04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਰਾਹੁਲ ਗਾਂਧੀ ਤੇ ਮਲਿਕਾਰਜੁਨ ਖੜਗੇ ਦੇ ਫ਼ੈਸਲੇ ਭਾਜਪਾ ਨੂੰ ਹਜ਼ਮ ਨਹੀਂ ਹੋ ਰਹੇ-ਚਹਿਲ

ਬੁਢਲਾਡਾ, 3 ਨਵੰਬਰ (ਸੁਨੀਲ ਮਨਚੰਦਾ)- ਕੇਂਦਰ ਦੀ ਭਾਜਪਾ ਸਰਕਾਰ ’ਤੇ ਸਿਆਸੀ ਮੁੱਦਿਆਂ ਰਾਹੀਂ ਲੋਕਾਂ ਦਾ ਧਿਆਨ ਭਟਕਾਉਣ ਦਾ ਦੋਸ਼ ਲਾਉਂਦਿਆਂ ਬਲਾਕ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤਰਜੀਤ ਸਿੰਘ ਚਹਿਲ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਵਲੋਂ ਉਠਾਏ ਜਾ ਰਹੇ ਲੋਕ ਹਿਤ ਦੇ ਮੁੱਦੇ ਅਤੇ ਉਨ੍ਹਾਂ ਦੇ ਸਿਆਸੀ ਫ਼ੈਸਲੇ ਭਾਜਪਾ ਨੂੰ ਹਜ਼ਮ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਲੀਡਰਸ਼ਿਪ ਦੇਸ਼ ਹਿਤ ਨਾਲ ਜੁੜੇ ਸਵਾਲਾਂ ਨੂੰ ਪ੍ਰਮੁੱਖਤਾ ਨਾਲ ਉਠਾ ਰਹੀ ਹੈ, ਜਿਸ ਕਾਰਨ ਭਾਜਪਾ ਬੇਚੈਨ ਮਹਿਸੂਸ ਕਰ ਰਹੀ ਹੈ।

Ad Position 21
No active advertisement
ਅਜੀਤ ਡੈਸਕ 04-11-2026
ਬੁਢਲਾਡਾ, 3 ਨਵੰਬਰ (ਸੁਨੀਲ ਮਨਚੰਦਾ)- ਕੇਂਦਰ ਦੀ ਭਾਜਪਾ ਸਰਕਾਰ ’ਤੇ ਸਿਆਸੀ ਮੁੱਦਿਆਂ ਰਾਹੀਂ ਲੋਕਾਂ ਦਾ ਧਿਆਨ ਭਟਕਾਉਣ ਦਾ ਦੋਸ਼ ਲਾਉਂਦਿਆਂ ਬਲਾਕ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤਰਜੀਤ ਸਿੰਘ ਚਹਿਲ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਵਲੋਂ ਉਠਾਏ ਜਾ ਰਹੇ ਲੋਕ ਹਿਤ ਦੇ ਮੁੱਦੇ ਅਤੇ ਉਨ੍ਹਾਂ ਦੇ ਸਿਆਸੀ ਫ਼ੈਸਲੇ ਭਾਜਪਾ ਨੂੰ ਹਜ਼ਮ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਲੀਡਰਸ਼ਿਪ ਦੇਸ਼ ਹਿਤ ਨਾਲ ਜੁੜੇ ਸਵਾਲਾਂ ਨੂੰ ਪ੍ਰਮੁੱਖਤਾ ਨਾਲ ਉਠਾ ਰਹੀ ਹੈ, ਜਿਸ ਕਾਰਨ ਭਾਜਪਾ ਬੇਚੈਨ ਮਹਿਸੂਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਰਾਹੁਲ ਗਾਂਧੀ ਦਾ ਵਿਰੋਧ ਕਰ ਕੇ ਲੋਕਾਂ ਦਾ ਧਿਆਨ ਬੇਰੁਜ਼ਗਾਰੀ, ਮਹਿੰਗਾਈ, ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਹੋਰ ਬੁਨਿਆਦੀ ਮੁੱਦਿਆਂ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੋਨੀਆ ਗਾਂਧੀ ਖ਼ਿਲਾਫ਼ ਕਥਿਤ ਤੌਰ ’ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਇਹ ਸਿਆਸੀ ਸੰਵਾਦ ਦੀ ਮਰਿਆਦਾ ਨਾਲ ਜੁੜਿਆ ਗੰਭੀਰ ਮਾਮਲਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਰੈਲੀ ਦਾ ਪੰਜਾਬ ਦੀ ਸਿਆਸਤ ’ਤੇ ਵਿਆਪਕ ਪ੍ਰਭਾਵ ਦੇਖਣ ਨੂੰ ਮਿਲੇਗਾ ਅਤੇ ਇਹ ਸੂਬੇ ਦੀ ਸਿਆਸਤ ’ਚ ਨਵਾਂ ਇਤਿਹਾਸ ਸਿਰਜੇਗੀ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਆਮਦ ਤੇਜ਼ ਹੋਣ ਕਾਰਨ ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਨੱਕੋ-ਨੱਕ ਭਰੀਆ ਅਗਲੀ ਖ਼ਬਰ ਜੋਗਰ ਪਾਰਕ ’ਚ ਵਾਟਰ ਵਰਕਸ ਦੀ ਡਿੱਗੀ ’ਚੋਂ ਮਿਲੀ ਲੜਕੀ ਦੀ ਲਾਸ਼
Ad Position 24