ਮਾਨਸਾ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਅਤੇ ਐਸ.ਪੀ. ਹਿਨਾ ਗੁਪਤਾ ਨੇ ਪ੍ਰਸ਼ਾਸਨਿਕ ਤੇ ਪੁਲਿਸ ਟੀਮਾਂ ਸਮੇਤ ਨੇੜਲੇ ਪਿੰਡ ਭੈਣੀਬਾਘਾ ਦਾ ਦੌਰਾ ਕੀਤਾ। ਅਧਿਕਾਰੀਆਂ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਲਈ ਪ੍ਰੇਰਿਤ ਕੀਤਾ। ਏ.ਡੀ.ਸੀ. ਨੇ ਬੇਲਰਾਂ ਰਾਹੀਂ ਪਰਾਲੀ ਦਾ ਖੇਤਾਂ ’ਚ ਐਕਸ ਸੀਟੂ ਵਿਧੀ ਨਾਲ ਪ੍ਰਬੰਧਨ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕਿਸਾਨ ਹੋਰਨਾਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫ਼ਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਲੋੜੀਂਦੇ ਇੰਤਜ਼ਾਮ ਅਮਲ ’ਚ ਲਿਆਂਦੇ ਗਏ ਹਨ ਅਤੇ ਖੇਤੀਬਾੜੀ ਮਸ਼ੀਨਰੀ ਦੀ ਉਪਲ ਬਧਤਾ ਸਮੇਤ ਹਰ ਸੰਭਵ ਸਹਿਯੋਗ ਯਕੀਨੀ ਬਣਾਇਆ ਜਾ ਰਿਹਾ ਹੈ। ਐਸ.ਪੀ. ਹਿਨਾ ਗੁਪਤਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਧਰਤੀ ਤੇ ਹਵਾ ਨੂੰ ਸ਼ੁੱਧ ਰੱਖਣ ’ਚ ਯੋਗਦਾਨ ਪਾਉਣ।