01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਭਾਜਪਾ ’ਚ ਨੌਜਵਾਨਾਂ ਦੀ ਵਧਦੀ ਸ਼ਮੂਲੀਅਤ ਜਿੱਤ ਦਾ ਮੀਲ ਪੱਥਰ ਬਣੇਗੀ– ਮੰਗਤ ਰਾਏ ਬਾਂਸਲ

ਭੀਖੀ, 31 ਅਕਤੂਬਰ (ਬਲਕਾਰ ਸਿੰਘ ਸਹੋਤਾ)- ਭਾਜਪਾ ਯੂਵਾ ਮੋਰਚਾ ਦੇ ਸੂਬਾਈ ਪ੍ਰਧਾਨ ਅਨੁਜ਼ ਖੋਸਲਾ ਵਲੋਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਇਜਾਜ਼ਤ ਨਾਲ ਐਲਾਨੀ ਭਾਜਪਾ ਯੁਵਾ ਮੋਰਚਾ ਦੀ ਸੂਬਾਈ ਕਾਰਜਕਾਰਨੀ ’ਚ ਭੀਖੀ ਦੇ ਨੌਜਵਾਨ ਆਗੂ ਰੌਬਿਨ ਸਿੰਗਲਾ ਨੂੰ ਉਪ ਪ੍ਰਧਾਨ ਨਿਯੁਕਤ ਕਰਨ ’ਤੇ ਉਨ੍ਹਾਂ ਦਾ ਉਚੇਚਾ ਸਨਮਾਨ ਕਰਦੇ ਹੋਏ ਸਾਬਕਾ ਵਿਧਾਇਕ ਤੇ ਭਾਜਪਾ ਦੇ ਸੂਬਾ ਸਕੱਤਰ ਮੰਗਤ ਰਾਏ ਬਾਂਸਲ ਨੇ ਕਿਹਾ ਕਿ ਭਾਰਤ ਵਿਸ਼ਵ ਦਾ ਸਭ ਤੋਂ ਵੱਧ ਨੌਜਵਾਨਾਂ ਦੀ ਜਨਸੰਖਿਆ ਵਾਲਾ ਮੁਲਕ ਹੈ। ਅਜਿਹੇ ’ਚ ਨੌਜਵਾਨਾਂ ਦੀ ਭਾਜਪਾ ’ਚ ਵਧ ਰਹੀ ਸ਼ਮੂਲੀਅਤ ਆਗਾਮੀ ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀ ਜਿੱਤ ਦਾ ਮੀਲ ਪੱਥਰ ਸਾਬਤ ਹੋਵੇਗੀ।

Ad Position 21
No active advertisement
ਅਜੀਤ ਡੈਸਕ 01-11-2026
ਭੀਖੀ, 31 ਅਕਤੂਬਰ (ਬਲਕਾਰ ਸਿੰਘ ਸਹੋਤਾ)- ਭਾਜਪਾ ਯੂਵਾ ਮੋਰਚਾ ਦੇ ਸੂਬਾਈ ਪ੍ਰਧਾਨ ਅਨੁਜ਼ ਖੋਸਲਾ ਵਲੋਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਇਜਾਜ਼ਤ ਨਾਲ ਐਲਾਨੀ ਭਾਜਪਾ ਯੁਵਾ ਮੋਰਚਾ ਦੀ ਸੂਬਾਈ ਕਾਰਜਕਾਰਨੀ ’ਚ ਭੀਖੀ ਦੇ ਨੌਜਵਾਨ ਆਗੂ ਰੌਬਿਨ ਸਿੰਗਲਾ ਨੂੰ ਉਪ ਪ੍ਰਧਾਨ ਨਿਯੁਕਤ ਕਰਨ ’ਤੇ ਉਨ੍ਹਾਂ ਦਾ ਉਚੇਚਾ ਸਨਮਾਨ ਕਰਦੇ ਹੋਏ ਸਾਬਕਾ ਵਿਧਾਇਕ ਤੇ ਭਾਜਪਾ ਦੇ ਸੂਬਾ ਸਕੱਤਰ ਮੰਗਤ ਰਾਏ ਬਾਂਸਲ ਨੇ ਕਿਹਾ ਕਿ ਭਾਰਤ ਵਿਸ਼ਵ ਦਾ ਸਭ ਤੋਂ ਵੱਧ ਨੌਜਵਾਨਾਂ ਦੀ ਜਨਸੰਖਿਆ ਵਾਲਾ ਮੁਲਕ ਹੈ। ਅਜਿਹੇ ’ਚ ਨੌਜਵਾਨਾਂ ਦੀ ਭਾਜਪਾ ’ਚ ਵਧ ਰਹੀ ਸ਼ਮੂਲੀਅਤ ਆਗਾਮੀ ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀ ਜਿੱਤ ਦਾ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੰਬੇ ਹੱਥੀ ਲੈਂਦੇ ਕਿਹਾ ਕਿ ਇਨ੍ਹਾਂ ਦੀ ਸਰਕਾਰ ਕਾਰਨ ਅਨੇਕਾਂ ਨੌਜਵਾਨ ਸਮਾਜਿਕ ਕੁਰਹਿਤਾਂ ਦਾ ਸ਼ਿਕਾਰ ਹੋ ਰਹੇ ਹਨ, ਜਿਸ ਕਰ ਕੇ ਨਸ਼ਾ ਇੱਕ ਭਿਆਨਕ ਸਮੱਸਿਆ ਬਣ ਗਈ ਹੈ। ਉਨ੍ਹਾਂ ਆਖਿਆ ਕਿ ਯੂਵਾ ਮੋਰਚਾ ਨਾਲ ਸੰਬੰਧਿਤ ਨੌਜਵਾਨ ਸੂਬੇ ’ਚੋਂ ਨਸ਼ਾ ਮੁਕਤੀ ਲਈ ਤਤਪਰਤਾ ਨਾਲ ਕੰਮ ਕਰਨਗੇ। ਨਵ-ਨਿਯੁਕਤ ਉਪ ਪ੍ਰਧਾਨ ਰੌਬਿਨ ਜਿੰਦਲ ਨੇ ਕਿਹਾ ਕਿ ਪਾਰਟੀ ਵਲੋਂ ਮਿਲੀ ਜਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਂਣਗੇ। ਇਸ ਮੌਕੇ ਉਨ੍ਹਾਂ ਨਾਲ ਸੂਬਾ ਕਾਰਜਕਾਰੀ ਮੈਂਬਰ ਸੁਖਦੇਵ ਸਿੰਘ ਫਰਵਾਹੀ, ਸੂਬਾ ਜਨਰਲ ਸਕੱਤਰ ਅਨੁਸੂਚਿਤ ਜਾਤੀ ਮੋਰਚਾ ਬਲਕਾਰ ਸਿੰਘ ਸਹੋਤਾ, ਸੀਨੀਅਰ ਆਗੂ ਰਾਜਿੰਦਰ ਰਾਜੀ, ਮੰਡਲ ਪ੍ਰਧਾਨ ਵਿਵੇਕ ਜੈਨ, ਜਨਰਲ ਸਕੱਤਰ ਚਿੰਕੂ ਸਿੰਗਲਾ, ਵਰਿੰਦਰ ਕੁਮਾਰ, ਕੌਂਸਲਰ ਸੁਰੇਸ਼ ਕੁਮਾਰ, ਅਮਨ ਬਿੰਦਲ, ਰੁਹਤਾਸ਼ ਕੁਮਾਰ, ਸੁਖਦੇਵ ਸਿੰਘ ਬਬਲੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਈ ਭਾਗੋ ਕਾਲਜ ਰੱਲਾ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਵਿਧਾਇਕ ਤੇ ਐਸ . ਡੀ . ਐਮ . ਵਲੋਂ ਆੜ੍ਹਤੀਆਂ ਤੇ ਖਰੀਦ ਏਜੰਸੀਆਂ ਨਾਲ ਮੀਟਿੰਗ
Ad Position 24