27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਬੁਢਲਾਡਾ ’ਚ 2 ਨੌਜਵਾਨ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਝਪਟ ਕੇ ਫ਼ਰਾਰ

ਬੁਢਲਾਡਾ, 26 ਅਕਤੂਬਰ (ਸੁਨੀਲ ਮਨਚੰਦਾ)- ਸਥਾਨਕ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਵਾਰਡ ਨੰਬਰ 8 ਵਿਚ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮੋਟਰਸਾਈਕਲ ਸਵਾਰ 2 ਅਣਪਛਾਤੇ ਨੌਜਵਾਨ ਇਕ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ। ਇਸ ਘਟਨਾ ਦੌਰਾਨ ਬਜ਼ੁਰਗ ਔਰਤ ਜ਼ਖ਼ਮੀ ਹੋ ਗਈ ਹੈ।

Ad Position 21
No active advertisement
ਅਜੀਤ ਡੈਸਕ 27-10-2026
ਬੁਢਲਾਡਾ, 26 ਅਕਤੂਬਰ (ਸੁਨੀਲ ਮਨਚੰਦਾ)- ਸਥਾਨਕ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਵਾਰਡ ਨੰਬਰ 8 ਵਿਚ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮੋਟਰਸਾਈਕਲ ਸਵਾਰ 2 ਅਣਪਛਾਤੇ ਨੌਜਵਾਨ ਇਕ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ। ਇਸ ਘਟਨਾ ਦੌਰਾਨ ਬਜ਼ੁਰਗ ਔਰਤ ਜ਼ਖ਼ਮੀ ਹੋ ਗਈ ਹੈ। ਜਾਣਕਾਰੀ ਅਨੁਸਾਰ ਬਜ਼ੁਰਗ ਔਰਤ ਸ਼ਕੁੰਤਲਾ ਦੇਵੀ ਆਪਣੇ ਘਰ ਦੇ ਬਾਹਰ ਟਹਿਲਣ ਲਈ ਜਾ ਰਹੀ ਸੀ। ਇਸੇ ਦੌਰਾਨ ਮੋਟਰਸਾਈਕਲ ’ਤੇ ਸਵਾਰ 2 ਅਣਪਛਾਤੇ ਨੌਜਵਾਨਾਂ ਨੇ ਉਸ ਨੂੰ ਨਿਸ਼ਾਨਾ ਬਣਾਇਆ ਅਤੇ ਕੰਨਾਂ ਦੀਆਂ ਵਾਲੀਆਂ ਝਪਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਹ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ ’ਚ ਹੋਈ ਕੈਦ ਹੋ ਗਈ। ਦਿਨ-ਦਿਹਾੜੇ ਵਾਪਰੀ ਉਪਰੋਕਤ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ’ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਘਟਨਾ ਸਬੰਧੀ ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕਰ ਕੇ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਕੀ ਕਾਰਵਾਈ ਕੀਤੀ ਜਾਂਦੀ ਹੈ, ਇਹ ਵੇਖਣਾ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਧਰਨਾ 14ਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਮਠਿਆਈ ਤੇ ਖਾਧ ਪਦਾਰਥਾਂ ਲਈ ਨਿਰਧਾਰਿਤ ਨਿਯਮਾਂ ਦਾ ਪਾਲਣ ਕਰਨ ਦੁਕਾਨਦਾਰ-ਡਾ. ਰਾਏ
Ad Position 24