14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਆਊਟਸੋਰਸ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਧਰਨਾ ਕੱਲ੍ਹ ਤੋਂ

ਬੁਢਲਾਡਾ, 14 ਨਵੰਬਰ (ਸੁਨੀਲ ਮਨਚੰਦਾ)- ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਆਊਟਸੋਰਸ ਮੁਲਾਜ਼ਮਾਂ ਨੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਆਊਟਸੋਰਸ ਮੁਲਾਜ਼ਮਾਂ ਵਲੋਂ 16 ਨਵੰਬਰ ਤੋਂ ਕੰਮ ਛੱਡ ਕੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 15-11-2026
ਬੁਢਲਾਡਾ, 14 ਨਵੰਬਰ (ਸੁਨੀਲ ਮਨਚੰਦਾ)- ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਆਊਟਸੋਰਸ ਮੁਲਾਜ਼ਮਾਂ ਨੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਆਊਟਸੋਰਸ ਮੁਲਾਜ਼ਮਾਂ ਵਲੋਂ 16 ਨਵੰਬਰ ਤੋਂ ਕੰਮ ਛੱਡ ਕੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਵਿਜੇ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਾਲ 2026 ਦੀ ਨੀਤੀ ਤਹਿਤ ਕੰਟਰੈਕਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਸਰਕਾਰੀ ਵਿਭਾਗਾਂ ਅਧੀਨ ਲਿਆਉਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਇਸ ਨੀਤੀ ਨੂੰ ਹਾਲੇ ਤੱਕ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਪੰਜਾਬ ਭਰ ਦੇ ਸਮੂਹ ਆਊਟਸੋਰਸ ਮੁਲਾਜ਼ਮਾਂ ਨੂੰ ਵੀ ਆਪਣੇ ਹੱਕਾਂ ਦੀ ਲੜਾਈ ਲਈ ਇੱਕਜੁੱਟ ਹੋ ਕੇ ਸੰਘਰਸ਼ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਰਾਮ ਕੁਮਾਰ, ਵਿਜੇ ਕੁਮਾਰ, ਸੰਤੋਸ਼ ਕੁਮਾਰ, ਰਾਹੁਲ ਕੁਮਾਰ, ਸੰਜੀਵ ਕੁਮਾਰ, ਪ੍ਰੇਮ ਕੁਮਾਰ, ਸਤੀਸ਼ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੋਵਾਂ ਬੱਸਾਂ ਦੀ ਭਿਆਨਕ ਟੱਕਰ ਤੋਂ ਬਾਅਦ ਸਥਾਨਿਕ ਲੋਕਾਂ ਨੇ ਜ਼ਖ਼ਮੀਆਂ ਨੂੰ ਬਾਹਰ ਕੱਢ ਕੇ ਹਸਪਤਾਲਾਂ ’ਚ ਪਹੁੰਚਾਉਣ ਵਿਚ... ਅਗਲੀ ਖ਼ਬਰ ਵਿਧਾਇਕ ਨੇ ਲਾਲ ਲਕੀਰ ਹੇਠ ਆਉਂਦੇ ਲਾਭਪਾਤਰੀਆਂ ਨੂੰ ਰਜਿਸਟਰੀ ਪੱਤਰ ਵੰਡੇ
Ad Position 24