31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਐਸ.ਐਸ. ਗਰੁੱਪ ਆਫ਼ ਕਾਲਜਿਜ਼ ਭੀਖੀ ਵਿਖੇ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ

ਭੀਖੀ, 30 ਅਕਤੂਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਐਸ. ਐਸ.

Ad Position 21
No active advertisement
ਅਜੀਤ ਡੈਸਕ 31-10-2026
ਭੀਖੀ, 30 ਅਕਤੂਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਐਸ.ਐਸ. ਗਰੁੱਪ ਆਫ਼ ਕਾਲਜਿਜ਼ ਭੀਖੀ ਵਿਖੇ ਸਵੀਪ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਵਾਉਣ ਅਤੇ ਵੋਟ ਪਾਉਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ਨੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਵਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਲੋਕਤੰਤਰ ’ਚ ਵੋਟ ਦੀ ਬਹੁਤ ਮਹੱਤਤਾ ਹੈ, ਸਾਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ ਤੇ ਲਾਲਚ ਤੋਂ ਕਰਨੀ ਚਾਹੀਦੀ ਹੈ। ਸਵੀਪ ਨੋਡਲ ਅਫ਼ਸਰ ਜਗਜੀਵਨ ਸਿੰਘ ਆਲੀਕੇ ਤੇ ਸਹਾਇਕ ਸਵੀਪ ਨੋਡਲ ਅਫ਼ਸਰ, ਵਿਧਾਨ ਸਭਾ ਹਲਕਾ ਮਾਨਸਾ, ਸੋਨੀ ਸਿੰਗਲਾ ਨੇ ਦੱਸਿਆ ਕਿ ਜਿਸ ਵੀ ਵਿਦਿਆਰਥੀ ਦੀ ਉਮਰ 1 ਜਨਵਰੀ 2027 ਨੂੰ 18 ਸਾਲ ਪੂਰੀ ਹੁੰਦੀ ਹੈ, ਉਹ ਵੋਟ ਬਣਵਾ ਸਕਦਾ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਕਰਨੈਲ ਵੈਰਾਗੀ, ਸੰਸਥਾ ਦੇ ਚੇਅਰਮੈਨ ਸੋਮਨਾਥ ਮਹਿਤਾ, ਐਮ.ਡੀ. ਸੂਰਜਭਾਨ ਮਹਿਤਾ, ਐਮ.ਡੀ. ਦੀਪਕ ਕੁਮਾਰ ਮਹਿਤਾ, ਐਮ.ਡੀ. ਪ੍ਰਵੇਸ਼ ਗਰਗ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਰੇਲਵੇ ਰੋਡ ’ਤੇ ਸੜਕਾਂ ਦੇ ਖੱਡੇ ਭਰਨ ਦੀ ਸੇਵਾ ਅਗਲੀ ਖ਼ਬਰ ਗੁਰਦੁਆਰਾ ਬਾਬਾ ਵਿਸ਼ਵਕਰਮਾ ਤੋਂ ਪ੍ਰਕਾਸ਼ ਪੁਰਬ ਸੰਬੰਧੀ ਪ੍ਰਭਾਤ ਫੇਰੀਆਂ ਸ਼ੁਰੂ
Ad Position 24