02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰਾਜਪਾਲ ਕੌਰ ਰੋਮਾਣਾ ਬਣੇ ਆਲ ਇੰਡੀਆ ਹਿਊਮਨ ਰਾਈਟਸ ਐਂਡ ਸੋਸ਼ਲ ਇੰਪਾਵਰਮੈਂਟ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ

ਬਠਿੰਡਾ, 1 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸਮਾਜਿਕ ਭਲਾਈ ਦੇ ਕਾਰਜਾਂ ਨੂੰ ਜ਼ਿਲ੍ਹਾ ਪੱਧਰ ‘ਤੇ ਹੋਰ ਮਜ਼ਬੂਤੀ ਦੇਣ ਦੇ ਮਕਸਦ ਨਾਲ ਆਲ ਇੰਡੀਆ ਹਿਊਮਨ ਰਾਈਟਸ ਐਂਡ ਸੋਸ਼ਲ ਇੰਪਾਵਰਮੈਂਟ ਏਜਿਸ ਫਾਊਂਡੇਸ਼ਨ ਵਲੋਂ ਸ੍ਰੀਮਤੀ ਰਾਜਪਾਲ ਕੌਰ ਰੋਮਾਣਾ ਨੂੰ ਬਠਿੰਡਾ ਜ਼ਿਲ੍ਹੇ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸ੍ਰੀਮਤੀ ਰਾਜਪਾਲ ਕੌਰ ਰੋਮਾਣਾ ਨੇ ਸੰਸਥਾ ਦੇ ਕੌਮੀ ਪ੍ਰਧਾਨ ਰਮਿੰਦਰ ਸਿੰਘ ਅਤੇ ਕੌਮੀ ਚੇਅਰਮੈਨ ਪਰਮਿੰਦਰ ਸਿੰਘ ਦਾ ਦਾ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 02-11-2026
ਬਠਿੰਡਾ, 1 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸਮਾਜਿਕ ਭਲਾਈ ਦੇ ਕਾਰਜਾਂ ਨੂੰ ਜ਼ਿਲ੍ਹਾ ਪੱਧਰ ‘ਤੇ ਹੋਰ ਮਜ਼ਬੂਤੀ ਦੇਣ ਦੇ ਮਕਸਦ ਨਾਲ ਆਲ ਇੰਡੀਆ ਹਿਊਮਨ ਰਾਈਟਸ ਐਂਡ ਸੋਸ਼ਲ ਇੰਪਾਵਰਮੈਂਟ ਏਜਿਸ ਫਾਊਂਡੇਸ਼ਨ ਵਲੋਂ ਸ੍ਰੀਮਤੀ ਰਾਜਪਾਲ ਕੌਰ ਰੋਮਾਣਾ ਨੂੰ ਬਠਿੰਡਾ ਜ਼ਿਲ੍ਹੇ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸ੍ਰੀਮਤੀ ਰਾਜਪਾਲ ਕੌਰ ਰੋਮਾਣਾ ਨੇ ਸੰਸਥਾ ਦੇ ਕੌਮੀ ਪ੍ਰਧਾਨ ਰਮਿੰਦਰ ਸਿੰਘ ਅਤੇ ਕੌਮੀ ਚੇਅਰਮੈਨ ਪਰਮਿੰਦਰ ਸਿੰਘ ਦਾ ਦਾ ਧੰਨਵਾਦ ਕੀਤਾ। ਅਤੇ ਕਿਹਾ ਕਿ ਸੰਸਥਾ ਵਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਤੇ ਸਮਰਪਿਤ ਭਾਵਨਾ ਨਾਲ ਨਿਭਾਉਣਗੇ।ਉਨ੍ਹਾਂ ਇਹ ਵੀ ਕਿਹਾ ਕਿ ਬਠਿੰਡਾ ਜ਼ਿਲ੍ਹੇ ਵਿਚ ਸੰਸਥਾ ਦੇ ਸਮਾਜਿਕ ਕਾਰਜਾਂ ਦਾ ਘੇਰਾ ਵਧਾਉਣਾ, ਔਰਤਾਂ ਅਤੇ ਲੋੜਵੰਦ ਵਰਗਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ, ਪੀੜਤ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਦੇਣਾ ਅਤੇ ਸਮਾਜ ਭਲਾਈ ਦੀਆਂ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ, ਸਮਾਜਿਕ ਨਿਆਂ, ਸਮਾ ਨਤਾ ਅਤੇ ਲੋਕਾਂ ਦੇ ਸਸ਼ਕਤੀਕਰਨ ਲਈ ਦੇਸ਼ ਭਰ ਵਿਚ ਇਕ ਮਜ਼ਬੂਤ ਸਮਾਜਿਕ ਨੈੱਟਵਰਕ ਤਿਆਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸਮਾਜ ਸੇਵਾ ਦੀ ਭਾਵਨਾ ਰੱਖਣ ਵਾਲੀਆਂ ਮਹਿਲਾਵਾਂ, ਨੌਜਵਾਨਾਂ ਅਤੇ ਹੋਰਨਾਂ ਨੂੰ ਸੰਸਥਾ ਨਾਲ ਜੁੜਨ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪੋਸਟਰਾਂ ਰਾਹੀਂ ਵਿਕਾਸ ਕਰ ਰਹੀ ਹੈ ‘ਆਪ’ ਸਰਕਾਰ, ਕਿਸਾਨਾਂ ਨੂੰ ਮੁਆਵਜ਼ੇ ਦੇ ਨਾਂਅ ‘ਤੇ ਫੁੱਟੀ ਕੌਡੀ ਵੀ ਨਹੀਂ ਦਿੱਤੀ -... ਅਗਲੀ ਖ਼ਬਰ ਚੇਅਰਮੈਨ ਦੀ ਏਜੰਸੀ ’ਚ ਭੰਨ-ਤੋੜ ਕਰਨ ਦੇ ਮਾਮਲੇ ’ਚ 25 ਅਣਪਛਾਤਿਆਂ ਖ਼ਿਲਾਫ਼ ਮੁਕੱਦਮਾ ਦਰਜ
Ad Position 24