ਡਾ. ਸੁਖਵਿੰਦਰ ਸਿੰਘ ਚਹਿਲ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ
ਭੀਖੀ, 10 ਨਵੰਬਰ (ਬਲਕਾਰ ਸਿੰਘ ਸਹੋਤਾ)- ਡਾ. ਸੁਖਵਿੰਦਰ ਸਿੰਘ ਚਹਿਲ ਨੂੰ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਰਧਾਂਜਲੀ ਭੇਟ ਕੀਤੀਆਂ ਗਈਆਂ।
ਭੀਖੀ, 10 ਨਵੰਬਰ (ਬਲਕਾਰ ਸਿੰਘ ਸਹੋਤਾ)- ਡਾ. ਸੁਖਵਿੰਦਰ ਸਿੰਘ ਚਹਿਲ ਨੂੰ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਰਧਾਂਜਲੀ ਭੇਟ ਕੀਤੀਆਂ ਗਈਆਂ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਚਹਿਲ ਦਾ ਇੱਕ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ। ਆਗੂਆਂ ਨੇ ਕਿਹਾ ਕਿ ਚਹਿਲ ਸਮਾਜ ਸੇਵੀ ਅਤੇ ਮਨੁੱਖਤਾ ਦੀ ਸੇਵਾ ਕਰਨ ਵਾਲਾ ਇਨਸਾਨ ਸੀ। ਉਸ ਦੇ ਚਲੇ ਜਾਣ ਨਾਲ ਜਿੱਥੇ ਪਰਿਵਾਰ ਨੂੰ ਨਿੱਜੀ ਘਾਟਾ ਪਿਆ ਹੈ ਉੱਥੇ ਸਮਾਜ ਵੀ ਉਨ੍ਹਾਂ ਦੀ ਸੇਵਾਵਾਂ ਨੂੰ ਦੇਖਦਿਆਂ ਹਮੇਸ਼ਾ ਯਾਦ ਰੱਖੇਗਾ। ਸ਼ਰਧਾ ਦੇ ਫੁੱਲ ਭੇਟ ਕਰਨ ਤੇ ਸ਼ਾਮਲ ਹੋਣ ਵਾਲਿਆਂ ’ਚ ਭਾਜਪਾ ਕਿਸਾਨ ਮੋਰਚਾ ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਮੋਮੀ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਭਾਜਪਾ ਦੇ ਜਿਲ੍ਹਾ ਪ੍ਰਧਾਨ ਗੋਮਾ ਰਾਮ ਪੁਨੀਆ, ਜਿਲ੍ਹਾ ਜਨਰਲ ਸਕੱਤਰ ਮੁਨੀਸ਼ ਬੱਬੀ ਦਾਨੇਵਾਲੀਆ ਤੇ ਪਰਮਜੀਤ ਸਿੰਘ, ਸਾਬਕਾ ਵਿਧਾਇਕ ਕਾ. ਹਰਦੇਵ ਸਿੰਘ ਅਰਸ਼ੀ ਤੇ ਨਾਜਰ ਸਿੰਘ ਮਾਨਸ਼ਾਹੀਆ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ, ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਗੁਰਪ੍ਰੀਤ ਸਿੰਘ ਵਿੱਕੀ, ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਜਿਲ੍ਹਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਐਨ.ਐਮ.ਆਈ. ਦੇ ਜਿਲ੍ਹਾ ਪ੍ਰਧਾਨ ਡਾ. ਜਨਕ ਰਾਜ ਸਿੰਗਲਾ, ਮਾਰਕਿਟ ਕਮੇਟੀ ਭੀਖੀ ਦੇ ਚੇਅਰਮੈਨ ਵਰਿੰਦਰ ਸੋਨੀ, ਨੈਸ਼ਨਲ ਕਾਲਜ ਭੀਖੀ ਦੇ ਪ੍ਰਧਾਨ ਹਰਬੰਸ ਦਾਸ ਬਾਵਾ, ਬਲਵੰਤ ਸਿੰਘ ਧਲੇਵਾਂ, ਹਿੰਮਤ ਸਿੰਘ ਅਤਲਾ, ਬਲਜੀਤ ਸਿੰਘ ਅਤਲਾ ਆਦਿ ਸਨ। ਸਭਨਾਂ ਦਾ ਧੰਨਵਾਦ ਕਰਦਿਆਂ ਡਾ. ਗੁਰਤੇਜ ਸਿੰਘ ਚਹਿਲ ਨੇ ਕਿਹਾ ਕਿ ਚਹਿਲ ਪਰਿਵਾਰ ਸਮਾਜਿਕ ਕਾਰਜਾਂ ਲਈ ਪਹਿਲਾਂ ਦੀ ਤਰ੍ਹਾਂ ਹਰ ਸਮੇਂ ਤਤਪਰ ਰਹੇਗਾ। ਮੰਚ ਸੰਚਾਲਨ ਬਲਵੰਤ ਸਿੰਘ ਭੀਖੀ ਨੇ ਕੀਤਾ।