04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਝੋਨੇ ਦੀ ਆਮਦ ਤੇਜ਼ ਹੋਣ ਕਾਰਨ ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਨੱਕੋ-ਨੱਕ ਭਰੀਆ

ਮਾਨਸਾ, 3 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਝੋਨਾ ਦਾ ਸੀਜ਼ਨ ਸਿਖਰ ’ਤੇ ਪਹੁੰਚ ਗਿਆ ਹੈ। ਆਮਦ ਤੇਜ਼ ਹੋਣ ਕਾਰਨ ਜ਼ਿਲ੍ਹੇ ਦੀਆਂ ਮੰਡੀਆਂ ਨੱਕੋ-ਨੱਕ ਭਰ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 04-11-2026
ਮਾਨਸਾ, 3 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਝੋਨਾ ਦਾ ਸੀਜ਼ਨ ਸਿਖਰ ’ਤੇ ਪਹੁੰਚ ਗਿਆ ਹੈ। ਆਮਦ ਤੇਜ਼ ਹੋਣ ਕਾਰਨ ਜ਼ਿਲ੍ਹੇ ਦੀਆਂ ਮੰਡੀਆਂ ਨੱਕੋ-ਨੱਕ ਭਰ ਗਈਆਂ ਹਨ। ਪਿਛਲੇ ਦਿਨਾਂ ’ਚ ਮੌਸਮ ਖ਼ਰਾਬ ਹੋਣ ਕਾਰਨ ਝੋਨੇ ਦੀ ਖ਼ਰੀਦ ’ਚ ਥੋੜ੍ਹੀ-ਮੋਟੀ ਰੁਕਾਵਟ ਪਈ ਸੀ ਪਰ ਹੁਣ ਵਿੱਕਰੀ ਲਗਾਤਾਰ ਜਾਰੀ ਹੈ। ਨਿੱਤ ਦਿਨ ਰੰਗ ਬਦਲਦੇ ਮੌਸਮ ਨੇ ਕਿਸਾਨਾਂ ਨੂੰ ਚਿੰਤਾ ’ਚ ਪਾ ਰੱਖਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੰਡੀਆਂ ’ਚ ਥਾਂ ਨਾ ਹੋਣ ਕਾਰਨ ਉਹ ਆਪਣੀ ਫ਼ਸਲ ਲਿਆਉਣ ਲਈ ਉਡੀਕ ਕਰ ਰਹੇ ਹਨ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਝੋਨੇ ਦੀ ਕਟਾਈ ਮਗਰੋਂ ਖੇਤ ਖਾਲੀ ਕਰਨ ਉਪਰੰਤ ਸਮੇਂ ਸਿਰ ਕਣਕ ਦੀ ਬਿਜਾਈ ਦਾ ਕੰਮ ਆਰੰਭਿਆ ਜਾਣਾ ਹੈ। ਕਈ ਪਿੰਡਾਂ ’ਚ ਤਾਂ ਕਣਕ ਦੀ ਬਿਜਾਈ ਸ਼ੁਰੂ ਵੀ ਹੋ ਗਈ ਹੈ। ਜ਼ਿਲ੍ਹੇ ’ਚ ਅੱਜ ਤੱਕ ਝੋਨੇ ਦੀ ਕੁੱਲ ਆਮਦ 421194 ਮੀਟਰਿਕ ਟਨ ਹੋਈ ਹੈ, ਜਿਸ ਵਿਚੋਂ 378006 ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। 254237 ਮੀਟਰਿਕ ਟਨ ਦੀ ਚੁਕਾਈ ਹੋ ਚੁੱਕੀ ਹੈ। ਪਨਗ੍ਰੇਨ ਵਲੋਂ 147332 ਮੀਟਰਿਕ ਟਨ ਖ਼ਰੀਦ ਵਿਚੋਂ 95985 ਮੀਟਰਿਕ ਟਨ ਚੁਕਾਈ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈੱਡ ਵਲੋਂ 101526 ’ਚੋਂ 68087, ਪਨਸਪ ਵਲੋਂ 89303 ’ਚੋਂ 63069 ਅਤੇ ਵੇਅਰ ਹਾਊਸ ਵਲੋਂ 39845 ’ਚੋਂ 27096 ਝੋਨੇ ਦੀ ਚੁਕਾਈ ਕੀਤੀ ਜਾ ਚੁੱਕੀ ਹੈ। ਉਕਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਮਾਨਸਾ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 854.05 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਝੋਨਾ ਕਾਸ਼ਤਕਾਰਾਂ ਨੂੰ ਅਪੀਲ ਕੀਤੀ ਕਿ ਮੰਡੀਆਂ ’ਚ ਸੁੱਕਾ ਝੋਨਾ ਹੀ ਲਿਆਂਦਾ ਜਾਵੇ ਤਾਂ ਜੋ ਕਿਸੇ ਵੀ ਕਿਸਮ ਦੀ ਮੁਸ਼ਕਿਲ ਤੋਂ ਬਚਿਆ ਜਾਵੇ। ਮਾਰਕਿਟ ਕਮੇਟੀ ਮਾਨਸਾ ਦੇ ਸਕੱਤਰ ਜੈ ਸਿੰਘ ਨੇ ਦੱਸਿਆ ਕਿ ਕਮੇਟੀ ਅਧੀਨ 40 ਮੰਡੀਆਂ ਆਉਂਦੀਆਂ ਹਨ, ਜਿਨ੍ਹਾਂ ਵਿਚ 156382 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 119784 ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ 76349 ਮੀਟਰਿਕ ਟਨ ਦੀ ਚੁਕਾਈ ਵੀ ਕਰ ਲਈ ਗਈ ਹੈ। ਦੂਸਰੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਅਤੇ ਅਕਾਲੀ ਆਗੂ ਸਰਦੂਲ ਸਿੰਘ ਘਰਾਂਗਣਾ ਨੇ ਮੰਗ ਕੀਤੀ ਹੈ ਕਿ ਮੰਡੀਆਂ ’ਚ ਝੋਨੇ ਦੀ ਖ਼ਰੀਦ ’ਚ ਤੇਜ਼ੀ ਲਿਆਂਦੀ ਜਾਵੇ ਕਿਉਂਕਿ ਇਸ ਸਮੇਂ ਮੰਡੀਆਂ ’ਚ ਝੋਨਾ ਸੁੱਟਣ ਲਈ ਥਾਂ ਨਹੀਂ ਹੈ।
Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਥਾਰ ਗੱਡੀ ਦੀ ਬਿਜਲੀ ਦੇ ਖੰਭਿਆਂ ਨਾਲ ਜ਼ੋਰਦਾਰ ਟੱਕਰ ਅਗਲੀ ਖ਼ਬਰ ਰਾਹੁਲ ਗਾਂਧੀ ਤੇ ਮਲਿਕਾਰਜੁਨ ਖੜਗੇ ਦੇ ਫ਼ੈਸਲੇ ਭਾਜਪਾ ਨੂੰ ਹਜ਼ਮ ਨਹੀਂ ਹੋ ਰਹੇ-ਚਹਿਲ
Ad Position 24