14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੀ . ਪੀ . ਆਈ . ਦੇ ਜੇਲ੍ਹ ਭਰੋ ਅੰਦੋਲਨ ਸੰਬੰਧੀ ਜਨਰਲ ਬਾਡੀ ਮੀਟਿੰਗ 21 ਨੂੰ

ਮਾਨਸਾ, 14 ਨਵੰਬਰ (ਧਾਲੀਵਾਲ)- ਸੀ. ਪੀ.

Ad Position 21
No active advertisement
ਅਜੀਤ ਡੈਸਕ 15-11-2026
ਮਾਨਸਾ, 14 ਨਵੰਬਰ (ਧਾਲੀਵਾਲ)- ਸੀ.ਪੀ.ਆਈ. ਦੀ ਇਕੱਤਰਤਾ ਨੇੜਲੇ ਪਿੰਡ ਦਲੇਲ ਸਿੰਘ ਵਾਲਾ ਵਿਖੇ ਹੋਈ। ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਕਾ. ਕ੍ਰਿਸ਼ਨ ਚੌਹਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਿਦਿਆਰਥੀਆਂ ਸਮੇਤ ਛੋਟੇ ਕਾਰੋਬਾਰੀਆਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਧਰਮ ਤੇ ਜਾਤ ਵਿਵਾਦ ਪੈਦਾ ਕਰ ਕੇ ਭਾਈਚਾਰਕ ਸਾਂਝ ਨੂੰ ਕਮਜੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੋਜ਼ਗਾਰ, ਕਰਜ਼ ਮੁਆਫੀ, ਮਨਰੇਗਾ ਸਕੀਮ ਆਦਿ ਮੰਗਾਂ ਦੀ ਬਹਾਲੀ ਲਈ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਸੀ.ਪੀ.ਆਈ. ਵਲੋਂ 1 ਦਸੰਬਰ ਦੇ ਜੇਲ੍ਹ ਭਰੋ ਅੰਦੋਲਨ ਸਬੰਧੀ 21 ਨਵੰਬਰ ਨੂੰ ਹੋਣ ਵਾਲੀ ਪਾਰਟੀ ਦੀ ਜਨਰਲ ਬਾਡੀ ਮੀਟਿੰਗ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨਾਲ ਹੀ ਦੱਸਿਆ ਕਿ ਉੱਘੇ ਕਮਿਊਨਿਸਟ ਤੇ ਸਾਬਕਾ ਵਿਧਾਇਕ ਕਾ. ਧਰਮ ਸਿੰਘ ਦਾ ਬਰਸੀ ਸਮਾਗਮ 6 ਦਸੰਬਰ ਨੂੰ ਮਨਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਮੌਕੇ ਮੀਤ ਸਕੱਤਰ ਕਾ. ਬਲਵੰਤ ਸਿੰਘ ਫੱਕਰ, ਗੁਰਦਿਆਲ ਸਿੰਘ, ਗੁਰਦੇਵ ਸਿੰਘ, ਕ੍ਰਿਸ਼ਨ ਸ਼ਰਮਾ, ਸੁਖਦੇਵ ਸਿੰਘ ਭੱਠਲ, ਬਿੱਕਰ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਂਟ ਜੇਵੀਅਰ ਸਕੂਲ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਥਾਣਾ ਮੁਖੀ ਗਣੇਸ਼ਵਰ ਕੁਮਾਰ ਵਲੋਂ ਹੌਟ - ਸਪੋਟ ਥਾਵਾਂ ’ ਤੇ ਚੈਕਿੰਗ
Ad Position 24