27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਬਜਾਏ ਖੱਜਲ-ਖੁਆਰ ਕੀਤਾ ਜਾ ਰਿਹੈ-ਬਾਂਸਲ

ਬੁਢਲਾਡਾ, 27 ਅਕਤੂਬਰ (ਸੁਨੀਲ ਮਨਚੰਦਾ)- ਪੰਜਾਬ ’ਚ ਨਸ਼ਿਆਂ ਨਾਲ ਜੁੜੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਪੰਜਾਬ ਭਾਜਪਾ ਦੇ ਸੂਬਾ ਸਕੱਤਰ ਤੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਪਰਿਵਾਰ ਨੂੰ ਇਨਸਾਫ਼ ਦੇਣ ਦੀ ਬਜਾਏ ਖੱਜਲ-ਖੁਆਰ ਅਤੇ ਜ਼ਲੀਲ ਕੀਤਾ ਜਾ ਰਿਹਾ ਹੈ। ਇਹ ਵਿਚਾਰ ਉਨ੍ਹਾਂ ਇੱਥੇ ਜ਼ਿਲ੍ਹਾ ਕਾਰਜਕਾਰਨੀ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ।

Ad Position 21
No active advertisement
ਬੁਢਲਾਡਾ ਵਿਖੇ ਭਾਜਪਾ ਦੀ ਕਾਰਜਕਾਰਨੀ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਮੰਗਤ ਰਾਏ ਬਾਂਸਲ। ਤਸਵੀਰ : ਸੁਨੀਲ ਮਨਚੰਦਾ 28-10-2026
ਬੁਢਲਾਡਾ, 27 ਅਕਤੂਬਰ (ਸੁਨੀਲ ਮਨਚੰਦਾ)- ਪੰਜਾਬ ’ਚ ਨਸ਼ਿਆਂ ਨਾਲ ਜੁੜੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਪੰਜਾਬ ਭਾਜਪਾ ਦੇ ਸੂਬਾ ਸਕੱਤਰ ਤੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਪਰਿਵਾਰ ਨੂੰ ਇਨਸਾਫ਼ ਦੇਣ ਦੀ ਬਜਾਏ ਖੱਜਲ-ਖੁਆਰ ਅਤੇ ਜ਼ਲੀਲ ਕੀਤਾ ਜਾ ਰਿਹਾ ਹੈ। ਇਹ ਵਿਚਾਰ ਉਨ੍ਹਾਂ ਇੱਥੇ ਜ਼ਿਲ੍ਹਾ ਕਾਰਜਕਾਰਨੀ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ। ਉਨ੍ਹਾਂ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਪੰਜਾਬ ਦੀ ਤਰਸਯੋਗ ਹਾਲਤ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇ ’ਚੋਂ 3 ਮਹੀਨਿਆਂ ’ਚ ਨਸ਼ਾ ਖ਼ਤਮ ਕਰਨ ਦੀ ਅਰਵਿੰਦ ਕੇਜਰੀਵਾਲ ਦੀ ਗਾਰੰਟੀ ਹੁਣ ਸਵਾਲਾਂ ਦੇ ਘੇਰੇ ’ਚ ਹੈ। ਪੰਜਾਬ ਦੇ ਕਪੂਰਥਲਾ ’ਚ 20 ਸਾਲਾ ਗੁਰਵਿੰਦਰ ਸਿੰਘ ਦੀ ਸ਼ੱਕੀ ਨਸ਼ੇ ਨਾਲ ਮੌਤ, 10 ਸਾਲਾ ਬੱਚੇ ਦੀ ਵੀਡੀਓ ਅਤੇ 2 ਨਾਬਾਲਗ ਭਰਾਵਾਂ ਨੂੰ ਬਚਾਉਣ ਦੀਆਂ ਘਟਨਾਵਾਂ ਪੰਜਾਬ ’ਚ ਨਸ਼ੇ ਦੇ ਸੰਕਟ ਦੀ ਗੰਭੀਰਤਾ ਨੂੰ ਉਜਾਗਰ ਕਰਦੀਆਂ ਹਨ। ਸਾਬਕਾ ਵਿਧਾਇਕ ਬਾਂਸਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਵਿਧਾਨ ਸਭਾ ’ਚ ਜਵਾਬ ਦੇਣ ਦੀ ਮੰਗ ਕਰਦਿਆਂ ਪੁੱਛਿਆ ਕਿ 3 ਮਹੀਨਿਆਂ ’ਚ ਨਸ਼ਾ ਖ਼ਤਮ ਕਰਨ ਦੀ ਗਾਰੰਟੀ ਦਾ ਕੀ ਹੋਇਆ? ਉਨ੍ਹਾਂ ਆਖਿਆ ਕਿ ਜਦੋਂ ਨਸ਼ੇ ਦਾ ਜਾਲ ਮਾਸੂਮ ਬੱਚਿਆਂ ਤੱਕ ਪਹੁੰਚ ਰਿਹਾ ਹੈ ਤਾਂ ਸਰਕਾਰ ਨੂੰ ਆਪਣੀ ਨਸ਼ਾ ਮੁਕਤੀ ਮੁਹਿੰਮ ਦੇ ਨਤੀਜਿਆਂ ਦਾ ਹਿਸਾਬ ਦੇਣਾ ਚਾਹੀਦਾ ਹੈ। ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਨਸ਼ਿਆਂ ਖਿਲਾਫ ਸੰਘਰਸ਼ ਕਰਦਿਆਂ ਆਪਣੀ ਜਾਨ ਗੁਆ ਦਿੱਤੀ ਪਰ ਉਨ੍ਹਾਂ ਦੇ ਪਰਿਵਾਰ ਨੂੰ ਸਨਮਾਨ ਦੇਣ ਦੀ ਬਜਾਏ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਕਥਿਤ ਤੌਰ ’ਤੇ ਸਰਪ੍ਰਸਤੀ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਭਾਰੀ ਏ.ਕੇ ਮਲਹੋਤਰਾ, ਸਹਿ ਇੰਚਾਰਜ ਰਿਸ਼ੀਪਾਲ ਖਹਿਰਾ, ਜ਼ਿਲ੍ਹਾ ਪ੍ਰਧਾਨ ਗੋਮਾ ਰਾਮ, ਸਾਬਕਾ ਜ਼ਿਲ੍ਹਾ ਪ੍ਰਧਾਨ ਸਤੀਸ਼ ਕੁਮਾਰ, ਸੂਰਜ ਛਾਬ ੜਾ, ਮੱਖਣ ਲਾਲ, ਸੁਖਦੇਵ ਫਰਵਾਹੀ, ਰਾਕੇਸ਼ ਜੈਨ, ਜ਼ਿਲ੍ਹਾ ਜਨਰਲ ਸਕੱਤਰ ਗਗਨਦੀਪ ਸ਼ਰਮਾ, ਜਗਜੀਤ ਕਟੋਦੀਆ, ਪ੍ਰੇਮੀ ਪਰਮਜੀਤ ਸਿੰਘ, ਸੁਰਿੰਦਰ ਬਾਂਸਲ, ਸੁਖਦਰਸ਼ਨ ਲੀਲਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੁਖਪਾਲ ਸਿੰਘ, ਪੁਨੀਤ ਸਿੰਗਲਾ, ਯਸ਼ਪਾਲ ਗਰਗ, ਸੁਰਿੰਦਰ ਨੋਨਾ ਘੰਡ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਿਬਰੇਸ਼ਨ ਵਲੋਂ ਪੁਲਿਸ ਦੀ ਧੱਕੇਸ਼ਾਹੀ ਅਤੇ ਗ੍ਰਿਫ਼ਤਾਰੀਆਂ ਦੀ ਸਖ਼ਤ ਨਿੰਦਾ ਅਗਲੀ ਖ਼ਬਰ ਸੜਕ ਹਾਦਸੇ ਦੌਰਾਨ ਦਾਦਾ ਪੋਤਾ ਜ਼ਖ਼ਮੀ
Ad Position 24