28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਲਿਬਰੇਸ਼ਨ ਵਲੋਂ ਪੁਲਿਸ ਦੀ ਧੱਕੇਸ਼ਾਹੀ ਅਤੇ ਗ੍ਰਿਫ਼ਤਾਰੀਆਂ ਦੀ ਸਖ਼ਤ ਨਿੰਦਾ

ਮਾਨਸਾ, 27 ਅਕਤੂਬਰ (ਸ. ਰਿ.)

Ad Position 21
No active advertisement
ਅਜੀਤ ਡੈਸਕ 28-10-2026
ਮਾਨਸਾ, 27 ਅਕਤੂਬਰ (ਸ.ਰਿ.)- ਸੀ.ਪੀ.ਆਈ. (ਐਮ. ਐਲ.) ਲਿਬਰੇਸ਼ਨ ਨੇ ਨਸ਼ੇ ਦੀ ਓਵਰਡੋਜ ਨਾਲ ਮਰਨ ਵਾਲੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦੀ ਲਾਸ਼ ਪਿੰਡ ਵਾਸੀਆਂ ਤੋਂ ਜਬਰੀ ਖੋਹਣ ਅਤੇ ਮਾਨਸਾ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ’ਤੇ ਹਮਲਾ ਕਰ ਕੇ ਕੁਝ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਵਲੋਂ ਜਾਰੀ ਬਿਆਨ ’ਚ ਕਿਹਾ ਗਿਆ ਕਿ ਅਜਿਹੇ ਨਾਜ਼ੁਕ ਮੁੱਦਿਆਂ ਦਾ ਆਪਸੀ ਸਹਿਮਤੀ ਨਾਲ ਹੱਲ ਕਰਨ ਦੀ ਬਜਾਏ ਮਾਨ ਸਰਕਾਰ ਵਲੋਂ ਇਉਂ ਪੁਲਿਸ ਜਬਰ ਨਾਲ ਨਜਿੱਠਣ ਦੀਆਂ ਕੋਸ਼ਿਸ਼ ਦੇ ਨਤੀਜੇ ਬਹੁਤ ਮਾੜੇ ਨਿਕਲਣਗੇ। ਲਿਬਰੇਸ਼ਨ ਨੇ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਪੀੜਤ ਪਰਿਵਾਰਾਂ ਦਾ ਦੁੱਖ ਸਮਝ ਕੇ ਐਕਸ਼ਨ ਕਮੇਟੀ ਨਾਲ ਗੱਲਬਾਤ ਕਰ ਕੇ ਇਨ੍ਹਾਂ ਦੁਖਦਾਈ ਮਾਮਲਿਆਂ ਨੂੰ ਮਾਨਵੀ ਨਜ਼ਰੀਏ ਤੋਂ ਹੱਲ ਕਰਨ ਦਾ ਯਤਨ ਕਰੇ।
Ad Position 22
No active advertisement
ਪਿਛਲੀ ਖ਼ਬਰ ਫਾਈਨਲ ਮੁਕਾਬਲੇ ’ਚ ਸਿੱਧੂ ਫਾਈਟਰ ਦੀ ਟੀਮ ਨੇ ਭਾਰਤ ਮੈਡੀਕੋਜ਼ ਦੀ ਟੀਮ ਨੂੰ 6 ਵਿਕਟਾਂ ਨਾਲ ਹਰਾਇਆ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਬਜਾਏ ਖੱਜਲ-ਖੁਆਰ ਕੀਤਾ ਜਾ ਰਿਹੈ-ਬਾਂਸਲ
Ad Position 24