29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

‘ਮਾਨਸਾ ਪੁਲਿਸ ਜਬਰ’ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਅੱਧੀ ਦਰਜਨ ਥਾਣਿਆਂ ਮੂਹਰੇ ਜ਼ੋਰਦਾਰ ਰੋਸ ਪ੍ਰਦਰਸ਼ਨ

ਬਠਿੰਡਾ, 28 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਮਾਨਸਾ ਪੁਲਿਸ ਵਲੋਂ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਲਾਸ਼ ਕਬਜ਼ੇ ਵਿਚ ਲੈਣ ਤੇ ਲੋਕਾਂ ’ਤੇ ਜਬਰ ਢਾਹੁਣ ਦੇ ਖ਼ਿਲਾਫ਼ ਅਤੇ ਪਰਵਿੰਦਰ ਸਿੰਘ ਝੋਟਾ ਇਨਸਾਫ਼ ਕਮੇਟੀ ਵਲੋਂ ਚਲਾਏ ਜਾ ਰਹੇ ਸੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ ) ਵਲੋਂ ਜ਼ਿਲ੍ਹਾ ਦੇ ਅੱਧੀ ਦਰਜਨ ਪੁਲਿਸ ਥਾਣਿਆਂ ਮੂਹਰੇ ਧਰਨੇ ਲਗਾ ਕੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਜਥੇਬੰਦੀ ਵਲੋਂ ਪੁਲਿਸ ਥਾਣ ਾ ਸਦਰ ਬਠਿੰਡਾ, ਨਥਾਣਾ, ਭਗਤਾ, ਸੰਗਤ, ਤਲਵੰਡੀ ਸਾਬੋ ਅਤੇ ਮੌੜ ਮੰਡੀ ਦੇ ਅੱਗੇ ਲਗਾਏ ਧਰਨਿਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਮਾਲਣ ਕੌਰ ਕੋਠਾ ਗੁਰੂ, ਜਗਦੇਵ ਸਿੰਘ ਜੋਗੇਵਾਲਾ, ਅਵਤਾਰ ਸਿੰਘ ਪੂਹਲਾ, ਲਖਬੀਰ ਸਿੰਘ ਗਿੱਦੜ, ਜਸਪਾਲ ਸਿੰਘ ਕੋਠਾ ਗੁਰੂ, ਅਮਰੀਕ ਸਿੰਘ ਸਿਵੀਆਂ, ਨੀਟਾ ਸਿੰਘ ਦਿਓਣ, ਰਾਮ ਸਿੰਘ, ਧਰਮਪਾਲ ਸਿੰਘ, ਰਣਜੋਧ ਸਿੰਘ, ਹਰਪ੍ਰੀਤ ਸਿੰਘ, ਭੋਲਾ ਸਿੰਘ, ਗੁਰਜੀਤ ਸਿੰਘ, ਸਿਕੰਦਰ ਸਿੰਘ, ਅਮਨਦੀਪ ਸਿੰਘ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਤੀਰਥ ਸਿੰਘ ਕੋਠਾ ਗੁਰੂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਤੋਂ ਪੀੜਤ ਲੋਕਾਂ ਨੂੰ ਇਨਸਾਫ਼ ਦੇਣ ਦੀ ਬਜਾਏ ਪੁਲਿਸ ਨੂੰ ਖੁੱਲ੍ਹੀ ਛੋਟ ਦੇ ਕੇ ਸੂਬੇ ਨੂੰ ਪੁਲਿਸ ਰਾਜ ਵੱਲ ਧੱਕ ਰਹੀ ਹੈ।

Ad Position 21
No active advertisement
ਅਜੀਤ ਡੈਸਕ 29-10-2026
ਬਠਿੰਡਾ, 28 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਮਾਨਸਾ ਪੁਲਿਸ ਵਲੋਂ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਲਾਸ਼ ਕਬਜ਼ੇ ਵਿਚ ਲੈਣ ਤੇ ਲੋਕਾਂ ’ਤੇ ਜਬਰ ਢਾਹੁਣ ਦੇ ਖ਼ਿਲਾਫ਼ ਅਤੇ ਪਰਵਿੰਦਰ ਸਿੰਘ ਝੋਟਾ ਇਨਸਾਫ਼ ਕਮੇਟੀ ਵਲੋਂ ਚਲਾਏ ਜਾ ਰਹੇ ਸੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ ) ਵਲੋਂ ਜ਼ਿਲ੍ਹਾ ਦੇ ਅੱਧੀ ਦਰਜਨ ਪੁਲਿਸ ਥਾਣਿਆਂ ਮੂਹਰੇ ਧਰਨੇ ਲਗਾ ਕੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਜਥੇਬੰਦੀ ਵਲੋਂ ਪੁਲਿਸ ਥਾਣ ਾ ਸਦਰ ਬਠਿੰਡਾ, ਨਥਾਣਾ, ਭਗਤਾ, ਸੰਗਤ, ਤਲਵੰਡੀ ਸਾਬੋ ਅਤੇ ਮੌੜ ਮੰਡੀ ਦੇ ਅੱਗੇ ਲਗਾਏ ਧਰਨਿਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਮਾਲਣ ਕੌਰ ਕੋਠਾ ਗੁਰੂ, ਜਗਦੇਵ ਸਿੰਘ ਜੋਗੇਵਾਲਾ, ਅਵਤਾਰ ਸਿੰਘ ਪੂਹਲਾ, ਲਖਬੀਰ ਸਿੰਘ ਗਿੱਦੜ, ਜਸਪਾਲ ਸਿੰਘ ਕੋਠਾ ਗੁਰੂ, ਅਮਰੀਕ ਸਿੰਘ ਸਿਵੀਆਂ, ਨੀਟਾ ਸਿੰਘ ਦਿਓਣ, ਰਾਮ ਸਿੰਘ, ਧਰਮਪਾਲ ਸਿੰਘ, ਰਣਜੋਧ ਸਿੰਘ, ਹਰਪ੍ਰੀਤ ਸਿੰਘ, ਭੋਲਾ ਸਿੰਘ, ਗੁਰਜੀਤ ਸਿੰਘ, ਸਿਕੰਦਰ ਸਿੰਘ, ਅਮਨਦੀਪ ਸਿੰਘ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਤੀਰਥ ਸਿੰਘ ਕੋਠਾ ਗੁਰੂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਤੋਂ ਪੀੜਤ ਲੋਕਾਂ ਨੂੰ ਇਨਸਾਫ਼ ਦੇਣ ਦੀ ਬਜਾਏ ਪੁਲਿਸ ਨੂੰ ਖੁੱਲ੍ਹੀ ਛੋਟ ਦੇ ਕੇ ਸੂਬੇ ਨੂੰ ਪੁਲਿਸ ਰਾਜ ਵੱਲ ਧੱਕ ਰਹੀ ਹੈ। ਇਨਸਾਫ਼ ਦੀ ਮੰਗ ਕਰ ਰਹੇ ਲੋਕਾਂ ’ਤੇ ਜਬਰ ਕਰਕੇ ਪੁਲਿਸ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦਲਜੀਤ ਸਿੰਘ ਭੰਮੇ ਕਲਾਂ ਦੀ ਲਾਸ਼ ਉਸ ਦੇ ਵਾਰਿਸਾਂ ਨੂੰ ਸੌਂਪੀ ਜਾਵੇ ਅਤੇ ਪੁਲਿਸ ਜਬਰ ਬੰਦ ਕੀਤਾ ਜਾਵੇ, ਨਹੀਂ ਤਾਂ ਸੰਘਰਸ਼ ਹੋਰ ਤਿੱਖੇ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੂੰ ਸੀ.ਐਨ.ਜੀ ’ਤੇ ਵੈਟ ਜ਼ੀਰੋ ਅਤੇ ਪੈਟਰੋਲ ’ਤੇ ਵੈਟ ਘਟਾਉਣ ਦੀ ਅਪੀਲ ਅਗਲੀ ਖ਼ਬਰ ਪਿੰਡਾਂ ਦੇ ਵਿਕਾਸ ਨੂੰ ਦੇਖਦੇ ਲੋਕ ਧੜਾਧੜ ਆਮ ਆਦਮੀ ਪਾਰਟੀ ਨਾਲ ਜੁੜ ਰਹੇ-ਵਿਧਾਇਕ ਲਾਲਪੁਰਾ
Ad Position 24