ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਅਤੇ ਸੰਘਰਸ਼ ਦੀ ਚੜ੍ਹਦੀਕਲਾ ਲਈ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਅਰਦਾਸ
ਤਲਵੰਡੀ ਸਾਬੋ, 28 ਅਕਤੂਬਰ (ਰਣਜੀਤ ਸਿੰਘ ਰਾਜੂ)- ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਦੀ ਲੜਾਈ ਦਰਮਿਆਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਆਦੇਸ਼ਾਂ ਮੁਤਾਬਿਕ ਅੱਜ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਭਾਈ ਝੋਟਾ ਦੇ ਪਰਿਵਾਰ ਦੇ ਇਨਸਾਫ਼ ਵਾਸਤੇ ਅਤੇ ਚੱਲ ਰਹੇ ਸੰਘਰਸ਼ ਦੀ ਚੜ੍ਹਦੀ ਕਲਾ ਲਈ ਸੰਗਤੀ ਰੂਪ ’ਚ ਅਰਦਾਸ ਕੀਤੀ ਗਈ। ਜਿਸ ਵਿਚ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵੀ ਸ਼ਾਮਿਲ ਹੋਏ, ਜਦੋਂਕਿ ਅਰਦਾਸ ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਕੀਤੀ।
ਤ
ਤਖਤ ਸਾਹਿਬ ਵਿਖੇ ਅਰਦਾਸ ਦੌਰਾਨ ਜਥੇਦਾਰ ਬਾਬਾ ਟੇਕ ਸਿੰਘ ਤੇ ਹੋਰ। ਤਸਵੀਰ: ਰਣਜੀਤ ਰਾਜੂ
ਪੁਲਿਸ ਵਲੋਂ ਸਿੰਘਾਂ ਦੇ ਕਕਾਰਾਂ ਅਤੇ ਦਸਤਾਰਾਂ ਦੇ ਕੀਤੇ ਨਿਰਾਦਰ ਦੀਆਂ ਸਾਹਮਣੇ ਆਈਆਂ ਤਸਵੀਰਾਂ ਸ਼ਰਮਨਾਕ-ਜਥੇ: ਬਾਬਾ ਟੇਕ ਸਿੰਘ
29-10-2026
ਤਲਵੰਡੀ ਸਾਬੋ, 28 ਅਕਤੂਬਰ (ਰਣਜੀਤ ਸਿੰਘ ਰਾਜੂ)- ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਦੀ ਲੜਾਈ ਦਰਮਿਆਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਆਦੇਸ਼ਾਂ ਮੁਤਾਬਿਕ ਅੱਜ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਭਾਈ ਝੋਟਾ ਦੇ ਪਰਿਵਾਰ ਦੇ ਇਨਸਾਫ਼ ਵਾਸਤੇ ਅਤੇ ਚੱਲ ਰਹੇ ਸੰਘਰਸ਼ ਦੀ ਚੜ੍ਹਦੀ ਕਲਾ ਲਈ ਸੰਗਤੀ ਰੂਪ ’ਚ ਅਰਦਾਸ ਕੀਤੀ ਗਈ। ਜਿਸ ਵਿਚ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵੀ ਸ਼ਾਮਿਲ ਹੋਏ, ਜਦੋਂਕਿ ਅਰਦਾਸ ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਕੀਤੀ। ਅਰਦਾਸ ਉਪਰੰਤ ਗੱਲਬਾਤ ਦੌਰਾਨ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਤਾਨਾਸ਼ਾਹੀ ਰਵੱਈਏ ਵਿਰੁੱਧ ਤਿੱਖਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੀ ਨੌਜਵਾਨੀ ਨਾਲ ਸਰਕਾਰਾਂ ਦਾ ਵਤੀਰਾ ਇਸ ਕਦਰ ਬੇਗਾਨਗੀ ਅਤੇ ਜ਼ੁਲਮ ਭਰਿਆ ਹੋ ਚੁੱਕੈ ਜਿਵੇਂ ਉਹ ਇਸ ਮੁਲਕ ਦੇ ਨਾਗਰਿਕ ਨਾ ਹੋ ਕੇ ਕਿਸੇ ਦੁਸ਼ਮਣ ਦੇਸ਼ ਦੇ ਵਸਨੀਕ ਹੋਣ। ਕੱਲ੍ਹ ਭੰਮੇ ਕਲਾਂ ਵਿਖੇ ਵਾਪਰੇ ਘਟਨਾਕ੍ਰਮ ਦਾ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਿੰਘਾਂ ’ਤੇ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਦੌਰਾਨ ਕਕਾਰਾਂ ਤੇ ਦਸਤਾਰਾਂ ਦੀ ਹੋਈ ਸ਼ਰੇਆਮ ਬੇਅਦਬੀ ਦੀਆਂ ਜੋ ਤਸਵੀਰਾਂ ਸਾਹਮਣੇ ਆਈਆਂ ਹਨ, ਉਨ੍ਹਾਂ ਨੇ ਹਰੇਕ ਸੰਵੇਦਨਸ਼ੀਲ ਇਨਸਾਨ ਅਤੇ ਸਮੁੱਚੇ ਸਿੱਖ ਜਗਤ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ। ਉਨ੍ਹਾਂ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਜਿਨ੍ਹਾਂ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਸਿੱਖੀ ਦੀ ਸ਼ਾਨ ਦਸਤਾਰ ਅਤੇ ਪਵਿੱਤਰ ਕਕਾਰਾਂ ਦਾ ਤਿਰਸਕਾਰ ਕੀਤਾ ਹੈ ਉਨ੍ਹਾਂ ਖ਼ਿਲਾਫ਼ ਤੁਰੰਤ ਮਿਸਾਲੀ ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਇਸ ਮੌਕੇ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਤੇ ਹੋਰ ਪ੍ਰਬੰਧਕ ਹਾਜ਼ਰ ਰਹੇ।