02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੋਸਟਰਾਂ ਰਾਹੀਂ ਵਿਕਾਸ ਕਰ ਰਹੀ ਹੈ ‘ਆਪ’ ਸਰਕਾਰ, ਕਿਸਾਨਾਂ ਨੂੰ ਮੁਆਵਜ਼ੇ ਦੇ ਨਾਂਅ ‘ਤੇ ਫੁੱਟੀ ਕੌਡੀ ਵੀ ਨਹੀਂ ਦਿੱਤੀ - ਚੰਨੀ

ਮਹਿਰਾਜ, 1 ਨਵੰਬਰ (ਸੁਖਪਾਲ ਮਹਿਰਾਜ)- ਪੰਜਾਬ ਦੇ ਸਭ ਤੋਂ ਵੱਡੇ ਪਿੰਡ ਮਹਿਰਾਜ ਵਿਖੇ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਪੀੜਤ ਕਿਸਾਨਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅੱਜ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਸਾਨਾਂ ਵਿਚਕਾਰ ਲੈ ਕੇ ਪਹੁੰਚੇ।

Ad Position 21
No active advertisement
ਪਿੰਡ ਮਹਿਰਾਜ ਦੇ ਟਿੱਬਾ ਸਾਹਿਬ ਵਿਖੇ ਟਿੱਬਾ ਸਾਹਿਬ ਗੜੇਮਾਰੀ ਕਾਰਨ ਝੋਨੇ ਦੀ ਖ਼ਰਾਬ ਹੋਈ ਫ਼ਸਲ ਸਾਬਕਾ ਮੁੱਖ ਮੰਤਰੀ ਚੰਨੀ ਤੇ ਕਾਂਗੜ ਨੂੰ ਦਿਖਾਉਂਦੇ ਹੋਏ ਕਿਸਾਨ। ਤਸਵੀਰ: ਸੁਖਪਾਲ ਮਹਿਰਾਜ 02-11-2026
ਮਹਿਰਾਜ, 1 ਨਵੰਬਰ (ਸੁਖਪਾਲ ਮਹਿਰਾਜ)- ਪੰਜਾਬ ਦੇ ਸਭ ਤੋਂ ਵੱਡੇ ਪਿੰਡ ਮਹਿਰਾਜ ਵਿਖੇ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਪੀੜਤ ਕਿਸਾਨਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅੱਜ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਸਾਨਾਂ ਵਿਚਕਾਰ ਲੈ ਕੇ ਪਹੁੰਚੇ। ਟਿੱਬਾ ਸਾਹਿਬ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਉਨ੍ਹਾਂ ਦੀ ਲੜਾਈ ਝੂਠ ਬੋਲ ਕੇ ਸੱਤਾ ਵਿਚ ਆਈ ਸਰਕਾਰ ਵਿਰੁੱਧ ਹੈ। ਚੰਨੀ ਨੇ ਕਿਹਾ ਕਿ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ‘ਆਪ’ ਸਰਕਾਰ ਅਸਲ ਵਿਕਾਸ ਕਰਨ ਦੀ ਬਜਾਏ ਪੋਸਟਰਾਂ ਰਾਹੀਂ ਹੀ ਵਿਕਾਸ ਦਿਖਾ ਰਹੀ ਹੈ। ਉਨ੍ਹਾਂ ਕਿਹਾ ਕਿ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਪਰ ਸਰਕਾਰ ਅਜੇ ਤੱਕ ਪੀੜਤ ਕਿਸਾਨਾਂ ਨੂੰ ਮੁਆਵਜ਼ੇ ਦੇ ਨਾਂ ‘ਤੇ ਫੁੱਟੀ ਕੌਡੀ ਵੀ ਨਹੀਂ ਦੇ ਸਕੀ। ਉਨ੍ਹਾਂ ਕਿਸਾਨਾਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ‘ਤੇ ਗੜੇਮਾਰੀ ਪੀੜਤ ਕਿਸਾਨਾਂ ਨੂੰ ਪਹਿਲ ਦੇ ਆਧਾਰ ‘ਤੇ ਮੁਆਵਜ਼ਾ ਦਿਵਾਇਆ ਜਾਵੇਗਾ। ਕਿਸਾਨ ਮੁਆਵਜ਼ਾ ਮੰਗਦੇ ਹਨ , ਭੀਖ ਨਹੀਂ - ਕਾਂਗੜ ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਗੜੇਮਾਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋਈਆਂ ਹਨ ਅਤੇ ਉਹ ਆਪਣੇ ਨੁਕਸਾਨ ਦਾ ਮੁਆਵਜ਼ਾ ਮੰਗ ਰਹੇ ਹਨ, ਕੋਈ ਭੀਖ ਨਹੀਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦੇਣ ਦੀ ਬਜਾਏ ਸਰਕਾਰ ਵੱਡੇ-ਵੱਡੇ ਦਾਅਵਿਆਂ ਅਤੇ ਇਸ਼ਤਿਹਾਰਾਂ ਰਾਹੀਂ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ।ਕਾਂਗੜ ਨੇ ਕਿਹਾ ਕਿ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਸਰਕਾਰ ਪ੍ਰਤੀ ਲੋਕਾਂ ਵਿਚ ਭਾਰੀ ਰੋਸ ਹੈ ਅਤੇ ਲੋਕ ਇਸ ਸਰਕਾਰ ਨੂੰ ਚੱਲਦਾ ਕਰਨ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਸ ਮੌਕੇ ਹਲਕਾ ਮੋੜ ਦੇ ਇੰਚਾਰਜ ਜੀਤਮਹਿੰਦਰ ਸਿੰਘ, ਸਾਬਕਾ ਮੈਂਬਰ ਪਾਰਲੀਮੈਂਟ ਫ਼ ਰੀਦਕੋਟ ਦੇ ਮੁਹੰਮਦ ਸਦੀਕ, ਕਿਸਾਨ ਰਾਹੁਲ ਸਿੰਘ, ਜਸਵੀਰ ਸਿੰਘ, ਬਲਜੀਤ ਸਿੰਘ ਬਿੱਟੂ, ਚੰਦ ਸਿੰਘ, ਗੁਰਜੀਵਨ ਸਿੰਘ, ਕੁਲਦੀਪ ਸਿੰਘ, ਬੂਟਾ ਸਿੰਘ, ਮਿੱਠੂ ਸਿੰਘ, ਜੱਗਾ ਸਿੰਘ, ਸਤਵੀਰ ਸਿੰਘ, ਨਿਰਮਲ ਸਿੰਘ, ਕਾਂਗਰਸੀ ਆਗੂ ਕਰਮਜੀਤ ਸਿੰਘ ਖ਼ਾਲਸਾ, ਸਾਬਕਾ ਸਰਪੰਚ ਪਿੰਦਰ ਸਿੰਘ, ਖ਼ੁਸ਼ੀ ਮੱਲੂਆਣਾ, ਜਸਵੀਰ ਸਿੰਘ , ਜਸਵੰਤ ਸਿੰਘ ਬਾਹੀਆ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਿੰਗਾਈ ਦੀ ਮਾਰ ਕਾਰਨ ਦੀਵਾਲੀ ਦੇ ਤਿਉਹਾਰ ਦੀਆਂ ਰੌਣਕਾਂ ਘੱਟ ਪਿਛਲੇ ਸਾਲ ਨਾਲੋਂ ਮਠਿਆਈਆਂ ਅਤੇ ਡਰਾਈ ਫਰੂਟ ਦੇ ਰੇਟਾਂ... ਅਗਲੀ ਖ਼ਬਰ ਰਾਜਪਾਲ ਕੌਰ ਰੋਮਾਣਾ ਬਣੇ ਆਲ ਇੰਡੀਆ ਹਿਊਮਨ ਰਾਈਟਸ ਐਂਡ ਸੋਸ਼ਲ ਇੰਪਾਵਰਮੈਂਟ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ
Ad Position 24