ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਭੀਖੀ, 10 ਨਵੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਦੇ ਮਾਹੌਲ ਨੂੰ ਰੰਗ-ਬਿਰੰਗੀਆਂ ਸਜਾਵਟਾਂ, ਦੀਵਿਆਂ ਅਤੇ ਰੰਗੋਲੀਆਂ ਨਾਲ ਸੁੰਦਰ ਬਣਾਇਆ ਗਿਆ।
ਭੀਖੀ, 10 ਨਵੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਦੇ ਮਾਹੌਲ ਨੂੰ ਰੰਗ-ਬਿਰੰਗੀਆਂ ਸਜਾਵਟਾਂ, ਦੀਵਿਆਂ ਅਤੇ ਰੰਗੋਲੀਆਂ ਨਾਲ ਸੁੰਦਰ ਬਣਾਇਆ ਗਿਆ। ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਸਿਰਜਣਾਤਮਕਤਾ ਦਾ ਪ੍ਰਦਰਸ਼ਨ ਕਰਦਿਆਂ ਤਿਉਹਾਰ ਦੀ ਰੌਣਕ ਨੂੰ ਹੋਰ ਵਧਾਇਆ। ਪ੍ਰਿੰਸੀਪਲ ਅਮਨਦੀਪ ਦੌਦਰੀਆ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਪ੍ਰਦੂਸ਼ਣ ਰਹਿਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ, ਵਾਤਾਵਰਣ ਦੀ ਸੰਭਾਲ ਕਰਨ ਅਤੇ ਲੋੜਵੰਦਾਂ ਨਾਲ ਖੁਸ਼ੀਆਂ ਸਾਂਝੀਆਂ ਕਰਨ ਦਾ ਵੀ ਸੰਦੇਸ਼ ਦਿੱਤਾ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਆਪਸੀ ਪਿਆਰ, ਸਦਭਾਵਨਾ, ਏਕਤਾ ਅਤੇ ਭਾਈਚਾਰੇ ਦੀ ਭਾਵਨਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਉਣ ਦੇ ਨਾਲ ਹੀ ਸਿੱਖ ਇਤਿਹਾਸ ਨਾਲ ਜੁੜੇ ਪਵਿੱਤਰ ਦਿਹਾੜੇ ਬੰਦੀ ਛੋੜ ਦਿਵਸ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਜਗਜੀਤ ਸਿੰਘ ਧੂਰੀ, ਇਗਨਾਈਟਰ ਦੇ ਸੀ.ਈ.ਓ. ਇਰਬਨਪ੍ਰੀਤ ਕੌਰ, ਡਿਪਟੀ ਡਾਇਰੈਕਟਰ ਗੁਰਵਿੰਦਰ ਕੌਰ ਤੋਂ ਇਲਾਵਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।