ਵੇਦਾਂਤਾ ਪਾਵਰ ਵਲੋਂ ਸਿੱਖਿਆ ਤੇ ਨੌਜਵਾਨਾਂ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਹਰ ਸਾਲ 3 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ
ਮਾਨਸਾ, 12 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਵੇਦਾਂਤਾ ਪਾਵਰ ਵਲੋਂ ਆਪਣੇ ਪਲਾਂਟਾਂ ਦੇ ਆਲੇ-ਦੁਆਲੇ ਦੇ ਪਿੰਡਾਂ ’ਚ ਸਿੱਖਿਆ ਅਤੇ ਨੌਜਵਾਨਾਂ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕੰਪਨੀ ਦੀਆਂ ਭਾਈਚਾਰਕ ਵਿਕਾਸ ਪਹਿਲਕਦਮੀਆਂ ਤਹਿਤ ਹਰ ਸਾਲ 3 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ।
ਤ
ਤਾਪ ਘਰ ਬਣਾਂਵਾਲਾ ਨੇੜਲੇ ਇਕ ਸਕੂਲ ’ਚ ਬੱਚਿਆਂ ਨੂੰ ਸਮੱਗਰੀ ਵੰਡਣ ਮੌਕੇ ਕੰਪਨੀ ਦੇ ਅਧਿਕਾਰੀ। ਅਜੀਤ ਤਸਵੀਰ
13-11-2026
ਮਾਨਸਾ, 12 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਵੇਦਾਂਤਾ ਪਾਵਰ ਵਲੋਂ ਆਪਣੇ ਪਲਾਂਟਾਂ ਦੇ ਆਲੇ-ਦੁਆਲੇ ਦੇ ਪਿੰਡਾਂ ’ਚ ਸਿੱਖਿਆ ਅਤੇ ਨੌਜਵਾਨਾਂ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕੰਪਨੀ ਦੀਆਂ ਭਾਈਚਾਰਕ ਵਿਕਾਸ ਪਹਿਲਕਦਮੀਆਂ ਤਹਿਤ ਹਰ ਸਾਲ 3 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਇਸ ਦਾ ਮੁੱਖ ਉਦੇਸ਼ ਬੱਚਿਆਂ ਨੂੰ ਬਿਹਤਰ ਸਿੱਖਿਆ, ਹੁਨਰ ਵਿਕਾਸ ਅਤੇ ਭਵਿੱਖ ’ਚ ਤਰੱਕੀ ਦੇ ਮੌਕੇ ਪ੍ਰਦਾਨ ਕਰਨਾ ਹੈ। ਕੰਪਨੀ ਦੇ ਸੀ.ਈ.ਓ. ਤੇ ਹੋਲ-ਟਾਈਮ ਡਾਇਰੈਕਟਰ ਰਾਜਿੰਦਰ ਸਿੰਘ ਆਹੂਜਾ ਨੇ ਦੱਸਿਆ ਕਿ ਕੰਪਨੀ ਵਲੋਂ ਚਲਾਏ ਜਾ ਰਹੇ ‘ਪ੍ਰੋਜੈਕਟ ਵਿੱਦਿਆ’ ਤਹਿਤ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਰੀਅਰ ਸਬੰਧੀ ਮਾਰਗਦਰਸ਼ਨ, ਕੰਪਿਊਟਰ ਸਿੱਖਿਆ, ਖੇਡਾਂ ਅਤੇ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਬਣਾਂਵਾਲਾ ਵਿਖੇ ਸਥਾਪਿਤ ਤਲਵੰਡੀ ਸਾਬੋ ਪਾਵਰ ਲਿਮਟਿਡ ਵਲੋਂ 2023 ’ਚ ਸ਼ੁਰੂ ਕੀਤੇ ਕੰਪਿਊਟਰ ਸਾਖਰਤਾ ਪ੍ਰੋਜੈਕਟ ਤਹਿਤ ਇਸ ਸਾਲ 92 ਵਿਦਿਆਰਥੀਆਂ ਨੇ ਦਾਖਲਾ ਲਿਆ ਜਦਕਿ ਹੁਣ ਤੱਕ 253 ਵਿਦਿਆਰਥੀਆਂ ਨੂੰ ਕੰਪਿਊਟਰ ਸਿਖਲਾਈ ਦਿੱਤੀ ਜਾ ਚੁੱਕੀ ਹੈ। ਅਧਿਕਾਰੀ ਨੇ ਕਿਹਾ ਕਿ ਸਿੱਖਿਆ ਵਿਅਕਤੀ ਤੇ ਸਮਾਜ ਦੀ ਤਰੱਕੀ ਦਾ ਅਹਿਮ ਆਧਾਰ ਹੈ ਅਤੇ ਕੰਪਨੀ ‘ਪ੍ਰੋਜੈਕਟ ਵਿੱਦਿਆ’ ਰਾਹੀਂ ਬੱਚਿਆਂ ਨੂੰ ਸਿੱਖਿਆ ਦੇ ਬਿਹਤਰ ਸਰੋਤ ਅਤੇ ਭਵਿੱਖ ’ਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਕੰਪਨੀ ਵਲੋਂ ਆਪਣੇ ਕਾਰਜਸ਼ੀਲ ਖੇਤਰਾਂ ਦੇ 18 ਸਕੂਲਾਂ ਨੂੰ ਸਹਾਇਤਾ ਦਿੱਤੀ ਗਈ ਹੈ।