ਤੇਜ਼ ਰਫ਼ਤਾਰ ਥਾਰ ਗੱਡੀ ਦੀ ਬਿਜਲੀ ਦੇ ਖੰਭਿਆਂ ਨਾਲ ਜ਼ੋਰਦਾਰ ਟੱਕਰ
ਬੁਢਲਾਡਾ, 3 ਨਵੰਬਰ (ਸੁਨੀਲ ਮਨਚੰਦਾ)- ਸਥਾਨਕ ਬੱਸ ਸਟੈਂਡ ਨਜ਼ਦੀਕ ਤੇਜ਼ ਰਫ਼ਤਾਰ ਥਾਰ ਗੱਡੀ ਬਿਜਲੀ ਦੇ ਖੰਭਿਆਂ ਨਾਲ ਜ਼ੋਰਦਾਰ ਟਕਰਾ ਗਈ। ਇਸ ਭਿਆਨਕ ਟੱਕਰ ਕਾਰਨ ਥਾਰ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਜਦਕਿ ਬਿਜਲੀ ਦੇ ਖੰਭਿਆਂ ਦਾ ਵੀ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ।
ਬੁਢਲਾਡਾ, 3 ਨਵੰਬਰ (ਸੁਨੀਲ ਮਨਚੰਦਾ)- ਸਥਾਨਕ ਬੱਸ ਸਟੈਂਡ ਨਜ਼ਦੀਕ ਤੇਜ਼ ਰਫ਼ਤਾਰ ਥਾਰ ਗੱਡੀ ਬਿਜਲੀ ਦੇ ਖੰਭਿਆਂ ਨਾਲ ਜ਼ੋਰਦਾਰ ਟਕਰਾ ਗਈ। ਇਸ ਭਿਆਨਕ ਟੱਕਰ ਕਾਰਨ ਥਾਰ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਜਦਕਿ ਬਿਜਲੀ ਦੇ ਖੰਭਿਆਂ ਦਾ ਵੀ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ। ਰਾਹਤ ਦੀ ਗੱਲ ਇਹ ਰਹੀ ਕਿ ਹਾਦਸੇ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਜਾਣਕਾਰੀ ਅਨੁਸਾਰ ਸ਼ਹਿਰ ’ਚ ਅੱਧੀ ਤੋਂ ਵੱਧ ਬਿਜਲੀ ਸਪਲਾਈ ਠੱਪ ਹੋ ਚੁੱਕੀ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਵਲੋਂ ਕਾਰ ਸਵਾਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।