08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਮੰਡੀਆਂ ’ਚ ਲੱਗੇ ਝੋਨੇ ਦੇ ਅੰਬਾਰ, ਕਿਸਾਨ ਪ੍ਰੇਸ਼ਾਨ

ਮਾਨਸਾ, 9 ਨਵੰਬਰ (ਸਟਾਫ ਰਿਪੋਰਟਰ)- ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਹੈ ਕਿ ਜਿਲ੍ਹੇ ਦੇ ਖਰੀਦ ਕੇਂਦਰਾਂ ’ਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ ਪਰ ਖਰੀਦ ਏਜੰਸੀਆਂ ਦੇ ਅਧਿਕਾਰੀ ਤੇ ਸੈਲਰ ਮਾਲਕ ਵੱਧ ਨਮੀ ਦਾ ਬਹਾਨਾ ਬਣਾ ਕੇ ਕਿਸਾਨਾਂ ਨੂੰ ਲੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਚੁਕਾਈ ਨਾ ਹੋਣ ਕਰ ਕੇ ਮੰਡੀਆਂ ਨੱਕੋ-ਨੱਕ ਭਰੀਆਂ ਪਈਆਂ ਹਨ।

Ad Position 21
No active advertisement
ਅਜੀਤ ਡੈਸਕ 10-11-2026
ਮਾਨਸਾ, 9 ਨਵੰਬਰ (ਸਟਾਫ ਰਿਪੋਰਟਰ)- ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਹੈ ਕਿ ਜਿਲ੍ਹੇ ਦੇ ਖਰੀਦ ਕੇਂਦਰਾਂ ’ਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ ਪਰ ਖਰੀਦ ਏਜੰਸੀਆਂ ਦੇ ਅਧਿਕਾਰੀ ਤੇ ਸੈਲਰ ਮਾਲਕ ਵੱਧ ਨਮੀ ਦਾ ਬਹਾਨਾ ਬਣਾ ਕੇ ਕਿਸਾਨਾਂ ਨੂੰ ਲੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਚੁਕਾਈ ਨਾ ਹੋਣ ਕਰ ਕੇ ਮੰਡੀਆਂ ਨੱਕੋ-ਨੱਕ ਭਰੀਆਂ ਪਈਆਂ ਹਨ। ਕਿਸਾਨ ਆਗੂ ਨੇ ਦੱਸਿਆ ਕਿ ਭੈਣੀਬਾਘਾ ਦੇ ਕਿਸਾਨ ਜਗਰੂਪ ਸਿੰਘ 12 ਦਿਨਾਂ ਤੋਂ ਮੰਡੀ ’ਚ ਝੋਨਾ ਲਈ ਬੈਠਾ ਹੈ ਪਰ ਹਾਲੇ ਤੱਕ ਬੋਲੀ ਨਹੀਂ ਲਗਾਈ ਗਈ। ਕਿਸਾਨ ਅਨੁਸਾਰ ਅਧਿਕਾਰੀ ਝੋਨੇ ਦੀ ਸਿੱਲ 18 ਆਉਣ ’ਤੇ ਖਰੀਦ ਕਰਨ ਤੋਂ ਵੀ ਇਨਕਾਰ ਕਰ ਰਹੇ ਹਨ, ਜਿਸ ਕਾਰਨ ਦੀਵਾਲੀ ਦੇ ਤਿਉਹਾਰ ਮੌਕੇ ਵੀ ਉਨ੍ਹਾਂ ਨੂੰ ਮੰਡੀ ’ਚ ਵੀ ਬੈਠਣਾ ਪਿਆ। ਕਿਸਾਨ ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਖਰੀਦ ਵੱਲ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮਾਨਸਾ ਸ਼ਹਿਰ ’ਚ ਝੋਟੇ ਦੀ ਹੱਤਿਆ ਕਾਰਨ ਦੀਵਾਲੀ ਦਾ ਤਿਉਹਾਰ ਫਿੱਕਾ ਰਿਹਾ ਬੰਦੀ ਛੋੜ ਦਿਵਸ ਮੌਕੇ ਗੁਰੂ ਘਰਾਂ ’ਚ ਦੀਪਮਾਲਾ... ਅਗਲੀ ਖ਼ਬਰ ਸਿਨਰਜੀ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24