12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸਰਕਾਰਾਂ ਠੋਸ ਕਦਮ ਚੁੱਕਣ - ਭਾਈ ਗੋਬਿੰਦ ਸਿੰਘ ਲੌਂਗੋਵਾਲ

ਮਾਨਸਾ, 12 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਸੀਨੀਅਰ ਆਗੂ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਗ੍ਰਹਿ ਵਿਖੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਜ਼ਾਹਿਰ ਕਰਨ ਪਹੁੰਚੇ। ਉਨ੍ਹਾਂ ਝੋਟਾ ਦੇ ਪਿਤਾ ਤੇ ਹੋਰ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਸ਼ਹੀਦ ਕਰ ਦੇਣਾ ਅਤਿ ਨਿੰਦਣਯੋਗ ਹੈ।

Ad Position 21
No active advertisement
ਅਜੀਤ ਡੈਸਕ 13-11-2026
ਮਾਨਸਾ, 12 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਸੀਨੀਅਰ ਆਗੂ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਗ੍ਰਹਿ ਵਿਖੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਜ਼ਾਹਿਰ ਕਰਨ ਪਹੁੰਚੇ। ਉਨ੍ਹਾਂ ਝੋਟਾ ਦੇ ਪਿਤਾ ਤੇ ਹੋਰ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਸ਼ਹੀਦ ਕਰ ਦੇਣਾ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਆਖਿਆ ਕਿ ਪਰਵਿੰਦਰ ਦਾ ਘਾਟਾ ਪੰਜਾਬ ਲਈ ਨਾ ਪੂਰਾ ਹੋਣ ਵਾਲਾ ਹੈ। ਭਾਈ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਝੋਟਾ ਪੰਜਾਬ ਦੇ ਨੌਜਵਾਨਾਂ ਨੂੰ ਬਚਾਉਦਾ ਹੋਇਆ ਆਪਣੇ ਬੱਚਿਆਂ, ਮਾਪਿਆਂ ਤੇ ਪਤਨੀ ਨੂੰ ਛੱਡ ਕੇ ਪੰਜਾਬ ਵਾਸੀਆਂ ਨੂੰ ਨਸ਼ਿਆਂ ਤੇ ਹੋਰ ਅਲਾਮਤਾਂ ਖਿਲਾਫ ਲੜਨ ਦਾ ਸੁਨੇਹਾ ਦੇ ਗਿਆ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ, ਬਾਬਾ ਸਰਬਜੋਤ ਸਿੰਘ ਬੇਦੀ, ਝੋਟਾ ਦੇ ਪਿਤਾ ਭੀਮ ਸਿੰਘ, ਪਤਨੀ ਮਨਪ੍ਰੀਤ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਮਾ. ਮਿੱਠੂ ਸਿੰਘ ਕਾਹਨੇਕੇ, ਅਕਾਲੀ ਦਲ (ਪੁਨਰ ਸੁਰਜੀਤ) ਦੇ ਸੂਬਾ ਜਨਰਲ ਸਕੱਤਰ ਲਖਵਿੰਦਰ ਸਿੰਘ ਮੂਸਾ, ਸਾਬਕਾ ਸਰਪੰਚ ਸਤਨਾਮ ਸਿੰਘ ਭਲਾਈਕੇ, ਭੋਲਾ ਸਿੰਘ ਕਾਹਨਗੜ੍ਹ, ਮਲਕੀਤ ਸਿੰਘ ਸਮਾਓਂ, ਗੁਰਵਿੰਦਰ ਸਿੰਘ ਪਟਵਾਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੁਢਲਾਡਾ ਦੇ ਆਰਜ਼ੀ ਕੂੜਾ ਡੰਪ ਨੂੰ ਲੱਗੀ ਭਿਆਨਕ ਅੱਗ, ਫੈਲਿਆ ਧੂੰਏਂ ਦਾ ਗੁਬਾਰ ਅਗਲੀ ਖ਼ਬਰ ਪਰਾਲੀ ਦੇ ਸੰਘਣੇ ਧੂੰਏਂ ਕਾਰਨ ਤਲਵੰਡੀ ਸਾਬੋ ਰੋਡ ’ਤੇ ਸੜਕ ਹਾਦਸਿਆਂ ਦਾ ਖ਼ਤਰਾ ਵਧਿਆ
Ad Position 24