‘ਆਪ’ ਸਰਕਾਰ ਦੀ ਨੌਜਵਾਨਾਂ ਨੂੰ ਕਰੋੜਪਤੀ ਬਣਾਉਣ ਦੀ ਸਕੀਮ ਸਿਆਸੀ ਡਰਾਮਾ-ਡੀ. ਟੀ. ਐੱਫ.
ਮਾਨਸਾ, 15 ਨਵੰਬਰ (ਰਾਵਿੰਦਰ ਸਿੰਘ ਰਵੀ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਵਲੋਂ ਬੀਤੇ ਕੱਲ੍ਹ ਨੌਜਵਾਨਾਂ ਲਈ ਕਰੋੜਪਤੀ ਬਣਨ ਦੀ ਸਕੀਮ ਦੇ ਕੀਤੇ ਐਲਾਨ ਨੂੰ ਸ਼ੋਸ਼ੇਬਾਜੀ ਦੱਸਦਿਆਂ ਸਿਆਸੀ ਡਰਾਮਾ ਆਖਿਆ ਹੈ। ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਅਤੇ ਹਰਜਿੰਦਰ ਸਿੰਘ ਅਨੂਪਗੜ੍ਹ ਨੇ ਦੱਸਿਆ ਕਿ ਇਸ ਮੁਕਾਬਲੇ ’ਚ ਪੁੱਛੇ ਜਾਣ ਵਾਲੇ ਸਵਾਲ ਸੂਬਾ ਸਰਕਾਰ ਦੀਆਂ ਸਕੀਮਾਂ ਨਾਲ ਸਬੰਧਿਤ ਹਨ, ਤਾਂ ਜੋ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਵੋਟਾਂ ਬਟੋਰੀਆ ਂ ਜਾ ਸਕਣ।
ਮਾਨਸਾ, 15 ਨਵੰਬਰ (ਰਾਵਿੰਦਰ ਸਿੰਘ ਰਵੀ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਵਲੋਂ ਬੀਤੇ ਕੱਲ੍ਹ ਨੌਜਵਾਨਾਂ ਲਈ ਕਰੋੜਪਤੀ ਬਣਨ ਦੀ ਸਕੀਮ ਦੇ ਕੀਤੇ ਐਲਾਨ ਨੂੰ ਸ਼ੋਸ਼ੇਬਾਜੀ ਦੱਸਦਿਆਂ ਸਿਆਸੀ ਡਰਾਮਾ ਆਖਿਆ ਹੈ। ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਅਤੇ ਹਰਜਿੰਦਰ ਸਿੰਘ ਅਨੂਪਗੜ੍ਹ ਨੇ ਦੱਸਿਆ ਕਿ ਇਸ ਮੁਕਾਬਲੇ ’ਚ ਪੁੱਛੇ ਜਾਣ ਵਾਲੇ ਸਵਾਲ ਸੂਬਾ ਸਰਕਾਰ ਦੀਆਂ ਸਕੀਮਾਂ ਨਾਲ ਸਬੰਧਿਤ ਹਨ, ਤਾਂ ਜੋ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਵੋਟਾਂ ਬਟੋਰੀਆ ਂ ਜਾ ਸਕਣ। ਉਨ੍ਹਾਂ ਕਿਹਾ ਕਿ ਇੱਕ ਪਾਸੇ ਲੰਬੇ ਸਮੇਂ ਤੋਂ ਕੱਚੇ ਅਧਿਆਪਕ ਅਤੇ ਮਿਡ-ਡੇ-ਮੀਲ ਵਰਕਰ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ, ਨੂੰ ਪੱਕਾ ਕਰਨ ਦੀ ਬਜਾਏ ਸਰਕਾਰ ਕਰੋੜਾਂ ਰੁਪਏ ਇਸ਼ਤਿਹਾਰਬਾਜੀ ’ਤੇ ਖਰਚ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ’ਚ ਬਦਲਾਅ ਕਰਨ ਦੇ ਮਕਸਦ ਨਾਲ ਸੱਤਾ ’ਚ ਆਈ ‘ਆਪ’ ਸਰਕਾਰ ਦੀਆਂ ਨੀਤੀਆਂ ਪ੍ਰਾਈਵੇਟ ਸਿੱਖਿਆ ਨੂੰ ਉਤਸ਼ਾਹਿਤ ਕਰਨ ਵਾਲੀਆਂ ਹਨ। ਇਸ ਮੌਕੇ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਸਿੰਘ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰਪਾਲ ਸਿੰਘ, ਦਮਨਜੀਤ ਸਿੰਘ, ਮਨਦੀਪ ਸਿੰਘ ਕੋਟਲੀ, ਕੁਲਦੀਪ ਸਿੰਘ ਅੱਕਾਂਵਾਲੀ, ਜਰਨੈਲ ਸਿੰਘ ਬੋਹਾ, ਸੰਦੀਪ ਸਿੰਘ ਚਹਿਲ, ਬਲਕਾਰ ਸਿੰਘ, ਕਮਲਪ੍ਰੀਤ ਕੌਰ, ਅਮਨਦੀਪ ਕੌਰ, ਗੁਰਜੀਤ ਸਿੰਘ ਮਾਨਸਾ, ਖੁਸ਼ਵਿੰਦਰ ਕੌਰ ਆਦਿ ਹਾਜ਼ਰ ਸਨ।