08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵਿਸ਼ਵਕਰਮਾ ਦਿਵਸ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ’ਚ ਧਾਰਮਿਕ ਸਮਾਗਮ ਕਰਵਾਏ

ਸੰਗਤ ਮੰਡੀ, 9 ਨਵੰਬਰ (ਸੁਖਤੇਜ ਧਾਲੀਵਾਲ)–ਭਗਵਾਨ ਵਿਸ਼ਵਕਰਮਾ ਦਿਵਸ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਮਿਸਤਰੀ ਭਾਈਚਾਰੇ ਵੱਲੋਂ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਪਿੰਡ ਕੋਟਗੁਰੂ, ਸੰਗਤ ਕਲਾਂ, ਫੁੱਲੋ ਮਿੱਠੀ, ਜੈ ਸਿੰਘ ਵਾਲਾ, ਜੱਸੀ ਬਾਗਵਾਲੀ, ਗਹਿਰੀ ਬੁੱਟਰ, ਬਾਂਡੀ, ਚੱਕ ਰੁਲਦੂ ਸਿੰਘ ਵਾਲਾ ਸਮੇਤ ਹੋਰ ਪਿੰਡਾਂ ਵਿਚ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਧਾਰਨ ਪਾਠਾਂ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 10-11-2026
ਸੰਗਤ ਮੰਡੀ, 9 ਨਵੰਬਰ (ਸੁਖਤੇਜ ਧਾਲੀਵਾਲ)–ਭਗਵਾਨ ਵਿਸ਼ਵਕਰਮਾ ਦਿਵਸ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਮਿਸਤਰੀ ਭਾਈਚਾਰੇ ਵੱਲੋਂ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਪਿੰਡ ਕੋਟਗੁਰੂ, ਸੰਗਤ ਕਲਾਂ, ਫੁੱਲੋ ਮਿੱਠੀ, ਜੈ ਸਿੰਘ ਵਾਲਾ, ਜੱਸੀ ਬਾਗਵਾਲੀ, ਗਹਿਰੀ ਬੁੱਟਰ, ਬਾਂਡੀ, ਚੱਕ ਰੁਲਦੂ ਸਿੰਘ ਵਾਲਾ ਸਮੇਤ ਹੋਰ ਪਿੰਡਾਂ ਵਿਚ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਧਾਰਨ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਮਿਸਤਰੀ ਭਾਈਚਾਰੇ ਦੇ ਲੋਕਾਂ ਨੇ ਆਪਸੀ ਭਾਈਚਾਰਕ ਸਾਂਝ ਅਤੇ ਏਕਤਾ ਦਾ ਪ੍ਰਗਟਾਵਾ ਕਰਦਿਆਂ ਮਿਲਜੁਲ ਕੇ ਇਹ ਦਿਹਾੜਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ। ਵੱਖ-ਵੱਖ ਪਿੰਡਾਂ ਵਿਚ ਕਰਵਾਏ ਗਏ ਧਾਰਮਿਕ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਪਹੁੰਚ ਕੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਹਾਜ਼ਰੀ ਭਰੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮਾਗਮਾਂ ਦੌਰਾਨ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਸਮੂਹ ਸੰਗਤਾਂ ਅਤੇ ਮਿਸਤਰੀ ਭਾਈਚਾਰੇ ਵਲੋਂ ਸੇਵਾ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਜ਼ਿਲ੍ਹੇ ’ਚ ਉਤਸ਼ਾਹ ਨਾਲ ਮਨਾਇਆ ਬੁਲਾਰਿਆਂ ਨੇ ਕਿਰਤ ਕਰਨ ’ਤੇ ਦਿੱਤਾ ਜ਼... ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ
Ad Position 24