10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਰੱਲਾ ਵਿਖੇ ਸੂਬਾ ਪੱਧਰੀ ਸਕੂਲ ਖੇਡਾਂ ਅੰਡਰ-17 ਕੁੜੀਆਂ ਦੇ ਨੈੱਟਬਾਲ ਮੁਕਾਬਲੇ ਸ਼ੁਰੂ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚਹਿਲ ਵਲੋਂ ਖੇਡਾਂ ਦਾ ਉਦਘਾਟਨ

ਜੋਗਾ, 10 ਨਵੰਬਰ (ਮਨਜੀਤ ਸਿੰਘ ਘੜੈਲੀ)- 70ਵੀਆਂ ਸੂਬਾ ਪੱਧਰੀ ਸਕੂਲ ਖੇਡਾਂ ਅੰਡਰ-17 ਕੁੜੀਆਂ ਦੇ ਨੈੱਟਬਾਲ ਮੁਕਾਬਲੇ ਬਾਬਾ ਜੋਗੀਪੀਰ ਪਬਲਿਕ ਸਕੂਲ ਰੱਲਾ ਵਿਖੇ ਸ਼ੁਰੂ ਹੋ ਗਏ ਹਨ। ਉਦਘਾਟਨ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਸਪਿੰਦਰਬੀਰ ਸਿੰਘ ਚਹਿਲ ਨੇ ਕੀਤਾ।

Ad Position 21
No active advertisement
ਐੱਸ.ਡੀ.ਐੱਮ. ਦਫਤਰ ਬੁਢਲਾਡਾ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਆੜ੍ਹਤੀਏ ਤੇ ਕਿਸਾਨ। ਤਸਵੀਰ : ਟੋਨੀ ਬੁਢਲਾਡਾ 11-11-2026
ਜੋਗਾ, 10 ਨਵੰਬਰ (ਮਨਜੀਤ ਸਿੰਘ ਘੜੈਲੀ)- 70ਵੀਆਂ ਸੂਬਾ ਪੱਧਰੀ ਸਕੂਲ ਖੇਡਾਂ ਅੰਡਰ-17 ਕੁੜੀਆਂ ਦੇ ਨੈੱਟਬਾਲ ਮੁਕਾਬਲੇ ਬਾਬਾ ਜੋਗੀਪੀਰ ਪਬਲਿਕ ਸਕੂਲ ਰੱਲਾ ਵਿਖੇ ਸ਼ੁਰੂ ਹੋ ਗਏ ਹਨ। ਉਦਘਾਟਨ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਸਪਿੰਦਰਬੀਰ ਸਿੰਘ ਚਹਿਲ ਨੇ ਕੀਤਾ। ਉਨ੍ਹਾਂ ਕਿਹਾ ਕਿ ਧੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀ ਕਾਬਲੀਅਤ ਸਾਬਤ ਕਰਨ ਦੇ ਮੌਕੇ ਪ੍ਰਦਾਨ ਕਰਨ ਲਈ ਖੇਡ ਮੈਦਾਨ ਮਜ਼ਬੂਤ ਮੰਚ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ ਲੱਧੜ ਨੇ ਦੱਸਿਆ ਕਿ ਖਿਆਲਾ ਕਲਾਂ ਵਿੰਗ ਨੇ ਪਟਿਆਲਾ ਨੂੰ ਹਰਾਇਆ, ਬਰਨਾਲਾ ਨੇ ਮਲੇਰਕੋਟਲਾ, ਸ੍ਰੀ ਮੁਕਤਸਰ ਸਾਹਿਬ ਨੇ ਸੰਗਰੂਰ, ਬਠਿੰਡਾ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ ਨੇ ਫ਼ਾਜ਼ਿਲਕਾ ਅਤੇ ਰੂਪਨਗਰ ਨੇ ਤਰਨਤਾਰਨ ਨੂੰ ਹਰਾਇਆ। ਇਸ ਮੌਕੇ ਡਾ. ਪਰਮਜੀਤ ਸਿੰਘ ਭੋਗਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸਿੱਖਿਆ, ਚਮਕੌਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸਿੱਖਿਆ ਬਠਿੰਡਾ, ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਬਠਿੰਡਾ, ਮੁੱਖ ਅਧਿਆਪਕ ਮੁਨੀਸ਼ ਕੁਮਾਰ, ਲੈਕਚਰਾਰ ਸ਼ਮਸੇਰ ਸਿੰਘ, ਰਛਪਾਲ ਸਿੰਘ ਅਬਜ਼ਰਵਰ, ਲੈਕਚਰਾਰ ਹਰਪ੍ਰੀਤ ਸਿੰਘ, ਲੈਕਚਰਾਰ ਮਹਿੰਦਰ ਕੌਰ, ਵਿਨੋਦ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਰੌਇਲ ਕਾਲਜ ਦੀ ਵਿੱਦਿਅਕ ਫੇਰੀ ਲਗਾਈ ਅਗਲੀ ਖ਼ਬਰ ਪੰਜਾਬ ਗੌਰਮਿੰਟ ਵੈੱਲਫੇਅਰ ਐਸੋਸੀਏਸ਼ਨ ਵਲੋਂ ਪੂਰਾ ਮਹਿੰਗਾਈ ਭੱਤਾ ਨਾ ਦੇਣ ਦੀ ਨਿੰਦਾ ਸਰਕਾਰ ’ਤੇ ਮੰਗਾਂ ਅਣਗੌਲਿਆਂ ਕਰਨ...
Ad Position 24