ਮਾਨਸਾ, 14 ਨਵੰਬਰ (ਸ.ਰਿ.)- ਸਥਾਨਕ ਸੇਂਟ ਜੇਵੀਅਰ ਸਕੂਲ ਵਿਖੇ ਬਾਲ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਅਨਿਲ ਸਕੁਆਇੰਗ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਿਨ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਹੁੰਦਾ ਹੈ। ਉਹ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ, ਜਿਸ ਕਰ ਕੇ ਉਨ੍ਹਾਂ ਦੇ ਜਨਮ ਦਿਨ ਨੂੰ ਬਾਲ ਦਿਵਸ ਦੇ ਰੂਪ ਵਜੋਂ ਮਨਾਇਆ ਜਾਣ ਲੱਗਾ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਅਤੇ ਮਰਦ ਅਧਿਆਪਕਾਂ ਵਿਚਕਾਰ ਫੁੱਟਬਾਲ ਮੈਚ ਵੀ ਕਰਵਾਇਆ ਗਿਆ, ਜਿਸ ’ਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਸ਼ੁੱਭਕਾਮਨਾਵਾਂ ਦਿੰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ।