03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਨਸ਼ਾ ਹੋਟ ਸਪੋਟ ਖੇਤਰਾਂ ਨੂੰ ਨਸ਼ਾ ਮੁਕਤ ਕਰਨ ਲਈ ਅਧਿਕਾਰੀ ਸਰਗਰਮ ਹੋਣ-ਡੀ.ਸੀ.

ਮਾਨਸਾ, 3 ਨਵੰਬਰ (ਰਾਵਿੰਦਰ ਸਿੰਘ ਰਵੀ)- ਪੰਜਾਬ ਸਰਕਾਰ ਵਲੋਂ ਨਸ਼ਾ ਹੋਟ ਸਪੋਟ ਖੇਤਰਾਂ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ 60 ਰੋਜ਼ਾ ਵਿਸ਼ੇਸ਼ ਮੁਹਿੰਮ ਪ੍ਰਤੀ ਸਮੀਖਿਆ ਮੀਟਿੰਗ ਕਰ ਕੇ ਨਵਜੋਤ ਕੌਰ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਰਗਰਮ ਹੋਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਦੇ ਸਰਵਪੱਖੀ ਵਿਕਾਸ ਅਤੇ ਕਾਇਆ-ਕਲਪ ਲਈ ਵੱਖ-ਵੱਖ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਠੋਸ ਉਪਰਾਲੇ ਕਰਨੇ ਚਾਹੀਦੇ ਹਨ।

Ad Position 21
No active advertisement
ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ। ਅਜੀਤ ਤਸਵੀਰ 04-11-2026
ਮਾਨਸਾ, 3 ਨਵੰਬਰ (ਰਾਵਿੰਦਰ ਸਿੰਘ ਰਵੀ)- ਪੰਜਾਬ ਸਰਕਾਰ ਵਲੋਂ ਨਸ਼ਾ ਹੋਟ ਸਪੋਟ ਖੇਤਰਾਂ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ 60 ਰੋਜ਼ਾ ਵਿਸ਼ੇਸ਼ ਮੁਹਿੰਮ ਪ੍ਰਤੀ ਸਮੀਖਿਆ ਮੀਟਿੰਗ ਕਰ ਕੇ ਨਵਜੋਤ ਕੌਰ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਰਗਰਮ ਹੋਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਦੇ ਸਰਵਪੱਖੀ ਵਿਕਾਸ ਅਤੇ ਕਾਇਆ-ਕਲਪ ਲਈ ਵੱਖ-ਵੱਖ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਡਿਪਟੀ ਕਮਿਸ਼ਨਰ ਨੇ ਹੋਟ ਸਪੋਟ ਖੇਤਰਾਂ ਦੇ ਵਸਨੀਕਾਂ ਨੂੰ ਮੁੱਖ ਧਾਰਾ ਨਾਲ ਜੋੜਨ ਲਈ ਬਹੁ-ਪੱਖੀ ਰਣਨੀਤੀ ਅਪਣਾਉਣ ’ਤੇ ਜ਼ੋਰ ਦਿੰਦਿਆਂ ਇਨ੍ਹਾਂ ਇਲਾਕਿਆਂ ’ਚ ਸਿੱਖਿਆ-ਆਧਾਰਤ ਜਾਗਰੂਕਤਾ ਉਪਰਾਲੇ, ਖੇਡ ਗਤੀਵਿਧੀਆਂ, ਕਿੱਤਾਮੁਖੀ ਕੋਰਸਾਂ ਦੀ ਸਿਖਲਾਈ, ਪਸ਼ੂ ਪਾਲਣ ਸਿਖਲਾਈ ਕੈਂਪ ਅਤੇ ਸਿਹਤ ਸੰਭਾਲ ਨਾਲ ਸਬੰਧਿਤ ਵਿਸ਼ੇਸ਼ ਕੈਂਪ ਲਗਾਉਣ ਲਈ ਕਿਹਾ। ਉਨ੍ਹਾਂ ਲੋੜਵੰਦਾਂ ਤੇ ਬੇਰੁਜ਼ਗਾਰਾਂ ਨੂੰ ਆਤਮ-ਨਿਰਭਰ ਬਣਾਉਣ ਲਈ ਬੈਂਕਾਂ ਰਾਹੀਂ ਆਸਾਨ ਕਰਜ਼ਾ ਸੁਵਿਧਾ ਉਪਲਬਧ ਕਰਵਾਉਣ ਅਤੇ ਨਸ਼ਾ ਪੀੜਤ ਵਿਅਕਤੀਆਂ ਦੇ ਯੋਗ ਇਲਾਜ ਤੇ ਪੁਨਰਵਾਸ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਕ੍ਰਿਤਿਕਾ ਗੋਇਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਐੱਸ. ਪੀ. ਜੇ. ਐੱਸ. ਸੰਧੂ, ਐੱਸ. ਡੀ. ਐਮ. ਮਾਨਸਾ ਬਲਜੀਤ ਕੌਰ, ਐੱਸ. ਡੀ. ਐਮ. ਬੁਢਲਾਡਾ ਗੁਰਮੀਤ ਕੁਮਾਰ, ਐੱਸ. ਡੀ. ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ-ਡੀ.ਸੀ. ਅਗਲੀ ਖ਼ਬਰ ਝੋਟਾ ਹੱਤਿਆ ਕਾਂਡ ’ਚ ਇਨਸਾਫ਼ ਲੈਣ ਲਈ ਧਰਨਾ 22ਵੇਂ ਦਿਨ ਵੀ ਜਾਰੀ
Ad Position 24