ਹਾਕਮਵਾਲਾ ਵਲੋਂ ਸਿਰਸੀਵਾਲਾ ’ਚ ਵਰਕਰਾਂ ਨਾਲ ਮਿਲਣੀ
ਬਰੇਟਾ, 29 ਅਕਤੂਬਰ (ਪਾਲ ਸਿੰਘ ਮੰਡੇਰ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬੁਢਲਾਡਾ ਦੇ ਇੰਚਾਰਜ ਬਲਵਿੰਦਰ ਸਿੰਘ ਹਾਕਮਵਾਲਾ ਵਲੋਂ ਸਿਰਸੀਵਾਲਾ ਵਿਖੇ ਵਰਕਰ ਮਿਲਣੀ ਕੀਤੀ ਗਈ, ਜਿੱਥੇ ਪਿੰਡ ਦੇ ਮੌਜੂਦਾ ਸਰਪੰਚ ਨਿਸ਼ਾਨ ਸਿੰਘ ਅਤੇ ਅਕਾਲੀ ਵਰਕਰਾਂ ਵਲੋਂ ਉਨ੍ਹਾਂ ਨੂੰ ਸਿਰਾਪਾਓ ਪਾ ਕੇ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਲਕਾ ਬੁਢਲਾਡਾ ਦੇ ਪਿੰਡਾਂ ’ਚ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਤੋਂ ਮਿਲ ਰਹੇ ਭਰਪੂਰ ਸਮਰਥਨ ਤੋਂ ਜਾਪਦਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਝੂਠ ਦਾ ਪਲੰਦਾ ਸਾਬਤ ਹੋਈ ਸਰਕਾਰ ਨੂੰ ਲਾਂਭੇ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।
ਅਜੀਤ ਡੈਸਕ
30-10-2026