27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਉਪ ਮੰਡਲ ਮੈਜਿਸਟਰੇਟਾਂ ਵਲੋਂ ਜ਼ਿਲ੍ਹੇ ’ਚ ਅਨਾਜ ਮੰਡੀਆਂ ਦਾ ਦੌਰਾ

ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਸਬ ਡਵੀਜ਼ਨਾਂ ਦੇ ਉਪ ਮੰਡਲ ਮੈਜਿਸਟਰੇਟਾਂ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਝੋਨੇ ਦੀ ਖ਼ਰੀਦ, ਲਿਫ਼ਟਿੰਗ, ਅਦਾਇਗੀ ਅਤੇ ਹੋਰ ਸੁਵਿਧਾਵਾਂ ਦਾ ਜਾਇਜ਼ਾ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 28-10-2026
ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਸਬ ਡਵੀਜ਼ਨਾਂ ਦੇ ਉਪ ਮੰਡਲ ਮੈਜਿਸਟਰੇਟਾਂ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਝੋਨੇ ਦੀ ਖ਼ਰੀਦ, ਲਿਫ਼ਟਿੰਗ, ਅਦਾਇਗੀ ਅਤੇ ਹੋਰ ਸੁਵਿਧਾਵਾਂ ਦਾ ਜਾਇਜ਼ਾ ਲਿਆ ਗਿਆ। ਮਾਨਸਾ ਸਬ-ਡਵੀਜ਼ਨ ਦੀਆਂ ਅਨਾਜ ਮੰਡੀਆਂ ’ਚ ਐਸ.ਡੀ.ਐਮ. ਬਲਜੀਤ ਕੌਰ, ਸਰਦੂਲਗੜ੍ਹ ’ਚ ਐਸ.ਡੀ.ਐਮ. ਹਰਜਿੰਦਰ ਸਿੰਘ ਜੱਸਲ ਅਤੇ ਬੁਢਲਾਡਾ ਵਿਖੇ ਐਸ.ਡੀ.ਐਮ. ਗੁਰਮੀਤ ਕੁਮਾਰ ਨੇ ਮੰਡੀਆਂ ਦਾ ਦੌਰਾ ਕਰਦਿਆਂ ਕਿਸਾਨਾਂ, ਆੜ੍ਹਤੀਆਂ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਜ਼ਮੀਨੀ ਪੱਧਰ ’ਤੇ ਉਪਲਬਧ ਸੁਵਿਧਾਵਾਂ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ’ਚ ਫ਼ਸਲ ਲਿਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ’ਚ ਪੂਰੀ ਤਰ੍ਹਾਂ ਸੁੱਕਿਆ ਅਤੇ ਨਿਰਧਾਰਿਤ ਨਮੀ ਵਾਲਾ ਝੋਨਾ ਹੀ ਲਿਆਉਣ। ਉਨ੍ਹਾਂ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਵੀ ਹਦਾਇਤ ਕੀਤੀ ਕਿ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ’ਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਮੰਡੀਆਂ ’ਚ ਥਾਂ ਦੀ ਘਾਟ ਨਾ ਆਵੇ ਅਤੇ ਖ਼ਰੀਦ ਕਾਰਜ ਬਿਨਾਂ ਕਿਸੇ ਰੁਕਾਵਟ ਦੇ ਨਿਰੰਤਰ ਜਾਰੀ ਰਹਿਣ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਹਰਿਆਣਾ ਸਿਵਲ ਸਰਵਿਸਿਜ਼ ਪ੍ਰੀਖਿਆ ’ਚੋਂ ਸਫਲ ਰਹਿਣ ਵਾਲੀ ਕਰੀਮੀ ਗਰਗ ਦਾ ਸਨਮਾਨ
Ad Position 24