31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸੁਖਮੰਦਰ ਸਿੰਘ ਬੌਬੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਸੀਨੀਅਰ ਉਪ ਪ੍ਰਧਾਨ ਨਿਯੁਕਤ

ਬਠਿੰਡਾ, 30 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਟਕਸਾਲੀ ਆਗੂ ਸੁਖਮੰਦਰ ਸਿੰਘ ਬੌਬੀ ਵਾਸੀ ਹਜੂਰਾ-ਕਲੋਨੀ ਬਠਿੰਡਾ ਨੂੰ ਬਠਿੰਡਾ ਦਾ ਜ਼ਿਲ੍ਹਾ ਸੀਨੀਅਰ ਉਪ-ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਹ ਨਿਯੁਕਤੀ ਪਾਰਟੀ ਦੇ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਥਾਨਕ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸਮਰਪਿਤ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 31-10-2026
ਬਠਿੰਡਾ, 30 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਟਕਸਾਲੀ ਆਗੂ ਸੁਖਮੰਦਰ ਸਿੰਘ ਬੌਬੀ ਵਾਸੀ ਹਜੂਰਾ-ਕਲੋਨੀ ਬਠਿੰਡਾ ਨੂੰ ਬਠਿੰਡਾ ਦਾ ਜ਼ਿਲ੍ਹਾ ਸੀਨੀਅਰ ਉਪ-ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਹ ਨਿਯੁਕਤੀ ਪਾਰਟੀ ਦੇ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਥਾਨਕ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸਮਰਪਿਤ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਕੀਤੀ ਗਈ ਹੈ। ਸੁਖਮੰਦਰ ਸਿੰਘ ਬੌਬੀ ਨੇ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਤੇ ਬਠਿੰਡਾ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ। ਸੁਖਮੰਦਰ ਸਿੰਘ ਬੌਬੀ ਅਤੇ ਉਨ੍ਹਾਂ ਦਾ ਪਰਿਵਾਰ ਪਿਛਲੇ ਲਗਭਗ 25-30 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ ਤੇ ਉਨ੍ਹਾਂ ਨੂੰ ਟਕਸਾਲੀ ਅਕਾਲੀ ਪਰਿਵਾਰ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਦੀ ਪਾਰਟੀ ਪ੍ਰਤੀ ਸਮਰਪਿਤ ਭਾਵਨਾ ਨੂੰ ਦੇਖਦੇ ਹੋਏ ਪਾਰਟੀ ਨੇ ਉਨ੍ਹਾਂ ਨੂੰ ਜ਼ਿਲ੍ਹਾ ਸੀਨੀਅਰ ਉਪ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਇਸ ਮੌਕੇ ਡਾ. ਗੁਰਸੇਵਕ ਸਿੰਘ, ਸੇਵਕ ਸਿੰਘ ਸੇਮਾ ਪਟਵਾਰੀ, ਸੂਬੇਦਾਰ ਜੀਤ ਸਿੰਘ, ਹਰਜੀਤ ਸਿੰਘ ਹਰਜੀ, ਸੁਖਦੇਵ ਸਿੰਘ ਸੀਰਾ, ਅਜੈਬ ਸਿੰਘ, ਹਰਪ੍ਰੀਤ ਸਿੰਘ ਮੌਂਟੀ, ਸੁਰਿੰਦਰਪਾਲ ਸਿੰਘ ਸਿੱਧੂ, ਬੂਟਾ ਸਿੰਘ ਜੋਗਾਨੰਦ, ਯਾਦਵਿੰਦਰ ਸਿੰਘ ਮਾਣਾ, ਰਣਜੀਤ ਸਿੰਘ ਸਹੋਤਾ ਅਤੇ ਇਕਬਾਲ ਸਿੰਘ ਮਿੱਠੜੀ ਨੇ ਸੁਖਮੰਦਰ ਸਿੰਘ ਬੌਬੀ ਨੂੰ ਵਧਾਈਆਂ ਦਿੰਦੇ ਹੋਏ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੀਤਾ ਰਾਣੀ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨਲ ਫੂਲ ਦਾ ਸਨਮਾਨ ਅਗਲੀ ਖ਼ਬਰ ਏ.ਆਈ.ਐਮ.ਐਸ.ਆਰ. ਬਠਿੰਡਾ ਵਿਖੇ ਸਾਲਾਨਾ ਸਮਾਗਮ ਕਰਵਾਇਆ
Ad Position 24