05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਅੰਤਰ ਜ਼ਿਲ੍ਹਾ ਸਕੂਲ ਖੇਡਾਂ— ਫ਼ਤਿਹਗੜ੍ਹ ਸਾਹਿਬ, ਬਠਿੰਡਾ, ਅੰਮ੍ਰਿਤਸਰ ਸਾਹਿਬ ਤੇ ਸੰਗਰੂਰ ਦੀਆਂ ਟੀਮਾਂ ਕੁਆਰਟਰ ਫਾਈਨਲ ’ਚ ਪੁੱਜੀਆਂ

ਬਠਿੰਡਾ, 4 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਬਠਿੰਡਾ, ਫ਼ਤਿਹਗੜ੍ਹ ਸਾਹਿਬ, ਅੰਮ੍ਰਿਤਸਰ ਸਾਹਿਬ ਤੇ ਸੰਗਰੂਰ ਦੇ ਮੁੰਡਿਆਂ ਨੇ ਨੈਸ਼ਨਲ ਸਟਾਇਲ ਕਬੱਡੀ ਦੇ ਕੁਆਰਟਰ ਫਾਈਨਲ ’ਚ ਜਗਾ ਬਣਾ ਲਈ ਹੈ। ਇਸ ਤੋਂ ਪਹਿਲਾਂ ਇੱਥੇ ਚੱਲ ਰਹੀਆਂ 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਨੈੱਟਬਾਲ ਅੰਡਰ-14 ਲੜਕੀਆਂ ਅਤੇ ਕਬੱਡੀ ਨੈਸ਼ਨਲ ਅੰਡਰ-19 ਲੜਕਿਆਂ ਦੇ ਮੁਕਾਬਲਿਆਂ ਦੇ ਦੂਜੇ ਦਿਨ ਹੋਏ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਜੋਗਿੰਦਰ ਸਿੰਘ ਬਰਾੜ ਸਰਪੰਚ ਤੁੰਗਵਾਲੀ ਅਤੇ ਸੇਵਾਮੁਕਤ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਰਘਬੀਰ ਸਿੰਘ ਮਾਨ ਨੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕੀਤੀ ਅਤੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।

Ad Position 21
No active advertisement
ਅਜੀਤ ਡੈਸਕ 05-11-2026
ਬਠਿੰਡਾ, 4 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਬਠਿੰਡਾ, ਫ਼ਤਿਹਗੜ੍ਹ ਸਾਹਿਬ, ਅੰਮ੍ਰਿਤਸਰ ਸਾਹਿਬ ਤੇ ਸੰਗਰੂਰ ਦੇ ਮੁੰਡਿਆਂ ਨੇ ਨੈਸ਼ਨਲ ਸਟਾਇਲ ਕਬੱਡੀ ਦੇ ਕੁਆਰਟਰ ਫਾਈਨਲ ’ਚ ਜਗਾ ਬਣਾ ਲਈ ਹੈ। ਇਸ ਤੋਂ ਪਹਿਲਾਂ ਇੱਥੇ ਚੱਲ ਰਹੀਆਂ 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਨੈੱਟਬਾਲ ਅੰਡਰ-14 ਲੜਕੀਆਂ ਅਤੇ ਕਬੱਡੀ ਨੈਸ਼ਨਲ ਅੰਡਰ-19 ਲੜਕਿਆਂ ਦੇ ਮੁਕਾਬਲਿਆਂ ਦੇ ਦੂਜੇ ਦਿਨ ਹੋਏ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਜੋਗਿੰਦਰ ਸਿੰਘ ਬਰਾੜ ਸਰਪੰਚ ਤੁੰਗਵਾਲੀ ਅਤੇ ਸੇਵਾਮੁਕਤ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਰਘਬੀਰ ਸਿੰਘ ਮਾਨ ਨੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕੀਤੀ ਅਤੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ। ਉਨ੍ਹਾਂ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਕਬੱਡੀ ਪੰਜਾਬ ਦੀ ਮਿੱਟੀ ਦੀ ਮਹਿਕ ਅਤੇ ਅਮੀਰ ਵਿਰਸੇ ਦੀ ਪਹਿਚਾਣ ਹੈ। ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਸਹਿਣਸ਼ੀਲਤਾ ਅਤੇ ਟੀਮ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਤੇ ਬੁਰੀਆਂ ਆਦਤਾਂ ਤੋਂ ਦੂਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਦਿਆਂ ਆਪਣੇ ਮਾਪਿਆਂ, ਅਧਿਆਪਕਾਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਅਤੇ ਕਨਵੀਨਰ ਜਗਦੀਸ਼ ਕੁਮਾਰ, ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਜਸਵੀਰ ਸਿੰਘ ਗਿੱਲ ਨੇ ਨਤੀਜਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਬੱਡੀ ਮੁਕਾਬਲਿਆਂ ਦੌਰਾਨ ਫ਼ਾਜ਼ਿਲਕਾ ਨੇ ਬਰਨਾਲਾ ਨੂੰ 42-27 ਅਤੇ ਮੋਗਾ ਨੂੰ 37-8 ਨਾਲ ਹਰਾਇਆ। ਸੰਗਰੂਰ ਨੇ ਰੋਪੜ ਨੂੰ 44-30, ਕਪੂਰਥਲਾ ਨੇ ਲੁਧਿਆਣਾ ਨੂੰ 45-35, ਐੱਸ.ਏ.ਐੱਸ. ਨਗਰ ਨੇ ਗੁਰਦਾਸਪੁਰ ਨੂੰ 34-8, ਮਾਨਸਾ ਨੇ ਸ੍ਰੀ ਮੁਕਤਸਰ ਸਾਹਿਬ ਨੂੰ 55-34 ਅਤੇ ਅੰਮ੍ਰਿਤਸਰ ਨੇ ਪਟਿਆਲਾ ਨੂੰ 31-16 ਦੇ ਫ਼ਰਕ ਨਾਲ ਮਾਤ ਦਿੱਤੀ। ਇਸੇ ਤਰ੍ਹਾਂ ਐੱਸ.ਏ.ਐੱਸ. ਨਗਰ ਦੀ ਟੀਮ ਮੈਦਾਨ ਵਿਚ ਨਾ ਪਹੁੰਚਣ ਕਾਰਨ ਬਠਿੰਡਾ ਨੂੰ ਜੇਤੂ ਕਰਾਰ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮਨਦੀਪ ਸਿੱਧੂ ਭਾਜਪਾ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਨਸ਼ਾ ਤੇ ਰੋਜ਼ਗਾਰ ਦੇ ਮੁੱਦੇ ’ਤੇ ਜਵਾਬਦੇਹੀ ਹੋਵੇਗੀ ਭਾਜਪਾ... ਅਗਲੀ ਖ਼ਬਰ ਵਿਦਿਆਰਥੀਆਂ ਨੂੰ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਉਣ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਹੋਣ ਲਈ ਕੀਤਾ...
Ad Position 24