14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਬਲਵਿੰਦਰ ਸਿੰਘ ਪਟਵਾਰੀ ਵਲੋਂ ਚੋਣ ਸਰਗਰਮੀਆਂ ਆਰੰਭ

ਬੋਹਾ, 14 ਨਵੰਬਰ (ਰਮੇਸ਼ ਤਾਂਗੜੀ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਚੋਣਾਂ 2027 ਲਈ ਹਲਕਾ ਬੁਢਲਾਡਾ (ਰਿਜ਼ਰਵ) ਤੋਂ ਐਲਾਨੇ ਉਮੀਦਵਾਰ ਬਲਵਿੰਦਰ ਸਿੰਘ ਪਟਵਾਰੀ ਹਾਕਮਵਾਲਾ ਨੇ ਬਕਾਇਦਾ ਚੋਣ ਸਰਗਰਮੀਆਂ ਸ਼ੁਰੂ ਕਰਨ ਦਾ ਆਰੰਭ ਕਰ ਦਿੱਤਾ ਹੈ। ਇਤਿਹਾਸਕ ਗੁਰੂ ਘਰ ਪਾਹਿਨ ਸਾਹਿਬ ਸੱਚੀ ਮੰਜੀ ਸੈਦੇਵਾਲਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ।

Ad Position 21
No active advertisement
ਬੋਹਾ ਵਿਖੇ ਚੋਣ ਮੁਹਿੰਮ ਦਾ ਆਗਾਜ਼ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਬਲਵਿੰਦਰ ਸਿੰਘ ਪਟਵਾਰੀ। ਤਸਵੀਰ : ਟੋਨੀ ਬੁਢਲਾਡਾ 15-11-2026
ਬੋਹਾ, 14 ਨਵੰਬਰ (ਰਮੇਸ਼ ਤਾਂਗੜੀ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਚੋਣਾਂ 2027 ਲਈ ਹਲਕਾ ਬੁਢਲਾਡਾ (ਰਿਜ਼ਰਵ) ਤੋਂ ਐਲਾਨੇ ਉਮੀਦਵਾਰ ਬਲਵਿੰਦਰ ਸਿੰਘ ਪਟਵਾਰੀ ਹਾਕਮਵਾਲਾ ਨੇ ਬਕਾਇਦਾ ਚੋਣ ਸਰਗਰਮੀਆਂ ਸ਼ੁਰੂ ਕਰਨ ਦਾ ਆਰੰਭ ਕਰ ਦਿੱਤਾ ਹੈ। ਇਤਿਹਾਸਕ ਗੁਰੂ ਘਰ ਪਾਹਿਨ ਸਾਹਿਬ ਸੱਚੀ ਮੰਜੀ ਸੈਦੇਵਾਲਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ। ਸੰਬੋਧਨ ਕਰਦਿਆਂ ਜ਼ਿਲ੍ਹਾ ਅਕਾਲੀ ਜਥਾ ਮਾਨਸਾ ਦੇ ਪ੍ਰਧਾਨ ਬਲਵੀਰ ਸਿੰਘ ਬੀਰੋਕੇ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਨਾਜ਼ੁਕ ਦੌਰ ’ਚੋਂ ਗੁਜ਼ਰ ਰਹੇ ਹਨ। ਕੇਵਲ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਹੀ ਪੰਜਾਬੀਆਂ ਤੇ ਸਿੱਖਾਂ ਦਾ ਜੀਵਨ ਸਹੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਕਾਫ਼ੀ ਪੁਰਾਣਾ, ਮਿਹਨਤੀ ਅਤੇ ਲੋਕਾਂ ਦੇ ਹੱਕ ਵਿਚ ਖੜ੍ਹਨ ਵਾਲਾ ਉਮੀਦਵਾਰ ਬਲਵਿੰਦਰ ਸਿੰਘ ਪਟਵਾਰੀ ਇਸ ਹਲਕੇ ਨੂੰ ਦਿੱਤਾ ਹੈ, ਜਿਸ ਨੂੰ ਜਿਤਾ ਕੇ ਵਿਧਾਨ ਸਭਾ ਵਿਚ ਭੇਜਣਾ ਹੁਣ ਸਾਡੀ ਜ਼ਿੰਮੇਵਾਰੀ ਹੈ। ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਨੇ ਵੀ ਪਾਰਟੀ ਹਾਈਕਮਾਨ ਦੇ ਹੁਕਮਾਂ ਮੁਤਾਬਿਕ ਪਟਵਾਰੀ ਨੂੰ ਜਿਤਾਉਣ ਦੀ ਅਪੀਲ ਕੀਤੀ। ਸੁਖਦੇਵ ਸਿੰਘ ਦਿਆਲਪੁਰਾ, ਜਤਿੰਦਰ ਸਿੰਘ ਸੋਢੀ ਹਲਕਾ ਅਬਜ਼ਰਵਰ ਨੇ ਕਿਹਾ ਕਿ ਪਾਰਟੀ ਵਰਕਰ ਤੇ ਆਗੂ ਆਪੋ-ਆਪਣੇ ਬੂਥ ਨੂੰ ਜਿਤਾਉਣ ਤਾਂ ਹੀ ਹਲਕੇ ਤੋਂ ਜਿੱਤ ਹੋ ਸਕਦੀ ਹੈ। ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ ’ਚ ਮਹਿੰਦਰ ਸਿੰਘ ਸੈਦੇਵਾਲਾ, ਕਰਮਜੀਤ ਸਿੰਘ ਮਾਘੀ, ਤਨਜੋਤ ਸਿੰਘ ਸਾਹਨੀ, ਅਮਰਜੀਤ ਸਿੰਘ ਕੁਲਾਣਾ, ਚਰਨਜੀਤ ਸਿੰਘ ਝਲਬੂਟੀ, ਬਲਵਿੰਦਰ ਸਿੰਘ ਮੱਲ ਸਿੰਘ ਵਾਲਾ, ਬਿੰਦਰ ਸਿੰਘ ਮੰਘਾਣੀਆਂ, ਜੋਗਾ ਸਿੰਘ ਬੋਹਾ, ਬੱਲਮ ਸਿੰਘ ਕਲੀਪੁਰ, ਸੁਖਵਿੰਦਰ ਕੌਰ ਸੁੱਖੀ, ਸੁਖਦੇਵ ਸਿੰਘ ਚੈਨੇਵਾਲਾ, ਮੇਵਾ ਸਿੰਘ ਦੋਦੜਾ, ਗੁਰਦੀਪ ਸਿੰਘ ਟੋਡਰਪੁਰ, ਗੁਲਾਬ ਸਿੰਘ ਤਾਲਿਬਵਾਲਾ, ਤਾਰਾ ਸਿੰਘ ਵਿਰਦੀ, ਗਿਆਨ ਸਿੰਘ ਧਰਮਪੁਰਾ, ਸੰਤੋਖ ਸਿੰਘ ਚੀਮਾ, ਗੁਰਦੀਪ ਸਿੰਘ ਵਿਰਕ, ਜਿੰਦਰਪਾਲ ਸਿੰਘ ਬੋਹਾ, ਸਿਕੰਦਰ ਸਿੰਘ ਸਾਬਕਾ ਸਰਪੰਚ ਰਿਉਂਦ ਖ਼ੁਰਦ, ਬਲਦੇਵ ਸਿੰਘ ਸਿਰਸੀਵਾਲਾ, ਸਤਨਾਮ ਸਿੰਘ ਸੱਤਾ, ਅਜੈਬ ਸਿੰਘ ਖੁਡਾਲ, ਗਗਨ ਸਿੰਘ ਉੱਪਲ, ਜੱਗਾ ਸਿੰਘ ਦਈਆ, ਜਮੁਨਾ ਸਿੰਘ ਆਂਡਿਆਂਵਾਲੀ ਆਦਿ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਬੱਬੀ ਦਾਨੇਵਾਲੀਆ ਨੇ ਖਰੀਦ ਕੇਂਦਰਾਂ ਦਾ ਕੀਤਾ ਦੌਰਾ ਅਗਲੀ ਖ਼ਬਰ ਸਮਰ ਹਿੱਲ ਕਾਨਵੈਂਟ ਸਕੂਲ , ਬਠਿੰਡਾ ਵਿਖੇ ‘ ਬਾਲ ਦਿਵਸ ’ ਧੂਮ ਧਾਮ ਨਾਲ ਮਨਾਇਆ
Ad Position 24