ਸੰਗਰੂਰ ਮਹਾਂ ਰੈਲੀ - ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਰਾਮਪੁਰਾ ਫੂਲ ਤੋਂ ਰਵਾਨਾ ਹੋਵੇਗਾ ਵੱਡਾ ਕਾਫ਼ਲਾ
ਭਾਈਰੂਪਾ , 3 ਨਵੰਬਰ ( ਵਰਿੰਦਰ ਲੱਕੀ )- ਅੱਜ ਬੁੱਧਵਾਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਪੰਜਾਬ ਕਾਂਗਰਸ ਦੀ ਮਹਾਂ ਰੈਲੀ ਨੂੰ ਲੈ ਕੇ ਸੂਬੇ ਦੇ ਰਾਜਨੀਤਿਕ ਪਾਰੇ ਵਿਚ ਵੱਡਾ ਉਛਾਲ ਆਇਆ ਹੋਇਆ ਹੈ , ਜਿਸ ਨੂੰ ਲੈਕੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅੰਦਰ ਸਾਬਕਾ ਵਜ਼ੀਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਵਿਚ ਤਿਆਰੀਆਂ ਨੂੰ ਅੰਤਿਮ ਛੋਹਾਂ ’ ਤੇ ਹਨ ਤੇ ਦੂਜੇ ਪਾਸੇ ਕਾਂਗਰਸੀਆਂ ਅੰਦਰ ਇਸ ਰੈਲੀ ਚ ਸ਼ਮੂਲੀਅਤ ਨੂੰ ਲੈਕੇ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ । ਦੱਸਿਆ ਗਿਆ ਹੈ ਕਿ ਸਾਬਕਾ ਵਜ਼ੀਰ ਅਤੇ ਕਾਂਗਰਸ ਦੇ ਸੀਨੀਅਰ ਸੂਬਾ ਆਗੂ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਹਲਕੇ ਦੇ ਕੋਨੇ - ਕੋਨੇ ਤੋਂ ਹਜ਼ਾਰਾਂ ਵਰਕਰਾਂ ਅਤੇ ਆਮ ਲੋਕਾਂ ਦਾ ਇਕ ਵਿਸ਼ਾਲ ਕਾਫ਼ਲਾ ਸੰਗਰੂਰ ਲਈ ਰਵਾਨਾ ਹੋਵੇਗਾ ।
ਸੱਤਾ ਧਿਰ ਦੀ ਰਵਾਨਗੀ ਅਤੇ ਕਾਂਗਰਸ ਸਰਕਾਰ ਦੇ ਗਠਨ ਦਾ ਮੁੱਢ ਬੰਨ੍ਹੇਗਾ ਇਹ ਇਕੱਠ : ਕਾਂਗੜ
04-11-2026