08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਜਨਗਣਨਾ : ਕੁਸ਼ਟ ਆਸ਼ਰਮ ਬਠਿੰਡਾ ਦੇ 40 ਪਰਿਵਾਰਾਂ ਨੂੰ ਸਵੈ-ਜਨਗਣਨਾ ਲਈ ਕੀਤਾ ਜਾਗਰੂਕ

ਬਠਿੰਡਾ, 9 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜਨਗਣਨਾ ਦੀ ਪ੍ਰਕਿਰਿਆ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਸਵੈ-ਜਨਗਣਨਾ ਸਬੰਧੀ ਪ੍ਰੇਰਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਰਾਜੇਸ਼ ਧੀਮਾਨ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੁਸ਼ਟ ਆਸ਼ਰਮ ਬਠਿੰਡਾ, ਨੇੜੇ ਸਟੇਡੀਅਮ ਵਿਖੇ ਜਾਗਰੂਕਤਾ ਗਤੀਵਿਧੀ ਕਰਵਾਈ ਗਈ।

Ad Position 21
No active advertisement
ਅਜੀਤ ਡੈਸਕ 10-11-2026
ਬਠਿੰਡਾ, 9 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜਨਗਣਨਾ ਦੀ ਪ੍ਰਕਿਰਿਆ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਸਵੈ-ਜਨਗਣਨਾ ਸਬੰਧੀ ਪ੍ਰੇਰਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਰਾਜੇਸ਼ ਧੀਮਾਨ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੁਸ਼ਟ ਆਸ਼ਰਮ ਬਠਿੰਡਾ, ਨੇੜੇ ਸਟੇਡੀਅਮ ਵਿਖੇ ਜਾਗਰੂਕਤਾ ਗਤੀਵਿਧੀ ਕਰਵਾਈ ਗਈ। ਇਸ ਦੌਰਾਨ ਆਸ਼ਰਮ ਵਿਚ ਰਹਿ ਰਹੇ 40 ਪਰਿਵਾਰਾਂ ਨੂੰ ਸਵੈ-ਜਨਗਣਨਾ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਕਿਹਾ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਜਨਗਣਨਾ ਸਿਰਫ਼ ਅੰਕੜੇ ਇਕੱਠੇ ਕਰਨ ਦੀ ਪ੍ਰਕਿਰਿਆ ਨਹੀਂ, ਸਗੋਂ ਦੇਸ਼ ਦੇ ਭਵਿੱਖ ਦੀ ਵਿਕਾਸ ਯੋਜਨਾਬੰਦੀ ਦਾ ਇਕ ਅਹਿਮ ਆਧਾਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ-ਜਨਗਣਨਾ ਵਿਚ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਹੋਰਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ। ਇਸੇ ਤਰ੍ਹਾਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ , ਕਾਲਜਾਂ ਅਤੇ ਜਨਤਕ ਥਾਵਾਂ ’ਤੇ ਵੀ ਜਨਗਣਨਾ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿਚ ਐਸ ਐਸ ਡੀ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਠਾਗੁਰੂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਾਂਵਾਲਾ, ਐਸ ਐਸ ਡੀ ਗਰਲਜ਼ ਕਾਲਜ ਬਠਿੰਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗ੍ਹਾ ਰਾਮ ਤੀਰਥ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਭੁੱਚੋ ਮੰਡੀ, ਸੰਤ ਫਤਿਹ ਸਿੰਘ ਸਕੂਲ ਮੌੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਝਰਾਣੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਭੁੱਚੋ ਮੰਡੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਸਰਜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਰਸ ਰਾਮ ਨਗਰ ਬਠਿੰਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰਾ, ਆਰੀਆ ਮਾਡਲ ਸਕੂਲ ਲੜਕੀਆਂ, ਸਰਕਾਰੀ ਹਾਈ ਸਕੂਲ ਜਨਤਾ ਨਗਰ ਬਠਿੰਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਪਿੰਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਲ ਰੋਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਮਣ ਦੀਵਾਨਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁੱਘੇ ਖੁਰਦ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀਦਾ ਸ਼ਾਮਲ ਹਨ। ਇਸ ਤੋਂ ਇਲਾਵਾ ਵਾਰਡ ਨੰਬਰ 12 ਭੁੱਚੋ ਮੰਡੀ ਅਤੇ ਜੋਗਰ ਪਾਰਕ ਬਠਿੰਡਾ ਵਿਖੇ ਵੀ ਲੋਕਾਂ ਨੂੰ ਸਵੈ-ਜਨਗਣਨਾ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਜਨਤਾ ਸ਼ਾਸਨ ਪਾਰਟੀ ਨੇ ਬਲਵਾਨ ਸਿੰਘ ਸੀਂਗੋ ਨੂੰ ਉਮੀਦਵਾਰ ਐਲਾਨਿਆ ਅਗਲੀ ਖ਼ਬਰ ਚੋਰੀ ਹੋਈ ਐਕਟਿਵਾ ਸਕੂਟਰੀ ਪੁਲਿਸ ਨੇ 2 ਘੰਟਿਆਂ ’ਚ ਲੱਭ ਕੇ ਮਾਲਕ ਹਵਾਲੇ ਕੀਤੀ
Ad Position 24