03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਝੋਟੇ ਦੇ ਕਤਲ ਬਾਅਦ ਜੇਲ੍ਹਾਂ ’ਚ ਡੱਕੇ ਨੌਜਵਾਨਾਂ ਦੀ ਰਿਹਾਈ ਕਰਨ ਦੀ ਮੰਗ

ਬੋਹਾ, 2 ਨਵੰਬਰ (ਰਮੇਸ਼ ਤਾਂਗੜੀ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ 5 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਪਾਰਟੀ ਵਰਕਰਾਂ ਦੀ ਹੋਈ ਮੀਟਿੰਗ ਤੋਂ ਬਾਅਦ ਪਾਰਟੀ ਦੀ ਯੂਥ ਇਕਾਈ ਮਾਨਸਾ ਦੇ ਪ੍ਰਧਾਨ ਮਨਦੀਪ ਸਿੰਘ ਮੰਢਾਲੀ ਸਮੇਤ ਕਈ ਨੌਜਵਾਨਾਂ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੀ ਹੈ ਉੱਥੇ ਇਸ ਨਾਮੁਰਾਦ ਬਿਮਾਰੀ ਦੇ ਖ਼ਾਤਮੇ ਲਈ ਸਿੱਖ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੇ ਅਨੇਕਾਂ ਨੌਜਵਾਨਾਂ ਨੂੰ ਪ੍ਰੇਰਿਤ ਕਰ ਕੇ ਨਸ਼ਿਆਂ ਤੋਂ ਨਿਜਾਤ ਦਿਵਾਈ।

Ad Position 21
No active advertisement
ਅਜੀਤ ਡੈਸਕ 03-11-2026
ਬੋਹਾ, 2 ਨਵੰਬਰ (ਰਮੇਸ਼ ਤਾਂਗੜੀ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ 5 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਪਾਰਟੀ ਵਰਕਰਾਂ ਦੀ ਹੋਈ ਮੀਟਿੰਗ ਤੋਂ ਬਾਅਦ ਪਾਰਟੀ ਦੀ ਯੂਥ ਇਕਾਈ ਮਾਨਸਾ ਦੇ ਪ੍ਰਧਾਨ ਮਨਦੀਪ ਸਿੰਘ ਮੰਢਾਲੀ ਸਮੇਤ ਕਈ ਨੌਜਵਾਨਾਂ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੀ ਹੈ ਉੱਥੇ ਇਸ ਨਾਮੁਰਾਦ ਬਿਮਾਰੀ ਦੇ ਖ਼ਾਤਮੇ ਲਈ ਸਿੱਖ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੇ ਅਨੇਕਾਂ ਨੌਜਵਾਨਾਂ ਨੂੰ ਪ੍ਰੇਰਿਤ ਕਰ ਕੇ ਨਸ਼ਿਆਂ ਤੋਂ ਨਿਜਾਤ ਦਿਵਾਈ। ਉਨ੍ਹਾਂ ਦੱਸਿਆ ਕਿ ਲੱਖਾ ਸਿਧਾਣਾ ਤੇ ਅਨੇਕਾਂ ਅਣਪਛਾਤੇ ਨੌਜਵਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 5 ਨਵੰਬਰ ਨੂੰ ਭੀਖੀ ਮੰਡੀ ਵਿਖੇ ਇਕੱਤਰ ਹੋਣਾ ਹੈ। ਇਸ ਮੌਕੇ ਪਾਰਟੀ ਆਗੂ ਇਕਬਾਲ ਸਿੰਘ ਬਖਸ਼ੀਵਾਲਾ, ਸੁਖਵਿੰਦਰ ਸਿੰਘ ਬੋਹਾ, ਗੁਰਦਰਸ਼ਨ ਸਿੰਘ ਖੁਡਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜਵੀਰ ਸਿੰਘ ਬਰਾੜ ਨੇ ਡੀ.ਐੱਸ.ਪੀ. ਬੁਢਲਾਡਾ ਵਜੋਂ ਚਾਰਜ ਸੰਭਾਲਿਆ ਅਗਲੀ ਖ਼ਬਰ ਸ਼ਰਾਰਤੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਐੱਸ.ਐੱਚ.ਓ.
Ad Position 24