ਕਾਂਗਰਸ ਆਗੂ ਖੁਸ਼ੀ ਰਾਮ ਵਲੋਂ ਹਾਕਮਵਾਲਾ ਵਿਖੇ ਬੈਠਕ
ਬੋਹਾ, 14 ਨਵੰਬਰ (ਤਾਂਗੜੀ)- ਪੰਜਾਬ ਕਾਂਗਰਸ ਦੇ ਉਪ ਪ੍ਰਧਾਨ ਖੁਸ਼ੀ ਰਾਮ ਨੇ ਨੇੜਲੇ ਪਿੰਡ ਹਾਕਮਵਾਲਾ ਵਿਖੇ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਪਾਰਟੀ ਦੀ ਮਜਬੂਤੀ ਲਈ ਵਿਚਾਰਾਂ ਕੀਤੀਆਂ ਗਈਆਂ।
ਬੋਹਾ, 14 ਨਵੰਬਰ (ਤਾਂਗੜੀ)- ਪੰਜਾਬ ਕਾਂਗਰਸ ਦੇ ਉਪ ਪ੍ਰਧਾਨ ਖੁਸ਼ੀ ਰਾਮ ਨੇ ਨੇੜਲੇ ਪਿੰਡ ਹਾਕਮਵਾਲਾ ਵਿਖੇ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਪਾਰਟੀ ਦੀ ਮਜਬੂਤੀ ਲਈ ਵਿਚਾਰਾਂ ਕੀਤੀਆਂ ਗਈਆਂ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਾਅਦਿਆਂ ’ਤੇ ਖਰੀ ਨਹੀਂ ਉੱਤਰੀ। ਖੁਸ਼ੀ ਰਾਮ ਤੇ ਜਿਲ੍ਹਾ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਮੇਘਾ ਸਿੰਘ ਹਾਕਮਵਾਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਸਾਰੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਇਸ ਮੌਕੇ ਬਲਜਿੰਦਰ ਸਿੰਘ ਲਹਿਰੀ, ਨਛੱਤਰ ਸਿੰਘ, ਮਿੱਠੂ ਸਿੰਘ, ਪਾਲਾ ਸਿੰਘ, ਜਗਸੀਰ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਟਹਿਲਾ ਸਿੰਘ ਆਦਿ ਹਾਜ਼ਰ ਸਨ।