15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਡੀ.ਏ.ਵੀ ਐਡਵਰਡ ਗੰਜ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ

ਮਲੋਟ, 15 ਨਵੰਬਰ (ਪਾਟਿਲ)-ਡੀ. ਏ.

Ad Position 21
No active advertisement
ਡੀਏਵੀ ਐਡਵਰਡ ਗੰਜ ਪਬਲਿਕ ਸਕੂਲ ਮਲੋਟ ਵਿਖੇ ਬਾਲ ਦਿਵਸ ਮਨਾਏ ਜਾਣ ਮੌਕੇ ਵਿਦਿਆਰਥੀ, ਪ੍ਰਿੰਸੀਪਲ ਰਾਕੇਸ਼ ਕੁਮਾਰ ਤੇ ਹੋਰ। ਤਸਵੀਰ : ਪਾਟਿਲ 16-11-2026
ਮਲੋਟ, 15 ਨਵੰਬਰ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਨੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਸਕੂਲ ਵਿਚ ਇਕ ਸੱਭਿਆਚਾਰਕ ਪ੍ਰੋਗਰਾਮ ਬਾਲ ਦਿਵਸ ਵਜੋਂ ਮਨਾਇਆ ਗਿਆ। ਸਭ ਤੋਂ ਪਹਿਲਾਂ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਤਸਵੀਰ ’ਤੇ ਫੁੱਲ ਭੇਟ ਕਰਕੇ ਯਾਦ ਕੀਤਾ ਗਿਆ। ਇਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਨੇ ਚਾਚਾ ਨਹਿਰੂ ਦੇ ਜੀਵਨ ਨਾਲ ਜੁੜੀਆਂ ਕਈ ਪ੍ਰੇਰਨਾਦਾਇਕ ਘਟਨਾਵਾਂ ਸੁਣਾਈਆਂ ਅਤੇ ਲੋਕਾਂ ਨੂੰ ਉਨ੍ਹਾਂ ਦੀ ਮਿਸਾਲ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਲਈ ਡਾਂਸ ਅਤੇ ਫੈਂਸੀ ਡਰੈੱਸ ਗਤੀਵਿਧੀਆਂ ਕਰਵਾਈਆਂ ਗਈਆਂ । ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਚਾਚਾ ਨਹਿਰੂ ਨੂੰ ਯਾਦ ਕੀਤਾ। ਛੋਟੇ-ਛੋਟੇ ਵਿਦਿਆਰਥੀ ਨਹਿਰੂ ਦੇ ਸੁੰਦਰ ਪਹਿਰਾਵੇ ਪਹਿਨ ਕੇ ਆਏ ਸਨ। ਉਹ ਕਵਿਤਾਵਾਂ ਰਾਹੀਂ ਨਹਿਰੂ ਦੇ ਸਰੀਰਕ, ਅਧਿਆਤਮਿਕ ਅਤੇ ਮਾਨਸਿਕ ਵਿਕਾਸ ਦਾ ਸੰਦੇਸ਼ ਦੇ ਰਹੇ ਸਨ। ਇਸ ਮੌਕੇ ਸਕੂਲ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਬੱਚੇ ਸਾਡੇ ਦੇਸ਼ ਦੀ ਵਿਰਾਸਤ ਹਨ। ਇਸ ਮੌਕੇ ਸਕੂਲ ਸਟਾਫ਼ ਅਤੇ ਬੱਚੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਊਟਲੈੱਟ ਦੇ ਨਾਂਅ ’ਤੇ ਪਲਾਟਿੰਗ ਦਾ ਮਾਮਲਾ ਚਰਚਾ ’ਚ, ਸਰਕਾਰੀ ਮਨਜ਼ੂਰੀਆਂ ’ਤੇ ਉੱਠੇ ਸਵਾਲ ਅਗਲੀ ਖ਼ਬਰ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਟੁੱਟ ਸਕਦੀ ਹੈ ਲੱਖਾਂ ਦੀ ਲਾਗਤ ਨਾਲ ਬਣੀ ਸੜਕ
Ad Position 24