15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਮਾਈ ਭਾਗੋ ਕਾਲਜ ਰੱਲਾ ਦੇ ਵਿਦਿਆਰਥੀਆਂ ਨੇ 3 ਰੋਜ਼ਾ ਵਿੱਦਿਅਕ ਫੇਰਾ ਲਗਾਇਆ

ਜੋਗਾ, 15 ਨਵੰਬਰ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਡਿਗਰੀ ਅਤੇ ਐਜੂਕੇਸ਼ਨ ਕਾਲਜ ਰੱਲਾ ਦੇ ਵਿਦਿਆਰਥੀਆਂ ਵਲੋਂ ਜੈਪੁਰ ਤੇ ਆਗਰਾ ਵਿਖੇ 3 ਰੋਜ਼ਾ ਵਿੱਦਿਅਕ ਫੇਰਾ ਲਗਾਇਆ ਗਿਆ। ਵਿਦਿਆਰਥੀਆਂ ਨੂੰ ਰਾਜਸਥਾਨ ਦੀ ਇਤਿਹਾਸਕ ਵਿਰਾਸਤ, ਸ਼ਾਨਦਾਰ ਪੁਰਾਤਨ ਇਮਾਰਤਾਂ, ਕਲਾ ਅਤੇ ਸੱਭਿਆਚਾਰ ਨੂੰ ਨੇੜਿਉਂ ਜਾਣਨ ਦਾ ਸੁਨਹਿਰੀ ਮੌਕਾ ਮਿਲਿਆ।

Ad Position 21
No active advertisement
ਅਜੀਤ ਡੈਸਕ 16-11-2026
ਜੋਗਾ, 15 ਨਵੰਬਰ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਡਿਗਰੀ ਅਤੇ ਐਜੂਕੇਸ਼ਨ ਕਾਲਜ ਰੱਲਾ ਦੇ ਵਿਦਿਆਰਥੀਆਂ ਵਲੋਂ ਜੈਪੁਰ ਤੇ ਆਗਰਾ ਵਿਖੇ 3 ਰੋਜ਼ਾ ਵਿੱਦਿਅਕ ਫੇਰਾ ਲਗਾਇਆ ਗਿਆ। ਵਿਦਿਆਰਥੀਆਂ ਨੂੰ ਰਾਜਸਥਾਨ ਦੀ ਇਤਿਹਾਸਕ ਵਿਰਾਸਤ, ਸ਼ਾਨਦਾਰ ਪੁਰਾਤਨ ਇਮਾਰਤਾਂ, ਕਲਾ ਅਤੇ ਸੱਭਿਆਚਾਰ ਨੂੰ ਨੇੜਿਉਂ ਜਾਣਨ ਦਾ ਸੁਨਹਿਰੀ ਮੌਕਾ ਮਿਲਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਜੈਪੁਰ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਅਮੇਰ ਕਿਲ੍ਹਾ, ਜਲ ਮਹਿਲ, ਸਿਟੀ ਪੈਲੇਸ, ਜੰਤਰ-ਮੰਤਰ, ਹਵਾ ਮਹਿਲ, ਅਲਬਰਟ ਹਾਲ ਮਿਊਜ਼ੀਅਮ, ਬਿਰਲਾ ਮੰਦਰ ਅਤੇ ਆਗਰਾ ਵਿਖੇ ਤਾਜ ਮਹਿਲ ਦਾ ਦੌਰਾ ਕੀਤਾ। ਇਨ੍ਹਾਂ ਸਥਾਨਾਂ ਦੀ ਇਤਿਹਾਸਕ ਮਹੱਤਤਾ, ਵਿਲੱਖਣ ਕਲਾ ਅਤੇ ਸ਼ਾਨਦਾਰ ਉਸਾਰੀ ਬਾਰੇ ਜਾਣਕਾਰੀ ਹਾਸਲ ਕਰਦਿਆਂ ਵਿਦਿਆਰਥੀਆਂ ਨੇ ਯਾਤਰਾ ਦਾ ਭਰਪੂਰ ਆਨੰਦ ਮਾਣਿਆ। ਟੂਰ ਦੌਰਾਨ ਸਹਾਇਕ ਪ੍ਰੋਫੈਸਰ ਸ਼ਰਨਜੀਤ ਸਿੰਘ, ਧੀਰਾ, ਪਰਗਟ ਸਿੰਘ, ਬੇਅੰਤ ਕੌਰ ਅਤੇ ਜਸਪ੍ਰੀਤ ਕੌਰ ਨੇ ਵਿਦਿਆਰਥੀਆਂ ਦੀ ਅਗਵਾਈ ਕੀਤੀ। ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਟੂਰ ਦੀ ਸਫਲਤਾ ਦੀ ਵਧਾਈ ਦਿੱਤੀ । ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਲਵਪ੍ਰੀਤ ਕੌਰ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਲਗਾਉਣ ਨਾਲ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਹੁੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪੱਲੇਦਾਰਾਂ ਮਜ਼ਦੂਰਾਂ ਦਾ ਠੇਕੇਦਾਰੀ ਸਿਸਟਮ ਬੰਦ ਕਰਨ ਦੀ ਮੰਗ ਅਗਲੀ ਖ਼ਬਰ ‘ਆਪ’ ਸਰਕਾਰ ਦੀ ਨੌਜਵਾਨਾਂ ਨੂੰ ਕਰੋੜਪਤੀ ਬਣਾਉਣ ਦੀ ਸਕੀਮ ਸਿਆਸੀ ਡਰਾਮਾ-ਡੀ. ਟੀ. ਐੱਫ.
Ad Position 24